ਅੰਮ੍ਰਿਤਪਾਲ ਸਿੰਘ ਦੇ 4 ਸਾਥੀ ਬਹਿਬਲ ਕਲਾਂ ਤੋਂ ਗ੍ਰਿਫ਼ਤਾਰ, 31 ਤੱਕ ਭੇਜਿਆ ਜੇਲ੍ਹ
03/20/2023 12:57:01 PM

ਫਰੀਦਕੋਟ (ਰਾਜਨ) : ਸੂਬੇ ਅੰਦਰ ਅੰਮ੍ਰਿਤਪਾਲ ਸਿੰਘ ਦੀ ਗ੍ਰਿਫ਼ਤਾਰੀ ਨੂੰ ਲੈ ਕੇ ਪੰਜਾਬ ਪੁਲਸ ਵੱਲੋਂ ਵੱਡੇ ਪੱਧਰ ’ਤੇ ਚਲਾਏ ਜਾ ਰਹੇ ਸਰਚ ਅਭਿਆਨ ਤਹਿਤ ਸਥਾਨਕ ਪੁਲਸ ਵੱਲੋਂ ਅੰਮ੍ਰਿਤਪਾਲ ਸਿੰਘ ਦੇ ਚਾਰ ਸਾਥੀਆਂ ਗੁਰਪ੍ਰੀਤ ਸਿੰਘ, ਕੋਮਲਜੀਤ ਸਿੰਘ, ਹਰਜਿੰਦਰ ਸਿੰਘ ਅਤੇ ਸ਼ਰਨਜੀਤ ਸਿੰਘ ਨੂੰ ਬਹਿਬਲ ਕਲਾਂ ਇਨਸਾਫ਼ ਮੋਰਚੇ ਵਿੱਚੋਂ ਪੁਲਸ ਹਿਰਾਸਤ ਵਿਚ ਲੈ ਲਿਆ ਗਿਆ।
ਇਹ ਵੀ ਪੜ੍ਹੋ- ਲਾਰੈਂਸ ਬਿਸ਼ਨੋਈ ਵੱਲੋਂ ਜੇਲ੍ਹ ’ਚੋਂ ਦਿੱਤੀ ਇੰਟਰਵਿਊ ਤੋਂ ਬਾਅਦ ਐਕਸ਼ਨ ’ਚ ਪੰਜਾਬ ਪੁਲਸ, ਚੁੱਕਿਆ ਸਖ਼ਤ ਕਦਮ
ਸੂਤਰਾਂ ਅਨੁਸਾਰ ਇਨ੍ਹਾਂ ਚਾਰਾਂ ਨੂੰ ਗ੍ਰਿਫ਼ਤਾਰ ਕਰਕੇ ਪੁਲਸ ਪਾਰਟੀ ਵੱਲੋਂ ਤਹਿਸੀਲਦਾਰ ਦੀ ਅਦਾਲਤ ਵਿਚ ਪੇਸ਼ ਕੀਤਾ ਗਿਆ, ਜਿਸ ’ਤੇ ਅਦਾਲਤ ਦੇ ਹੁਕਮਾਂ ਅਨੁਸਾਰ ਇਨ੍ਹਾਂ ਚਾਰਾਂ ਨੂੰ 31 ਮਾਰਚ ਤੱਕ ਜੁਡੀਸ਼ੀਅਲ ਜੇਲ੍ਹ ਭੇਜ ਦਿੱਤਾ ਗਿਆ ਹੈ।
ਇਹ ਵੀ ਪੜ੍ਹੋ- 6 ਸਾਲਾ ਉਦੈਵੀਰ ਨੂੰ ਕਤਲ ਕਰਨ ਵਾਲੇ ਤਿੰਨ ਕਾਤਲ ਗ੍ਰਿਫ਼ਤਾਰ, ਹੋਇਆ ਵੱਡਾ ਖ਼ੁਲਾਸਾ
ਨੋਟ- ਇਸ ਖ਼ਬਰ ਸਬੰਧੀ ਆਪਣੇ ਵਿਚਾਰ ਕੁਮੈਂਟ ਬਾਕਸ 'ਚ ਸਾਂਝੇ ਕਰੋ।