ਟਰੱਕ ਅਤੇ ਟਰੈਕਟਰ-ਟਰਾਲੀ ਦੀ ਹੋਈ ਭਿਆਨਕ ਟੱਕਰ ''ਚ ਇੱਕ ਦੀ ਮੌਤ

Monday, May 15, 2023 - 06:44 PM (IST)

ਟਰੱਕ ਅਤੇ ਟਰੈਕਟਰ-ਟਰਾਲੀ ਦੀ ਹੋਈ ਭਿਆਨਕ ਟੱਕਰ ''ਚ ਇੱਕ ਦੀ ਮੌਤ

ਕੋਟਕਪੂਰਾ (ਨਰਿੰਦਰ ਬੈੜ੍ਹ) : ਅੱਜ ਸਵੇਰੇ ਸਥਾਨਕ ਜੈਤੋ ਰੋਡ 'ਤੇ ਵਾਪਰੇ ਸੜਕ ਹਾਦਸੇ ਦੌਰਾਨ ਇੱਕ ਵਿਅਕਤੀ ਦੀ ਮੌਤ ਹੋਣ ਜਾਣ ਤੇ ਇਕ ਦੇ ਜ਼ਖ਼ਮੀ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜਾਣਕਾਰੀ ਅਨੁਸਾਰ ਇੱਕ ਲੱਕੜਾਂ ਵਾਲਾ ਟਰੈਕਟਰ-ਟਰਾਲੀ ਜੈਤੋ ਵਾਲੇ ਪਾਸਿਓਂ ਕੋਟਕਪੂਰਾ ਵੱਲ ਆ ਰਹੀ ਸੀ। ਇਸ ਦੌਰਾਨ ਜਦ ਉਹ ਸੂਏ ਦਾ ਪੁਲ ਟੱਪ ਕੇ ਥੋੜਾ ਅੱਗੇ ਪਹੁੰਚਿਆ ਤਾਂ ਪਿੱਛੋਂ ਆ ਰਹੇ ਸੀਮੇਂਟ ਵਾਲੇ ਇੱਕ ਟਰੱਕ ਨੇ ਉਸਨੂੰ ਟੱਕਰ ਮਾਰ ਦਿੱਤੀ। ਇਸ ਹਾਦਸੇ ਵਿੱਚ ਟਰੈਕਟਰ ਵੀ ਪਲਟ ਗਿਆ ਅਤੇ ਵਿਚਕਾਰ ਆਉਣ ਕਾਰਨ ਟਰੈਕਟਰ ਚਾਲਕ ਹਰਬੰਸ ਸਿੰਘ ਪੁੱਤਰ ਨਰਾਤਾ ਸਿੰਘ ਵਾਸੀ ਬਰਕੰਦੀ ਦੀ ਮੌਤ ਹੋ ਗਈ। 

ਇਹ ਵੀ ਪੜ੍ਹੋ- ਦੋਆਬੇ ਦੀ ਰਾਜਨੀਤੀ ’ਚ ਸੁਸ਼ੀਲ ਰਿੰਕੂ ਦਾ ਕੱਦ ਵਧਿਆ

ਹਾਦਸੇ ਦੌਰਾਨ ਜਗਮੋਹਨ ਸਿੰਘ ਪੁੱਤਰ ਸਿਕੰਦਰ ਸਿੰਘ ਜ਼ਖ਼ਮੀ ਹੋ ਗਿਆ, ਜਿਸਨੂੰ ਇਲਾਜ ਲਈ ਹਸਪਤਾਲ ਲਿਜਾਇਆ ਗਿਆ। ਇਸ ਸਬੰਧ ਵਿੱਚ ਥਾਣਾ ਸਿਟੀ ਕੋਟਕਪੂਰਾ ਦੇ ਐੱਸ.ਐੱਚ.ਓ. ਇੰਸ.ਗੁਰਮੇਹਰ ਸਿੰਘ ਨੇ ਦੱਸਿਆ ਕਿ ਅੱਜ ਸਵੇਰੇ ਸੁਵੱਖਤੇ ਵਾਪਰੇ ਇਸ ਸੜਕ ਹਾਦਸੇ ਵਿੱਚ ਵਿਅਕਤੀ ਦੀ ਮੌਤ ਹੋ ਗਈ ਹੈ। ਉਨ੍ਹਾਂ ਦੱਸਿਆ ਕਿ ਮ੍ਰਿਤਕ ਦੇ ਵਾਰਸਾਂ ਦੇ ਬਿਆਨਾਂ ਅਨੁਸਾਰ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ ਅਤੇ ਲਾਸ਼ ਦਾ ਪੋਸਟ ਮਾਰਟਮ ਕਰਵਾ ਕੇ ਲਾਸ਼ ਨੂੰ ਵਾਰਸਾਂ ਹਵਾਲੇ ਕਰ ਦਿੱਤਾ ਜਾਵੇਗਾ।

ਇਹ ਵੀ ਪੜ੍ਹੋ- ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ’ਚ ਸਿੰਜਾਈ ਨੈੱਟਵਰਕ ਯਕੀਨੀ ਬਣਾਉਣ ਲਈ ਵਚਨਬੱਧ: ਮੀਤ ਹੇਅਰ

ਨੋਟ- ਇਸ ਖ਼ਬਰ ਬਾਰੇ ਤੁਹਾਡੀ ਕੀ ਹੈ ਰਾਏ, ਕੁਮੈਂਟ ਕਰਕੇ ਦਿਓ।


author

Anuradha

Content Editor

Related News