ਸ੍ਰੀ ਮੁਕਤਸਰ ਸਾਹਿਬ ਵਿਖੇ ਕੋਰੋਨਾ ਕਾਰਨ 14 ਸਾਲਾ ਬੱਚੀ ਦੀ ਮੌਤ

08/17/2022 6:17:49 PM

ਸ੍ਰੀ ਮੁਕਤਸਰ ਸਾਹਿਬ (ਕੁਲਦੀਪ) : ਸ੍ਰੀ ਮੁਕਤਸਰ ਸਾਹਿਬ ਵਿਖੇ ਕੋਰੋਨਾ ਨੇ ਇਕ ਵਾਰ ਫਿਰ ਤੋਂ ਦਸਤਕ ਦਿੱਤੀ ਹੈ। ਇੱਥੋਂ ਦੀ ਕੋਟਲੀ ਰੋਡ ਦੀ ਰਹਿਣ ਵਾਲੀ 14 ਸਾਲਾ ਕੁੜੀ ਦੀ ਅੱਜ ਕੋਰੋਨਾ ਕਾਰਨ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਪ੍ਰਾਪਤ ਜਾਣਕਾਰੀ ਮੁਤਾਬਕ ਇਹ ਲੜਕੀ ਜਿਸਦਾ ਇਲਾਜ ਪੀ.ਜੀ.ਆਈ. ਚੰਡੀਗੜ੍ਹ ਵਿਖੇ ਚੱਲ ਰਿਹਾ ਸੀ ਅਤੇ ਜੋ ਜਿਗਰ ਦੀ ਬੀਮਾਰੀ ਤੋਂ ਵੀ ਪੀੜਤ ਸੀ ਦਾ ਕੋਰੋਨਾ ਟੈਸਟ ਪਾਜ਼ੇਟਿਵ ਆਇਆ ਹੈ , ਜਿਸ ਦੇ ਚੱਲਦਿਆਂ ਉਸ ਦੀ ਮੌਤ ਹੋ ਗਈ।

ਇਹ ਵੀ ਪੜ੍ਹੋ- ਪਠਾਨਕੋਟ ਸਮੇਤ ਇਨ੍ਹਾਂ ਜ਼ਿਲ੍ਹਿਆਂ 'ਚ ਬੇਖੌਫ਼ ਹੋਇਆ ਮਾਈਨਿੰਗ ਮਾਫ਼ੀਆ, ਖੱਡਿਆਂ ਕਾਰਨ ਵਧਿਆ ਘੁਸਪੈਠ ਦਾ ਡਰ

ਮਾਮਲੇ ਸਬੰਧੀ ਜਾਣਕਾਰੀ ਦਿੰਦਿਆਂ ਡਾ. ਰੰਜੂ ਸਿੰਗਲਾ ਸਿਵਲ ਸਰਜਨ ਸ੍ਰੀ ਮੁਕਤਸਰ ਸਾਹਿਬ ਨੇ ਦੱਸਿਆ ਕਿ 14 ਸਾਲ ਦੀ ਕੁੜੀ ਦੀ ਪੀ.ਜੀ.ਆਈ. ਵਿਚ ਕੋਰੋਨਾ ਕਾਰਨ ਮੌਤ ਹੋਈ ਹੈ। ਉਨ੍ਹਾਂ ਨੇ ਕਿਹਾ ਕਿ ਕਰੋਨਾ ਦੀ ਵੈਕਸੀਨ ਵੱਖ-ਵੱਖ ਥਾਵਾਂ 'ਤੇ ਸਿਹਤ ਵਿਭਾਗ ਵੱਲੋਂ ਮੁਫ਼ਤ ਵਿੱਚ ਲਗਾਈ ਜਾ ਰਹੀ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਵੱਧ ਤੋਂ ਵੱਧ ਵੈਕਸੀਨ ਲਵਾਉਣ। ਜ਼ਿਲ੍ਹੇ ਦੇ ਵਿੱਚ ਅੱਜ ਨਵੇਂ 7 ਕੋਰੋਨਾ ਕੇਸਾਂ ਆਏ ਹਨ ਜਿਸ ਸਮੇਤ ਜ਼ਿਲ੍ਹੇ 'ਚ ਕੁੱਲ 35 ਐਕਟਿਵ ਮਰੀਜ਼ ਹਨ। 

ਨੋਟ- ਇਸ ਖ਼ਬਰ ਸੰਬੰਧੀ ਆਪਣੇ ਵਿਚਾਰ ਕੁਮੈਂਟ ਬਾਕਸ 'ਚ ਸਾਂਝੇ ਕਰੋ।


Simran Bhutto

Content Editor

Related News