ਕੈਂਟਰ ਨੇ ਮੋਟਸਾਈਕਲ ਨੂੰ ਮਾਰੀ ਟੱਕਰ, ਨੌਜਵਾਨ ਗੰਭੀਰ ਜ਼ਖ਼ਮੀ

Saturday, Jul 20, 2024 - 04:37 PM (IST)

ਕੈਂਟਰ ਨੇ ਮੋਟਸਾਈਕਲ ਨੂੰ ਮਾਰੀ ਟੱਕਰ, ਨੌਜਵਾਨ ਗੰਭੀਰ ਜ਼ਖ਼ਮੀ

ਜੈਤੋ (ਜਿੰਦਲ) : ਚੜ੍ਹਦੀ ਕਲਾ ਵੈੱਲਫੇਅਰ ਸੇਵਾ ਸੁਸਾਇਟੀ ਗੰਗਸਰ ਰਜਿ. ਜੈਤੋ ਦੇ ਐਮਰਜੈਂਸੀ ਫੋਨ ਨੰਬਰ ’ਤੇ ਕਿਸੇ ਰਾਹਗੀਰ ਨੇ ਫੋਨ ਕਰਕੇ ਸੂਚਨਾ ਦਿੱਤੀ ਕਿ ਮੁਕਤਸਰ ਰੋਡ ’ਤੇ ਨੇੜੇ ਚੋਖੰਡੀ ਮਾਤਾ ਮੰਦਰ ਕੋਲ ਇਕ ਟਾਟਾ ਏਸ ਛੋਟਾ ਕੈਂਟਰ ਜਿਹੜਾ ਰਾਮੇਆਣਾ ਤੋਂ ਜੈਤੋ ਵੱਲ ਆ ਰਿਹਾ ਸੀ, ਨੇ ਸੜਕ ’ਤੇ ਜਾ ਰਹੇ ਮੋਟਰਸਾਈਕਲ ਨੂੰ ਜ਼ਬਰਦਸਤ ਟੱਕਰ ਮਾਰ ਦਿੱਤੀ। ਹਾਦਸੇ ਕਾਰਨ ਮੋਟਸਾਈਕਲ ਸਵਾਰ ਨੌਜਵਾਨ ਗੰਭੀਰ ਜ਼ਖ਼ਮੀ ਹੋ ਗਿਆ। ਘਟਨਾ ਦੀ ਸੂਚਨਾ ਮਿਲਦਿਆਂ ਹੀ ਚੜ੍ਹਦੀਕਲਾ ਵੈੱਲਫੇਅਰ ਸੇਵਾ ਸੁਸਾਇਟੀ ਜੈਤੋ ਦੇ ਸੇਵਾਦਾਰ ਮੀਤ ਸਿੰਘ ਮੀਤਾ, ਗੋਰਾ ਔਲਖ ਤੇ ਗੁਰਮੀਤ ਸਿੰਘ ਗੀਤਾ ਤੁਰੰਤ ਹੀ ਘਟਨਾ ਵਾਲੀ ਥਾਂ ਪਹੁੰਚੇ ਅਤੇ ਗੰਭੀਰ ਜ਼ਖ਼ਮੀ ਹਾਲਤ ’ਚ ਪਏ ਨੌਜਵਾਨ ਨੂੰ ਚੁੱਕ ਕੇ ਸਿਵਲ ਹਸਪਤਾਲ ਜੈਤੋ ਵਿਖੇ ਲਿਆਂਦਾ ਗਿਆ।

ਹਸਪਤਾਲ ’ਚ ਡਾਕਟਰ ਨਾ ਹੋਣ ਕਾਰਨ, ਸਟਾਫ ਮੈਂਬਰਾਂ ਵਲੋਂ ਨੌਜਵਾਨ ਨੂੰ ਮੁੱਢਲੀ ਸਹਾਇਤਾ ਦੇਣ ਉਪਰੰਤ ਮੈਡੀਕਲ ਕਾਲਜ ਫਰੀਦਕੋਟ ਲਈ ਰੈਫਰ ਕਰ ਦਿੱਤਾ ਗਿਆ। ਇਸ ਗੰਭੀਰ ਜ਼ਖ਼ਮੀ ਨੌਜਵਾਨ ਦੀ ਪਹਿਚਾਣ ਗੁਰਪ੍ਰੀਤ ਸਿੰਘ (22 ਸਾਲ) ਸਪੁੱਤਰ ਅਮਰਜੀਤ ਸਿੰਘ ਪਿੰਡ ਸੁਖਾਨੰਦ ਵਜੋਂ ਹੋਈ।


author

Gurminder Singh

Content Editor

Related News