ਨਗਰ ਪਾਲਿਕਾ ਦੀਆਂ ਚੋਣਾਂ ਲਈ ਸਾਰੇ ਪ੍ਰਬੰਧ ਮੁਕੰਮਲ : ਡਿਪਟੀ ਕਮਿਸ਼ਨਰ

Monday, May 25, 2026 - 09:01 PM (IST)

ਨਗਰ ਪਾਲਿਕਾ ਦੀਆਂ ਚੋਣਾਂ ਲਈ ਸਾਰੇ ਪ੍ਰਬੰਧ ਮੁਕੰਮਲ : ਡਿਪਟੀ ਕਮਿਸ਼ਨਰ

ਸ੍ਰੀ ਮੁਕਤਸਰ ਸਾਹਿਬ (ਪਵਨ ਤਨੇਜਾ) : ਪੰਜਾਬ ਰਾਜ ਚੋਣ ਕਮਿਸ਼ਨ ਵਲੋਂ 26 ਮਈ 2026 ਨੂੰ ਨਗਰ ਪਾਲਿਕਾ ਸ੍ਰੀ ਮੁਕਤਸਰ ਸਾਹਿਬ, ਮਲੋਟ ਅਤੇ ਗਿੱਦੜਬਾਹਾ ਵਿਖੇ ਚੋਣਾਂ ਕਰਵਾਈਆਂ ਜਾ ਰਹੀਆਂ ਹਨ ਅਤੇ ਇਹਨਾਂ ਚੋਣਾਂ ਲਈ ਜ਼ਿਲ੍ਹਾ ਪ੍ਰਸ਼ਾਸ਼ਨ ਵਲੋਂ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ। ਇਹ ਜਾਣਕਾਰੀ ਅਮਿਤ ਕੁਮਾਰ ਪੰਚਾਲ ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਨੇ ਪੋਲਿੰਗ ਪਾਰਟੀਆਂ ਦੀ ਰਵਾਨਾਗੀ ਦਾ ਜਾਇਜ਼ਾ ਲੈਂਦਿਆਂ ਦਿੱਤੀ।

ਉਹਨਾਂ ਵਿਸਥਾਰਪੂਰਵਕ ਜਾਣਕਾਰੀ ਦਿੰਦਿਆਂ ਦੱਸਿਆ ਇਹਨਾਂ ਚੋਣਾਂ ਲਈ 187 ਪੋਲਿੰਗ ਬੂਥ ਬਣਾਏ ਗਏ ਹਨ, ਜਿਹਨਾਂ ਵਿੱਚੋਂ ਸ੍ਰੀ ਮੁਕਤਸਰ ਸਾਹਿਬ ਦੇ 31 ਵਾਰਡਾਂ ਲਈ 85 ਪੋਲਿੰਗ ਬੂਥ,  ਗਿੱਦੜਬਾਹਾ ਦੇ 19  ਵਾਰਡਾਂ ਲਈ 41 ਪੋਲਿੰਗ ਬੂਥ ਅਤੇ ਮਲੋਟ ਦੇ 27 ਵਾਰਡਾਂ ਲਈ  61 ਪੋਲਿੰਗ ਬੂਥ ਬਣਾਏ ਗਏ ਹਨ।

ਉਹਨਾਂ ਅੱਗੇ ਦੱਸਿਆ ਕਿ ਨਗਰ ਕੌਸਲ ਦੀਆਂ ਚੋਣਾਂ ਵਿੱਚ 177586 ਵੋਟਰ ਆਪਣੀ ਵੋਟ ਦਾ ਇਸਤੇਮਾਲ ਕਰਨਗੇ, ਜਿਹਨਾਂ ਵਿੱਚੋ 93100 ਪੁਰਸ਼, 84476 ਔਰਤਾਂ ਅਤੇ 10 ਟਰਾਂਸਜੈਂਡਰ ਸ਼ਾਮਿਲ ਹਨ। ਉਹਨਾਂ ਵੋਟਰਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਵੋਟ ਦਾ ਇਸਤੇਮਾਲ ਬਿਨਾਂ ਕਿਸੇ ਡਰ, ਭੈਅ ਜਾਂ ਲਾਲਚ ਤੋਂ ਕਰਨ ਅਤੇ ਜਿੰਮੇਵਾਰ ਨਾਗਰਿਕ ਬਨਣ।

ਅਭੀਮਨਯੂ ਰਾਣਾ ਐੱਸ.ਐੱਸ.ਪੀ. ਸ੍ਰੀ ਮੁਕਤਸਰ ਸਾਹਿਬ ਨੇ ਇਸ ਮੌਕੇ 'ਤੇ ਦੱਸਿਆ ਕਿ ਚੋਣਾਂ ਨੂੰ ਸਫਲਤਾ ਪੂਰਵਕ ਨੇਪਰੇ ਚਾੜਣ ਲਈ ਪੰਜਾਬ ਪੁਲਸ ਵੱਲੋਂ ਤਕਰੀਬਨ 1500 ਪੁਲਿਸ ਮੁਲਾਜ਼ਮਾਂ ਨੂੰ ਸ਼੍ਰੀ ਮੁਕਤਸਰ ਸਾਹਿਬ, ਗਿੱਦੜਬਾਹਾ ਅਤੇ ਮਲੋਟ ਵਿਖੇ ਨਗਰ ਕੌਂਸਲ ਚੋਣਾਂ ਦੇ ਮੱਦੇਨਜ਼ਰ ਤਾਇਨਾਤ ਕੀਤਾ ਗਿਆ ਹੈ। ਇਸ ਦੌਰਾਨ ਸਿਟੀ ਸੀਲਿੰਗ, ਪੈਟਰੋਲਿੰਗ ਪਾਰਟੀਆਂ, ਨਾਕਾਬੰਦੀ, ਨਾਈਟ ਗਸ਼ਤ, ਇੰਟਰਸਟੇਟ ਨਾਕੇ ਅਤੇ ਇੰਟਰ-ਡਿਸਟਰਿਕਟ ਪੁਆਇੰਟਾਂ ’ਤੇ ਪੁਲਸ ਫੋਰਸ ਮੁਸਤੈਦ ਕੀਤੀ ਗਈ ਹੈ। ਪੁਲਸ ਮੁਲਾਜ਼ਮਾਂ ਵੱਲੋਂ ਸ਼ੱਕੀ ਵਿਅਕਤੀਆਂ ਅਤੇ ਵਾਹਨਾਂ ਦੀ ਤਲਾਸ਼ੀ ਲਈ ਜਾ ਰਹੀ ਹੈ। ਇਸ ਤੋਂ ਇਲਾਵਾ ਤਿੰਨਾਂ ਸਬ-ਡਿਵੀਜ਼ਨਾਂ ਦੇ ਬੂਥਾਂ ’ਤੇ ਵੀ ਪੁਲਸ ਕਰਮਚਾਰੀਆਂ ਦੀ ਡਿਊਟੀ ਲਗਾਈ ਗਈ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e


author

Baljit Singh

Content Editor

Related News