ਬੈਂਕ ਘਪਲਾ ਮਾਮਲੇ ’ਚ ਗ੍ਰਿਫਤਾਰ ਮੁਲਜ਼ਮ ਦੀ ਜ਼ਮਾਨਤ ਅਰਜ਼ੀ ਰੱਦ
Wednesday, Jul 30, 2025 - 06:17 PM (IST)

ਸਾਦਿਕ (ਪਰਮਜੀਤ,ਦੀਪਕ) : ਭਾਰਤੀ ਸਟੇਟ ਬੈਂਕ ਆਫ ਇੰਡੀਆ ਸਾਦਿਕ ਬਰਾਂਚ ਵਿਚ ਹੋਏ ਬਹੁ ਕਰੋੜੀ ਘਪਲੇ ਵਿਚ ਗ੍ਰਿਫਤਾਰ ਕੀਤੀ ਗਈ ਮੁੱਖ ਦੋਸ਼ੀ ਦੀ ਪਤਨੀ ਰੁਪਿੰਦਰ ਕੌਰ ਦੀ ਜ਼ਮਾਨਤ ਅਰਜ਼ੀ ਰੱਦ ਹੋ ਗਈ ਹੈ। ਮਿਲੀ ਜਾਣਕਾਰੀ ਅਨੁਸਾਰ ਇਲਾਕਾ ਮੈਜਿਸਟਰੇਟ ਲਵਦੀਪ ਸਿੰਘ ਹੁੰਦਲ ਨੇ ਅੱਜ ਆਪਣੇ ਇਕ ਫੈਸਲੇ ਵਿਚ ਸਾਦਿਕ ਬੈਂਕ ਘੁਟਾਲੇ ਵਿਚ ਗ੍ਰਿਫਤਾਰ ਕੀਤੀ ਗਈ ਮੁਲਜ਼ਮ ਰੁਪਿੰਦਰ ਕੌਰ ਦੀ ਜ਼ਮਾਨਤ ਅਰਜੀ ਰੱਦ ਕਰ ਦਿੱਤੀ ਹੈ। ਰੁਪਿੰਦਰ ਕੌਰ ਘਪਲੇ ਦੇ ਮੁੱਖ ਮੁਲਜ਼ਮ ਅਮਿਤ ਧਿੰਗੜਾ ਦੀ ਪਤਨੀ ਹੈ। ਜ਼ਿਕਰਯੋਗ ਹੈ ਕਿ ਮੁੱਖ ਮੁਲਜ਼ਮ ਅਮਿਤ ਧੀਂਗੜਾ ਅਜੇ ਤੱਕ ਪੁਲਸ ਦੀ ਗ੍ਰਿਫਤ ਤੋਂ ਬਾਹਰ ਹੈ।