ਬਰੀਵਾਲਾ ਪੁਲਸ ਨੇ ਵੱਡੀ ਮਾਤਰਾ 'ਚ ਨਜਾਇਜ਼ ਸ਼ਰਾਬ ਤੇ ਲਾਹਣ ਕੀਤੀ ਬਰਾਮਦ

08/09/2020 2:57:54 PM

ਸ੍ਰੀ ਮੁਕਤਸਰ ਸਾਹਿਬ (ਪਵਨ ਤਨੇਜਾ, ਖ਼ੁਰਾਣਾ): ਥਾਣਾ ਬਰੀਵਾਲਾ ਪੁਲਸ ਨੇ ਵੱਡੀ ਮਾਤਰਾ 'ਚ ਨਜਾਇਜ਼ ਸ਼ਰਾਬ ਤੇ ਲਾਹਣ ਬਰਾਮਦ ਕਰਨ 'ਚ ਸਫ਼ਲਤਾ ਪ੍ਰਾਪਤ ਕੀਤੀ ਹੈ, ਜਿਸ ਤਹਿਤ ਇਕ ਸਮੱਗਲਰ ਨੂੰ ਕਾਬੂ ਕਰ ਲਿਆ ਗਿਆ ਹੈ, ਜਦੋਂਕਿ ਇਕ ਫਰਾਰ ਹੈ, ਜਿਸਦੀ ਭਾਲ ਪੁਲਸ ਵੱਲੋਂ ਕੀਤੀ ਜਾ ਰਹੀ ਹੈ। ਏ.ਐੱਸ.ਆਈ. ਰਾਜਪਾਲ ਸਿੰਘ ਨੇ ਦੱਸਿਆ ਕਿ ਪੁਲਸ ਨੂੰ ਸੂਚਨਾ ਮਿਲੀ ਸੀ ਕਿ ਪਿੰਡ ਲੁਬਾਣਿਆਂਵਾਲੀ ਦਾ ਰਹਿਣ ਵਾਲਾ ਬਲਵਿੰਦਰ ਸਿੰਘ ਉਰਫ਼ ਪਿੰਦਰ ਪੁੱਤਰ ਰੇਸ਼ਮ ਸਿੰਘ ਆਪਣੇ ਘਰ ਅੰਦਰ ਨਾਜਾਇਜ਼ ਸ਼ਰਾਬ ਬਣਾਉਣ ਦੇ ਵੇਚਣ ਦਾ ਧੰਦਾ ਕਰਦਾ ਹੈ, ਜਿਸ ਤੋਂ ਬਾਅਦ ਪੁਲਸ ਨੇ ਉਸਦੇ ਘਰ ਰੇਡ ਕੀਤੀ, ਜਿੱਥੇ ਬਲਵਿੰਦਰ ਸਿੰਘ ਨੂੰ ਘਰ ਵਿੱਚ ਪਈਆਂ ਨਜਾਇਜ਼ ਸ਼ਰਾਬ ਦੀਆਂ ਸਵਾ 9 ਬੋਤਲਾਂ ਸਮੇਤ ਕਾਬੂ ਕਰ ਲਿਆ ਗਿਆ।

ਉਥੇ ਹੀ ਇਕ ਹੋਰ ਮਾਮਲੇ 'ਚ ਪੁਲਸ ਨੇ ਇਕ ਘਰ ਅੰਦਰੋਂ ਚਾਲੂ ਭੱਠੀ ਸਮੇਤ ਵੱਡੀ ਮਾਤਰਾ 'ਚ ਨਾਜਾਇਜ਼ ਸ਼ਰਾਬ ਤੇ ਲਾਹਣ ਫੜ੍ਹੀ ਹੈ। ਕਥਿਤ ਦੋਸ਼ੀ ਦੀ ਪਛਾਣ ਸਾਹਿਬ ਸਿੰਘ ਉਰਫ਼ ਸਾਬਾ ਪੁੱਤਰ ਜੰਗੀਰ ਸਿੰਘ ਵਾਸੀ ਪਿੰਡ ਵੱਟੂ ਵਜੋਂ ਹੋਈ ਹੈ, ਜੋ ਪੁਲਸ ਦੇ ਆਉਣ ਤੋਂ ਪਹਿਲਾਂ ਹੀ ਘਰੋਂ ਫਰਾਰ ਹੋ ਗਿਆ ਸੀ, ਜਦੋਂਕਿ ਰੇਡ ਦੌਰਾਨ ਉਸਦੇ ਘਰੋਂ ਪੁਲਸ ਨੇ 250 ਬੋਤਲਾਂ ਨਾਜਾਇਜ਼ ਸ਼ਰਾਬ,100 ਲੀਟਰ ਲਾਹਣ ਤੇ ਚੱਲ ਰਹੀ ਸ਼ਰਾਬ ਦੀ ਭੱਠੀ ਫੜ੍ਹੀ ਹੈ। ਉਕਤ ਦੋਵੇਂ ਕਥਿਤ ਦੋਸ਼ੀਆਂ ਖ਼ਿਲਾਫ਼ ਐਕਸਾਈਜ਼ ਐਕਟ ਤਹਿਤ ਕਾਰਵਾਈ ਕੀਤੀ ਜਾ ਰਹੀ ਹੈ।

Shyna

This news is Content Editor Shyna