ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੇ ਤੜਕਸਾਰ ਖਜ਼ਾਨਾ ਮੰਤਰੀ ਮਨਪ੍ਰੀਤ ਬਾਦਲ ਦੇ ਘਰ ਦਾ ਕੀਤਾ ਘਿਰਾਓ

Tuesday, Jul 13, 2021 - 11:56 AM (IST)

ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੇ ਤੜਕਸਾਰ ਖਜ਼ਾਨਾ ਮੰਤਰੀ ਮਨਪ੍ਰੀਤ ਬਾਦਲ ਦੇ ਘਰ ਦਾ ਕੀਤਾ ਘਿਰਾਓ

ਮੰਡੀ ਲੱਖੇਵਾਲੀ/ਸ੍ਰੀ ਮੁਕਤਸਰ ਸਾਹਿਬ (ਸੁਖਪਾਲ ਢਿੱਲੋਂ/ਪਵਨ ਤਨੇਜਾ): ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਨਾਲ ਸਬੰਧਿਤ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੇ ਆਪਣੀਆਂ ਮੰਗਾਂ ਦੇ ਸਬੰਧ ਵਿੱਚ ਅੱਜ ਤੜਕਸਾਰ ਸਵੇਰੇ 5 ਵਜੇ ਹੀ ਪਿੰਡ ਬਾਦਲ ਵਿਖੇ ਖਜ਼ਾਨਾ ਮੰਤਰੀ ਪੰਜਾਬ ਮਨਪ੍ਰੀਤ ਸਿੰਘ ਬਾਦਲ ਦੇ ਘਰ ਦਾ ਘਿਰਾਓ ਕਰਕੇ ਭੁੱਖ ਹੜਤਾਲ ਸ਼ੁਰੂ ਕਰ ਦਿੱਤੀ ਹੈ ਤੇ ਪੰਜਾਬ ਸਰਕਾਰ ਅਤੇ ਖਜ਼ਾਨ  ਮੰਤਰੀ ਦੇ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਜਾ ਰਹੀ ਹੈ।‌ਯੂਨੀਅਨ ਦੇ ਸੂਬਾ ਪ੍ਰਧਾਨ ਹਰਗੋਬਿੰਦ ਕੌਰ ਦੀ ਅਗਵਾਈ ਹੇਠ ਸੈਂਕੜਿਆਂ ਦੀ ਗਿਣਤੀ ਵਿੱਚ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਪਿੰਡ ਬਾਦਲ ਵੱਲ ਵਹੀਰਾਂ ਘੱਤ ਰਹੀਆਂ ਹਨ। ਜਥੇਬੰਦੀ ਦੇ ਆਗੂਆਂ ਦਾ ਦੋਸ਼ ਹੈ ਕਿ ਸਾਢੇ ਚਾਰ ਸਾਲਾਂ ਵਿੱਚ ਕਾਂਗਰਸ ਦੀ ਸਰਕਾਰ ਨੇ ਉਨ੍ਹਾਂ ਦੀ ਇੱਕ ਵੀ ਮੰਗ ਨਹੀਂ ਮੰਨੀ ਤੇ ਲਾਰਿਆਂ ਵਿੱਚ ਰੱਖਿਆ ।


author

Shyna

Content Editor

Related News