ਆਪਣੀਆਂ ਮੰਗਾਂ ਨੂੰ ਲੈ ਕੇ ਬੱਸ ਕਾਮਿਆਂ ਨੇ ਡਿੱਪੂ ਦੇ ਬਾਹਰ ਦੀ ਨਾਅਰੋਬਾਜ਼ੀ, ਦਿੱਤੀ ਇਹ ਚਿਤਾਵਨੀ

02/02/2023 12:18:09 PM

ਸ੍ਰੀ ਮੁਕਤਸਰ ਸਾਹਿਬ (ਕੁਲਦੀਪ ਰਿਣੀ) : ਪੰਜਾਬ ਰੋਡਵੇਜ ਪਨਬਸ ਅਤੇ ਪੀ. ਆਰ. ਟੀ. ਸੀ.  ਕੰਟਰੈਕਟ ਵਰਕਰਜ ਯੂਨੀਅਨ ਦੀ ਅਗਵਾਈ ਵਿਚ ਅੱਜ ਸ੍ਰੀ ਮੁਕਤਸਰ ਸਾਹਿਬ ਡਿੱਪੂ ਦੇ ਬਾਹਰ ਕਾਮਿਆਂ ਵੱਲੋਂ ਗੇਟ ਰੈਲੀ ਕੀਤੀ ਗਈ। ਇਸ ਦੌਰਾਨ ਉਨ੍ਹਾਂ ਪੰਜਾਬ ਸਰਕਾਰ ਅਤੇ ਟਰਾਂਸਪੋਰਟ ਮੰਤਰੀ ਵਿਰੁੱਧ ਜ਼ੋਰਦਾਰ ਨਾਅਰੇਬਾਜੀ ਕੀਤੀ। ਇਸ ਮੌਕੇ ਬੁਲਾਰਿਆਂ ਕਿਹਾ ਕਿ 19 ਦਸੰਬਰ ਨੂੰ ਚੀਫ ਸਕੱਤਰ ਨਾਲ ਯੂਨੀਅਨ ਆਗੂਆਂ ਦੀ ਹੋਈ ਮੀਟਿੰਗ ਵਿਚ ਕੁਝ ਹੱਕੀ ਮੰਗਾਂ ਮੰਨਣ ਦਾ ਭਰੋਸਾ ਦਿਵਾਇਆ ਗਿਆ ਸੀ ਪਰ ਉਹ ਮੰਗਾਂ ਅਜੇ ਤੱਕ ਨਹੀਂ ਮੰਨੀਆ ਗਈਆਂ।

ਇਹ ਵੀ ਪੜ੍ਹੋ- ਸੜਕ ਹਾਦਸੇ ਨੇ ਉਜਾੜੀਆਂ ਦੋ ਪਰਿਵਾਰਾਂ ਦੀਆਂ ਖ਼ੁਸ਼ੀਆਂ, ਭਰੀ ਜਵਾਨੀ 'ਚ ਜਹਾਨੋਂ ਤੁਰ ਗਏ ਨੌਜਵਾਨ

ਇਹ ਸਰਕਾਰ ਟਾਲ-ਮਟੋਲ ਦੀ ਨੀਤੀ ਅਪਣਾ ਰਹੀ ਹੈ, ਜਿਸ ਕਾਰਨ ਉਨ੍ਹਾਂ ਨੂੰ ਇਹ ਗੇਟ ਰੈਲੀਆਂ ਕਰਨ ਲਈ ਮਜਬੂਰ ਹੋਣਾ ਪਿਆ। ਉਨ੍ਹਾਂ ਸਰਕਾਰ ਨੂੰ ਚਿਤਾਵਨੀ ਦਿੱਤੀ ਕਿ ਜੇਕਰ ਮੰਗਾਂ ਨਾ ਮੰਨੀਆਂ ਗਈਆ ਤਾਂ ਸੰਘਰਸ਼ ਹੋਰ ਤੇਜ਼ ਕੀਤਾ ਜਾਵੇਗਾ। ਇਸ ਮੌਕੇ ਯੂਨੀਅਨ ਆਗੂ ਤਰਸੇਮ ਸਿੰਘ, ਗੁਰਪ੍ਰੀਤ ਸਿੰਘ, ਗੁਰਵਿੰਦਰ ਸਿੰਘ, ਸੁਖਦੇਵ ਸਿੰਘ ਆਦਿ ਨੇ ਸੰਬੋਧਨ ਕੀਤਾ।

ਇਹ ਵੀ ਪੜ੍ਹੋ- ਨਾਨਕੇ ਆਏ ਮਾਸੂਮ ਨਾਲ ਵਾਪਰਿਆ ਦਰਦਨਾਕ ਭਾਣਾ, ਛੱਤ ਤੋਂ ਹੇਠਾਂ ਡਿੱਗਣ ਕਾਰਨ ਹੋਈ ਮੌਤ

ਨੋਟ- ਇਸ ਖ਼ਬਰ ਸਬੰਧੀ ਆਪਣੇ ਵਿਚਾਰ ਕੁਮੈਂਟ ਬਾਕਸ 'ਚ ਸਾਂਝੇ ਕਰੋ। 


Simran Bhutto

Content Editor

Related News