ਬਹਿਬਲ ਕਲਾਂ ਗੋਲੀਕਾਂਡ ਮਾਮਲੇ ਦੀ ਅੱਜ ਫਰੀਦਕੋਟ ਦੀ ਅਦਾਲਤ 'ਚ ਹੋਈ ਸੁਣਵਾਈ

07/12/2022 2:56:14 PM

ਫਰੀਦਕੋਟ (ਜਗਤਾਰ) : ਬਹਿਬਲ ਕਲਾਂ ਗੋਲੀ ਕਾਂਡ ਦੀ ਅੱਜ ਫਰੀਦਕੋਟ ਦੀ ਜ਼ਿਲ੍ਹਾ ਅਦਾਲਤ ਵਿੱਚ ਸੁਣਵਾਈ ਕੀਤੀ ਗਈ। ਇਸ ਦੌਰਾਨ ਸਾਬਕਾ ਡੀ.ਜੀ.ਪੀ. ਸੁਮੇਧ ਸੈਣੀ ਨੂੰ ਛੱਡ ਕੇ ਬਾਕੀ ਸਾਰੇ ਮੁਲਜ਼ਮ ਆਈ.ਜੀ. ਪਰਮਰਾਜ ਸਿੰਘ ਉਮਰਨੰਗਲ , ਸਾਬਕਾ ਐੱਸ.ਐੱਚ.ਓ ਚਰਨਜੀਤ ਸਿੰਘ ਸ਼ਰਮਾ , ਐੱਸ.ਪੀ. ਬਿਕਰਮਜੀਤ ਸਿੰਘ, ਸਾਬਕਾ ਐੱਸ.ਐੱਚ.ਓ. ਅਮਰਜੀਤ ਕੁਲਾਰ, ਵਪਾਰੀ ਪੰਕਜ ਬਾਂਸਲ ਅਤੇ ਸੁਹੇਲ ਸਿੰਘ ਬਰਾੜ ਹਾਜ਼ਰ ਸਨ। 

ਇਹ ਵੀ ਪੜ੍ਹੋ- 'ਦਿੱਲੀ ਹਵਾਈ ਅੱਡੇ ਲਈ ਸ਼ੁਰੂ ਹੋਈਆਂ ਵਾਲਵੋ ਬੱਸ ਸਰਵਿਸ ਲੋਕਾਂ ਲਈ ਵਰਦਾਨ ਸਾਬਤ ਹੋਈ'

ਇਸ ਦੌਰਾਨ ਬਚਾਅ ਪੱਖ ਦੇ ਵਕੀਲ ਨੇ ਹਾਲ ਹੀ ਵਿੱਚ ਬਹਿਬਲ ਕਲਾਂ ਗੋਲੀ ਕਾਂਡ 'ਚ ਪੰਜਾਬ-ਹਰਿਆਣਾ ਹਾਈਕੋਰਟ ਦੇ ਫ਼ੈਸਲੇ ਦਾ ਹਵਾਲਾ ਦਿੰਦਿਆਂ ਅਦਾਲਤ ਨੂੰ ਅਪੀਲ ਕੀਤੀ ਕਿ ਉਹ ਬਹਿਬਲ ਕਲਾਂ ਗੋਲੀਕਾਂਡ ਨਾਲ ਸਬੰਧਤ ਕੋਟਕਪੂਰਾ ਗੋਲੀਕਾਂਡ ਦੀ ਰਿਪੋਰਟ ਵੀ ਮੰਗਵਾਉਣ ਕਿਉਂਕਿ ਹਾਈਕੋਰਟ ਨਿਰਦੇਸ਼ ਦਿੱਤੇ ਹਨ ਕਿ ਸਾਰੇ ਕੇਸਾਂ ਨੂੰ ਨਾਲੋਂ-ਨਾਲ ਹੀ ਚਲਾਇਆ ਜਾਵੇ। ਇਸ ਦੇ ਮੱਦੇਨਜ਼ਰ ਕੋਟਕਪੂਰਾ ਕੇਸ ਦੀ ਵੀ ਰਿਪੋਰਟ ਮੰਗੀ ਜਾਵੇ ਅਤੇ ਬਹਿਬਲ ਕਲਾਂ ਦੇ ਪੂਰੇ ਕੇਸ ਦੀ ਰਿਪੋਰਟ ਵੀ ਪੇਸ਼ ਕੀਤੀ ਜਾਵੇ। ਇਲ ਮੌਕੇ ਸਰਕਾਰੀ ਪੱਖ ਨੇ ਕਿਹਾ ਕਿ ਕੋਟਕਪੂਰਾ ਮਾਮਲੇ ਦੀ ਕਾਰਵਾਈ ਲਗਭਗ ਮੁਕੰਮਲ ਹੋ ਚੁੱਕੀ ਹੈ। ਇਸ ਤੋਂ ਬਾਅਦ ਜ਼ਿਲ੍ਹਾ ਅਦਾਲਤ ਨੇ ਸਰਕਾਰ ਨੂੰ ਕੋਟਕਪੂਰਾ ਕੇਸ ਦੀ ਰਿਪੋਰਟ ਪੇਸ਼ ਕਰਨ ਦੇ ਨਿਰਦੇਸ਼ ਦਿੰਦਿਆਂ ਕੇਸ ਦੀ ਸੁਣਵਾਈ 20 ਅਗਸਤ ਤੱਕ ਮੁਲਤਵੀ ਕਰ ਦਿੱਤੀ ਹੈ। 

