ਭਿਆਨਕ ਸੜਕ ਹਾਦਸੇ ’ਚ ਨੌਜਵਾਨ ਦੀ ਮੌਤ
Tuesday, May 13, 2025 - 04:58 PM (IST)

ਫ਼ਰੀਦਕੋਟ (ਰਾਜਨ) : ਦੇਰ ਰਾਤ ਗਏ ਨੈਸ਼ਨਲ ਹਾਈਵੇ-54 ਪਿੰਡ ਪੱਕਾ ਕੋਲ ਵਾਹਨ ਅਤੇ ਬਾਈਕ ਦੀ ਹੋਈ ਟੱਕਰ ’ਚ ਇਕ ਬਾਈਕ ਸਵਾਰ ਨੌਜਵਾਨ ਦੀ ਮੌਕੇ ’ਤੇ ਹੀ ਮੌਤ ਹੋ ਗਈ ਜਦਕਿ ਇਕ ਦੇ ਜ਼ਖਮੀ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਮਾਮਲੇ ਵਿਚ ਥਾਣਾ ਮੁਖੀ ਰਾਜੇਸ਼ ਕੁਮਾਰ ਨੇ ਦੱਸਿਆ ਕਿ ਗੰਭੀਰ ਰੂਪ ਵਿਚ ਜ਼ਖਮੀ ਨੌਜਵਾਨ ਨੂੰ ਮੈਡੀਕਲ ਹਸਪਤਾਲ ਵਿਖੇ ਇਲਾਜ ਅਧੀਨ ਦਾਖਲ ਕਰਵਾ ਦਿੱਤਾ ਗਿਆ ਜੋ ਅਜੇ ਬਿਆਨ ਦੇਣ ਯੋਗ ਨਹੀਂ ਹੈ।
ਉਨ੍ਹਾਂ ਦੱਸਿਆ ਕਿ ਪੁਲਸ ਵੱਲੋਂ ਇਨ੍ਹਾਂ ਦੇ ਵਾਰਿਸਾਂ ਨੂੰ ਸੂਚਿਤ ਕਰਨ ਲਈ ਕਾਰਵਾਈ ਜਾਰੀ ਹੈ ਅਤੇ ਵਾਹਨ ਦੀ ਵੀ ਪੜਤਾਲ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਜ਼ਖਮੀ ਨੌਜਵਾਨ ਦੇ ਬਿਆਨਾਂ ਦੇ ਆਧਾਰ ’ਤੇ ਹੀ ਅਗਲੀ ਕਾਰਵਾਈ ਕੀਤੀ ਜਾਵੇਗੀ।