ਕਰਨ ਔਜਲਾ ਤੇ ਹਨੀ ਸਿੰਘ ਖ਼ਿਲਾਫ਼ ਹੋਵੇਗੀ ਵੱਡੀ ਕਾਰਵਾਈ ! ਮਹਿਲਾ ਕਮਿਸ਼ਨ ਕੋਲ ਪਹੁੰਚਿਆ ਮਾਮਲਾ
Thursday, Aug 07, 2025 - 12:53 PM (IST)

ਐਂਟਰਟੇਨਮੈਂਟ ਡੈਸਕ- ਪੰਜਾਬੀ ਇੰਡਸਟਰੀ ਦੇ ਦੋ ਮਸ਼ਹੂਰ ਪੰਜਾਬੀ ਗਾਇਕ ਹਨੀ ਸਿੰਘ ਤੇ ਕਰਨ ਔਜਲਾ ਮੁਸੀਬਤਾਂ 'ਚ ਘਿਰ ਗਏ ਹਨ। ਇਥੇ ਦੱਸਣਯੋਗ ਹੈ ਕਿ ਯੋ ਯੋ ਹਨੀ ਸਿੰਘ ਤੇ ਕਰਨ ਔਜਲਾ ਵਿਰੁੱਧ ਕਾਰਵਾਈ ਦੀ ਮੰਗ ਕੀਤੀ ਜਾ ਰਹੀ ਹੈ। ਇਨ੍ਹਾਂ ਦੋਵਾਂ ਕਲਾਕਾਰਾਂ ਦੇ ਗੀਤਾਂ 'ਤੇ ਕੁਝ ਦੋਸ਼ ਲਗਾਏ ਗਏ ਹਨ ਤੇ ਪੰਜਾਬ ਰਾਜ ਮਹਿਲਾ ਕਮਿਸ਼ਨ ਨੇ ਇਸ ਦਾ ਨੋਟਿਸ ਲਿਆ ਹੈ। ਪਿਛਲੇ ਕਈ ਦਿਨਾਂ ਤੋਂ ਕਰਨ ਔਜਲਾ ਦੇ ਗੀਤ 'ਐਮਐਫ ਗਬਰੂ' ਨੂੰ ਲੈ ਕੇ ਵਿਵਾਦ ਚੱਲ ਰਿਹਾ ਹੈ। ਹੁਣ ਇਹ ਗੀਤ ਉਨ੍ਹਾਂ ਲਈ ਵੱਡੀ ਮੁਸੀਬਤ ਖੜ੍ਹੀ ਕਰ ਸਕਦਾ ਹੈ।
ਤੁਹਾਨੂੰ ਦੱਸ ਦੇਈਏ ਕਿ ਪੰਜਾਬ ਰਾਜ ਮਹਿਲਾ ਕਮਿਸ਼ਨ ਨੇ ਹੁਣ ਹਨੀ ਸਿੰਘ ਅਤੇ ਕਰਨ ਔਜਲਾ ਵਿਰੁੱਧ ਕਾਰਵਾਈ ਦੀ ਮੰਗ ਕੀਤੀ ਹੈ। ਪੰਜਾਬ ਰਾਜ ਮਹਿਲਾ ਕਮਿਸ਼ਨ ਨੇ ਖੁਦ ਨੋਟਿਸ ਲਿਆ ਹੈ। ਪੰਜਾਬ ਰਾਜ ਮਹਿਲਾ ਕਮਿਸ਼ਨ ਨੇ ਇਸ ਮਾਮਲੇ ਵਿੱਚ ਪੰਜਾਬ ਦੇ ਡੀਜੀਪੀ ਨੂੰ ਪੱਤਰ ਲਿਖ ਕੇ ਕਾਰਵਾਈ ਦੀ ਮੰਗ ਕੀਤੀ ਹੈ। ਇੰਨਾ ਹੀ ਨਹੀਂ ਹੁਣ ਹਨੀ ਸਿੰਘ ਅਤੇ ਕਰਨ ਔਜਲਾ ਨੂੰ 11 ਅਗਸਤ 2025 ਭਾਵ ਸੋਮਵਾਰ ਨੂੰ ਮਹਿਲਾ ਕਮਿਸ਼ਨ ਦੇ ਸਾਹਮਣੇ ਪੇਸ਼ ਹੋਣ ਲਈ ਵੀ ਕਿਹਾ ਗਿਆ ਹੈ। ਦੋਵਾਂ 'ਤੇ ਆਪਣੇ ਗੀਤਾਂ ਵਿੱਚ ਮਹਿਲਾਵਾਂ ਵਿਰੁੱਧ ਇਤਰਾਜ਼ਯੋਗ ਭਾਸ਼ਾ ਦੀ ਵਰਤੋਂ ਕਰਨ ਦਾ ਦੋਸ਼ ਹੈ।