ਇਹ ਵੀ ਪੜ੍ਹੋ- 'ਰਾਘਵ ਚੱਢਾ' ਦੀ ਸਲਾਹਕਾਰ ਕਮੇਟੀ ਦੇ ਚੇਅਰਮੈਨ ਵੱਜੋਂ ਨਿਯੁਕਤੀ ਨੂੰ ਹਾਈਕੋਰਟ 'ਚ ਚੁਣੌਤੀ

ਬਚਾਅ ਪੱਖ ਦੇ ਵਕੀਲ ਐੱਚ.ਐੱਸ. ਸੈਣੀ ਨੇ ਕਿਹਾ ਕਿ ਹਾਈਕੋਰਟ ਨੇ ਬਹਿਬਲ ਕਲਾਂ ਕੇਸ 'ਚ ਦੋਸ਼ੀਆਂ ਦੀ ਐੱਫ.ਆਈ.ਆਰ. ਰੱਦ ਕਰਨ ਦੀ ਪਟੀਸ਼ਨਾਂ ਦਾ ਨਿਪਟਾਰਾ ਕਰਦਿਆਂ ਸਾਰਿਆਂ ਨੂੰ ਹੇਠਲੀ ਅਦਾਲਤ ਵਿੱਚ ਆਪਣਾ ਪੱਖ ਪੇਸ਼ ਕਰਨ ਦੇ ਨਿਰਦੇਸ਼ ਦਿੱਤੇ ਸਨ। ਇਸੇ ਦੌਰਾਨ ਬਹਿਬਲ ਕਲਾਂ ਅਤੇ ਕੋਟਕਪੂਰਾ ਗੋਲੀਕਾਂਡ ਕੇਸਾਂ ਦੀ ਇਕੱਠੇ ਸੁਣਵਾਈ ਕਰਨ ਦੀਆਂ ਹਦਾਇਤਾਂ ਵੀ ਦਿੱਤੀਆਂ ਗਈਆਂ ਹਨ। ਇਸ ਦੇ ਚੱਲਦਿਆਂ ਕੋਟਕਪੂਰਾ ਮਾਮਲੇ ਦੀ ਵੀ ਰਿਪੋਰਟ ਮੰਗੀ ਗਈ ਹੈ। ਇਸ ਤੋਂ ਇਲਾਵਾ ਬਹਿਬਲ ਕਲਾਂ ਕੇਸ ਵਿੱਚ ਸਾਬਕਾ ਐੱਸ.ਐੱਚ.ਓ. ਸਿਟੀ ਕੋਟਕਪੂਰਾ ਗੁਰਦੀਪ ਸਿੰਘ ਪੰਧੇਰ ਨੂੰ ਹਾਈਕੋਰਟ ਤੋਂ ਮਿਲੀ ਰਾਹਤ ਵੀ ਖ਼ਤਮ ਹੋ ਗਈ ਹੈ, ਇਸ ਲਈ ਬਹਿਬਲ ਕਲਾਂ ਕੇਸ ਵਿੱਚ ਉਸ ਖ਼ਿਲਾਫ਼ ਚਲਾਨ ਪੇਸ਼ ਕੀਤਾ ਜਾ ਸਕਦਾ ਹੈ। 

ਨੋਟ- ਇਸ ਖ਼ਬਰ ਬਾਰੇ ਤੁਹਾਡੀ ਕੀ ਹੈ ਰਾਏ, ਕੁਮੈਂਟ ਕਰਕੇ ਦਿਓ ਜਵਾਬ।


Anuradha

Content Editor

Related News