ਨਗਰ ਕੌਂਸਲ ਚੋਣਾਂ ਤੋਂ ਪਹਿਲਾਂ ਵੋਟਰ ਸੂਚੀਆਂ ਦੀ ਸੁਧਾਈ ਬਾਰੇ ਅਕਾਲੀ ਦਲ ਨੇ ਚੁੱਕੇ ਸਵਾਲ

Monday, Apr 20, 2026 - 04:58 PM (IST)

ਨਗਰ ਕੌਂਸਲ ਚੋਣਾਂ ਤੋਂ ਪਹਿਲਾਂ ਵੋਟਰ ਸੂਚੀਆਂ ਦੀ ਸੁਧਾਈ ਬਾਰੇ ਅਕਾਲੀ ਦਲ ਨੇ ਚੁੱਕੇ ਸਵਾਲ

ਫ਼ਰੀਦਕੋਟ (ਜਗਤਾਰ) : ਫਰੀਦਕੋਟ 'ਚ ਨਗਰ ਕੌਂਸਲ ਚੋਣਾਂ ਨੂੰ ਲੈ ਕੇ ਵੋਟਰ ਸੂਚੀਆਂ 'ਚ ਸੁਧਾਈ ਦਾ ਕੰਮ ਲਗਭਗ ਮੁਕੰਮਲ ਹੋ ਗਿਆ ਹੈ। ਜੋ ਵੋਟਰ ਸੂਚੀਆਂ ਸਾਹਮਣੇ ਆਈਆਂ ਹਨ, ਉਨ੍ਹਾਂ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਵਲੋਂ ਇਲਜ਼ਾਮ ਲਾਏ ਗਏ ਹਨ। ਅਕਾਲੀ ਆਗੂ ਪਰਮਬੰਸ ਸਿੰਘ ਬੰਟੀ ਰੋਮਾਣਾ ਨੇ ਅੱਜ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਨੂੰ ਮਿਲ ਕੇ ਆਪਣੇ ਇਤਰਾਜ਼ ਵੀ ਦਰਜ ਕਰਵਾਏ ਹਨ ਅਤੇ ਵੋਟਰ ਸੂਚੀਆਂ 'ਚ ਕੀਤੀਆਂ ਗਈਆਂ ਕਥਿਤ ਧਾਂਦਲੀਆਂ ਨੂੰ ਦਰੁੱਸਤ ਕੀਤੇ ਜਾਣ ਦੀ ਮੰਗ ਕੀਤੀ ਹੈ।

ਮੀਡੀਆ ਨਾਲ ਗੱਲਬਾਤ ਕਰਦਿਆ ਬੰਟੀ ਰੋਮਾਣਾ ਨੇ ਕਿਹਾ ਕਿ ਜੇਕਰ ਜ਼ਿਲ੍ਹਾ ਪ੍ਰਸ਼ਾਸ਼ਨ ਨੇ ਇਸ ਨੂੰ ਦਰੁੱਸਤ ਨਾ ਕੀਤਾ ਤਾਂ ਅਜਿਹਾ ਕਰਨ ਵਾਲੇ ਅਧਿਕਾਰੀ ਹਾਈਕੋਰਟ 'ਚ ਜਾਣ ਲਈ ਤਿਆਰ ਰਹਿਣ। ਦੂਸਰੇ ਪਾਸੇ ਜਦ ਇਸ ਪੂਰੇ ਮਾਮਲੇ ਸਬੰਧੀ ਐੱਸ. ਡੀ. ਐੱਮ. ਫਰੀਦਕੋਟ ਨਾਲ ਗੱਲ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਜਿਨ੍ਹਾਂ ਨੂੰ ਵੀ ਵੋਟਰ ਸੂਚੀਆਂ ਸਬੰਧੀ ਇਤਰਾਜ਼ ਹਨ, ਉਹ ਆਪਣੇ ਇਤਰਾਜ਼ ਦਰਜ ਕਰਵਾਉਣ। ਅਸੀਂ ਇਨ੍ਹਾਂ ਦੀ ਜਾਂਚ ਕਰਵਾਂਵਾਂਗੇ ਅਤੇ ਜੇਕਰ ਇਤਰਾਜ਼ ਸਹੀ ਸਾਬਤ ਹੋਏ ਤਾਂ ਬਣਦੀ ਕਾਰਵਾਈ ਅਮਲ 'ਚ ਲਿਆਂਦੀ ਜਾਵੇਗੀ।


author

Babita

Content Editor

Related News