ਜ਼ੀ ਸਟੂਡੀਓਜ਼ ਨੇ VH ਐਂਟਰਟੇਨਮੈਂਟ ਦੇ ਸਹਿਯੋਗ ਨਾਲ ਫ਼ਿਲਮ 'ਗੋਡੇ ਗੋਡੇ ਚਾਅ' ਦੀ ਸ਼ੂਟਿੰਗ ਕੀਤੀ ਸ਼ੁਰੂ

Friday, Dec 09, 2022 - 11:53 AM (IST)

ਜ਼ੀ ਸਟੂਡੀਓਜ਼ ਨੇ VH ਐਂਟਰਟੇਨਮੈਂਟ ਦੇ ਸਹਿਯੋਗ ਨਾਲ ਫ਼ਿਲਮ 'ਗੋਡੇ ਗੋਡੇ ਚਾਅ' ਦੀ ਸ਼ੂਟਿੰਗ ਕੀਤੀ ਸ਼ੁਰੂ

ਜਲੰਧਰ (ਬਿਊਰੋ) : ਜ਼ੀ ਸਟੂਡੀਓਜ਼ ਲਗਾਤਾਰ ਵਿਸ਼ਵ ਨੂੰ ਭਾਰਤੀ ਖ਼ੇਤਰੀ ਸਿਨੇਮਾ ਦਾ ਡਰਾਮਾ ਪ੍ਰਦਾਨ ਕਰਨ ਵਿਚ ਇੱਕ ਮੋਹਰੀ ਵਜੋਂ ਉੱਭਰ ਰਿਹਾ ਹੈ। 'ਕਿਸਮਤ 2', 'ਮੈਂ ਵਿਆਹ ਨਹੀਂ ਕਰਾਉਣਾ ਤੇਰੇ ਨਾਲ' ਵਰਗੀਆਂ ਵੱਡੀਆਂ ਹਿੱਟ ਫ਼ਿਲਮਾਂ ਦੇਣ ਤੋਂ ਬਾਅਦ ਜ਼ੀ ਸਟੂਡੀਓਜ਼, ਵੀ. ਐੱਚ. ਐਂਟਰਟੇਨਮੈਂਟ ਦੇ ਸਹਿਯੋਗ ਨਾਲ ਆਪਣੀ ਅਗਲੀ ਫ਼ਿਲਮ 'ਗੋਡੇ ਗੋਡੇ ਚਾਅ' ਦੀ ਸ਼ੂਟਿੰਗ ਸ਼ੁਰੂ ਹੋ ਚੁੱਕੀ ਹੈ। ਸ਼ੂਟਿੰਗ ਦੌਰਾਨ ਦੀਆਂ ਕੁਝ ਤਸਵੀਰਾਂ ਜਗਦੀਪ ਸਿੱਧੂ ਨੇ ਆਪਣੇ ਸੋਸ਼ਲ ਮੀਡੀਆ ਇੰਸਟਾਗ੍ਰਾਮ ਅਕਾਊਂਟ 'ਤੇ ਵੀ ਸਾਂਝੀਆਂ ਕੀਤੀਆਂ ਹਨ।

PunjabKesari

ਦੱਸ ਦਈਏ ਕਿ ਫ਼ਿਲਮ ਵਿਚ ਸੋਨਮ ਬਾਜਵਾ, ਤਾਨਿਆ, ਗੀਤਾਜ਼ ਬਿੰਦਰਖੀਆ ਅਤੇ ਗੁਰਜੈਜ਼ ਮੁੱਖ ਭੂਮਿਕਾਵਾਂ ਵਿਚ ਹਨ।

PunjabKesari

ਫ਼ਿਲਮ 'ਗੋਡੇ ਗੋਡੇ ਚਾਅ' ਨੂੰ 'ਕਿਸਮਤ 2' ਫੇਮ ਜਗਦੀਪ ਸਿੱਧੂ ਦੁਆਰਾ ਲਿਖਿਆ ਗਿਆ ਹੈ ਅਤੇ ਇਸ ਨੂੰ ਨੈਸ਼ਨਲ ਐਵਾਰਡ ਜੇਤੂ ਨਿਰਦੇਸ਼ਕ (ਹਰਜੀਤਾ) ਵਿਜੇ ਕੁਮਾਰ ਅਰੋੜਾ ਦੁਆਰਾ ਨਿਰਦੇਸ਼ਤ ਕੀਤਾ ਜਾਵੇਗਾ, ਜਿਸ ਨੇ 'ਗੁੱਡੀਆਂ ਪਟੋਲੇ' ਦਾ ਨਿਰਦੇਸ਼ਨ ਵੀ ਕੀਤਾ ਸੀ।

PunjabKesari

ਦੱਸਣਯੋਗ ਹੈ ਕਿ ਜ਼ੀ ਸਟੂਡੀਓਸ ਨੇ ਹਾਲ ਹੀ ਵਿਚ ਸਾਲ 2022 ਲਈ ਪ੍ਰਸਿੱਧ ਪੀ. ਟੀ. ਸੀ. ਪੰਜਾਬੀ ਫ਼ਿਲਮ ਐਵਾਰਡਜ਼ ਵਿਚ 36 ਨਾਮਜ਼ਦਗੀਆਂ ਹਾਸਲ ਕੀਤੀਆਂ ਹਨ।

PunjabKesari

ਨੋਟ - ਇਸ ਖ਼ਬਰ ਸਬੰਧੀ ਆਪਣੀ ਰਾਏ ਕੁਮੈਂਟ ਬਾਕਸ ਵਿਚ ਸਾਡੇ ਨਾਲ ਜ਼ਰੂਰ ਸਾਂਝੀ ਕਰੋ।


author

sunita

Content Editor

Related News