ਬਹਿਬਲ ਗੋਲ਼ੀ ਕਾਂਡ ਦੀ ਸੁਣਵਾਈ 29 ਅਪ੍ਰੈਲ ਤਕ ਮੁਲਤਵੀ
Saturday, Feb 04, 2023 - 10:20 PM (IST)
ਫਰੀਦਕੋਟ (ਜਗਦੀਸ਼) : ਬਹਿਬਲ ਗੋਲ਼ੀ ਕਾਂਡ ਦੀ ਅੱਜ ਇੱਥੇ ਵਧੀਕ ਸੈਸ਼ਨ ਜੱਜ ਰਾਜੀਵ ਕਾਲੜਾ ਦੀ ਅਦਾਲਤ ਵਿੱਚ ਸੁਣਵਾਈ ਹੋਣੀ ਸੀ ਪਰ ਕੋਟਕਪੂਰਾ ਗੋਲ਼ੀ ਕਾਂਡ ਦੀ ਜਾਂਚ ਅਧੂਰੀ ਹੋਣ ਕਾਰਨ ਇਸ ਮਾਮਲੇ ਵਿੱਚ ਕੋਈ ਸੁਣਵਾਈ ਨਹੀਂ ਹੋ ਸਕੀ। ਦੱਸਣਯੋਗ ਹੈ ਕਿ ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਬਹਿਬਲ ਅਤੇ ਕੋਟਕਪੂਰਾ ਗੋਲ਼ੀ ਕਾਂਡ ਦੀ ਸੁਣਵਾਈ ਇਕੱਠਿਆਂ ਕਰਨ ਦੇ ਆਦੇਸ਼ ਦਿੱਤੇ ਹਨ। ਅਦਾਲਤ ਨੇ ਬਹਿਬਲ ਗੋਲ਼ੀ ਕਾਂਡ ਦੀ ਸੁਣਵਾਈ 29 ਅਪ੍ਰੈਲ ਤੱਕ ਮੁਲਤਵੀ ਕਰ ਦਿੱਤੀ ਹੈ ।
ਇਹ ਵੀ ਪੜ੍ਹੋ : ਜਾਣੋ ਕੌਣ ਹੈ ਹਿੰਡਨਬਰਗ ਤੇ ਕੀ ਲਾਏ ਦੋਸ਼, ਜਿਸ ਕਾਰਨ ਟਾਪ 20 ਅਮੀਰਾਂ ਦੀ ਸੂਚੀ 'ਚੋਂ ਵੀ ਬਾਹਰ ਹੋਏ ਅਡਾਨੀ
ਅੱਜ ਇਸ ਕੇਸ ਵਿੱਚ ਨਾਮਜ਼ਦ ਮੁਲਜ਼ਮ ਸਾਬਕਾ ਡੀ. ਜੀ. ਪੀ. ਸੁਮੇਧ ਸੈਣੀ, ਆਈ.ਜੀ. ਪਰਮਰਾਜ ਸਿੰਘ ਉਮਰਾਨੰਗਲ, ਸਾਬਕਾ ਐੱਸ. ਐੱਸ.ਪੀ. ਚਰਨਜੀਤ ਸ਼ਰਮਾ ਅਦਾਲਤ ਵਿੱਚ ਪੇਸ਼ ਨਹੀਂ ਹੋਏ, ਜਿਨ੍ਹਾਂ ਨੂੰ ਹਾਜ਼ਰੀ ’ਤੋਂ ਛੋਟ ਦਿੱਤੀ ਗਈ ਜਦੋਂਕਿ ਪੰਕਜ ਬਾਂਸਲ ਅਦਾਲਤ ਵਿਚ ਹਾਜ਼ਰ ਸਨ।