ਪ੍ਰਣਬ ਮੁਖਰਜੀ ਦੇ ਦਿਹਾਂਤ ਨਾਲ ਸਿਤਾਰਿਆਂ 'ਚ ਵੀ ਸੋਗ ਦੀ ਲਹਿਰ, ਦਿੱਤੀ ਸ਼ਰਧਂਜਲੀ

Tuesday, Sep 01, 2020 - 11:56 AM (IST)

ਪ੍ਰਣਬ ਮੁਖਰਜੀ ਦੇ ਦਿਹਾਂਤ ਨਾਲ ਸਿਤਾਰਿਆਂ 'ਚ ਵੀ ਸੋਗ ਦੀ ਲਹਿਰ, ਦਿੱਤੀ ਸ਼ਰਧਂਜਲੀ

ਜਲੰਧਰ (ਬਿਊਰੋ) - ਸਾਬਕਾ ਰਾਸ਼ਟਰਪਤੀ ਪ੍ਰਣਬ ਮੁਖਰਜੀ ਇਸ ਫਾਨੀ ਦੁਨੀਆ ਨੂੰ ਅਲਵਿਦਾ ਆਖ ਗਏ ਹਨ। ਸਿਆਸਤਦਾਨ ਤੇ ਮਨੋਰੰਜਨ ਜਗਤ ਦੇ ਕਲਾਕਾਰਾਂ ਨੇ ਸੋਸ਼ਲ ਮੀਡੀਆ 'ਤੇ ਪੋਸਟ ਪਾ ਕੇ ਪ੍ਰਣਬ ਮੁਖਰਜੀ ਦੇ ਦਿਹਾਂਤ ਦਾ ਦੁੱਖ ਜਤਾ ਰਹੇ ਹਨ ਅਤੇ ਉਨ੍ਹਾਂ ਨੂੰ ਸ਼ਰਧਾਂਜਲੀ ਦੇ ਰਹੇ ਹਨ।
PunjabKesari
ਪੰਜਾਬੀ ਗਾਇਕ ਜ਼ੋਰਾ ਰੰਧਾਵਾ ਨੇ ਵੀ ਪੋਸਟ ਸਾਂਝੀ ਕਰਕੇ ਸਾਬਕਾ ਰਾਸ਼ਟਰਪਤੀ ਪ੍ਰਣਬ ਮੁਖਰਜੀ ਦੀ ਮੌਤ ‘ਤੇ ਦੁੱਖ ਪ੍ਰਗਟ ਕੀਤਾ ਹੈ। ਉਨ੍ਹਾਂ ਨੇ ਪ੍ਰਣਬ ਮੁਖਰਜੀ ਦੀ ਤਸਵੀਰ ਸਾਂਝੀ ਕਰਦਿਆਂ ਲਿਖਿਆ ਹੈ, ‘ਦੇਸ਼ ਕਦੇ ਵੀ ਤੁਹਾਡੀਆਂ ਦਿੱਤੀਆਂ ਹੋਈਆਂ ਸੇਵਾਵਾਂ ਨੂੰ ਨਹੀਂ ਭੁੱਲੇਗਾ।’
PunjabKesari
ਬਾਲੀਵੁੱਡ ਅਦਾਕਾਰਾ ਪ੍ਰਿਯੰਕਾ ਚੌਪੜਾ ਨੇ ਟਵੀਟ ਕਰਕੇ ਪ੍ਰਣਮ ਮੁਖਰਜੀ ਨੂੰ ਸ਼ਰਧਾਂਜਲੀ ਦਿੱਤੀ ਹੈ। ਇਸ ਤੋਂ ਇਲਾਵਾ ਕਈ ਹੋਰ ਕਲਾਕਾਰਾਂ ਨੇ ਵੀ ਟਵੀਟ ਕਰਕੇ ਦੁੱਖ ਜਤਾਇਆ ਹੈ ।
ਦੱਸਣਯੋਗ ਹੈ ਕਿ ਪ੍ਰਣਬ ਮੁਖਰਜੀ ਸਾਲ 2012 ‘ਚ  ਦੇਸ਼ ਦੇ ਰਾਸ਼ਟਰਪਤੀ ਬਣੇ ਸਨ ਅਤੇ 2017 ਤੱਕ ਉਹ ਰਾਸ਼ਟਰਪਤੀ ਰਹੇ ਸਨ । ਸਾਲ 2019 ਵਿਚ ਉਨ੍ਹਾਂ ਨੂੰ ਭਾਰਤ ਰਤਨ ਨਾਲ ਸਨਮਾਨਿਤ ਕੀਤਾ ਗਿਆ ਸੀ ।


author

sunita

Content Editor

Related News