ਮੁਕਤਸਰ ''ਚ ਆਪਸ ''ਚ ਭਿੜੇ ਨੌਜਵਾਨ, ਭਰੇ ਬਾਜ਼ਾਰ ''ਚ ਇੱਟਾਂ-ਰੋਡੇ ਚੱਲਣ ਮਗਰੋਂ ਹੋਈ ਅੰਨ੍ਹੇਵਾਹ ਫਾਇਰਿੰਗ
Wednesday, Feb 22, 2023 - 01:07 PM (IST)

ਸ੍ਰੀ ਮੁਕਤਸਰ ਸਾਹਿਬ (ਤਨੇਜਾ, ਖੁਰਾਣਾ) : ਸ੍ਰੀ ਮੁਕਤਸਰ ਸਾਹਿਬ ਵਿਖੇ ਮੰਗਲਵਾਰ ਦੀ ਦੇਰ ਸ਼ਾਮ ਨੌਜਵਾਨਾਂ ’ਚ ਹੋਈ ਆਪਸੀ ਲੜਾਈ ’ਚ 2 ਨੌਜਵਾਨਾਂ ਦੇ ਗੰਭੀਰ ਜ਼ਖ਼ਮੀ ਹੋਣ ਦਾ ਸਮਾਚਾਰ ਹੈ। ਪ੍ਰਾਪਤ ਜਾਣਕਾਰੀ ਅਨੁਸਾਰ 2 ਨੌਜਵਾਨਾਂ ਦੇ ਗਰੁੱਪਾਂ ’ਚ ਪਹਿਲਾਂ ਤਾਂ ਇੱਟਾਂ-ਪੱਥਰ ਚੱਲੇ, ਇਸ ਤੋਂ ਬਾਅਦ ਤੇਜ਼ਧਾਰ ਹਥਿਆਰਾਂ ਨਾਲ ਇਕ-ਦੂਜੇ ’ਤੇ ਹਮਲੇ ਕੀਤੇ ਗਏ ਅਤੇ ਇਸ ਦੇ ਨਾਲ ਹੀ ਫਾਇਰਿੰਗ ਵੀ ਹੋਈ। ਕੋਟਕਪੂਰਾ-ਬਠਿੰਡਾ ਬਾਈਪਾਸ, ਜੋ ਕਿ ਬੇਹੱਦ ਆਵਾਜਾਈ ਵਾਲਾ ਰੋਡ ਹੈ ਅਤੇ ਇਥੇ ਲੜਾਈ ਦਾ ਮੰਜਰ ਦੇਖਣ ਨੂੰ ਮਿਲਿਆ।
ਇਹ ਵੀ ਪੜ੍ਹੋ- ਬਰਨਾਲਾ 'ਚ ਬਜ਼ੁਰਗ ਕਿਸਾਨ ਨੇ ਕੀਤੀ ਖ਼ੁਦਕੁਸ਼ੀ, ਆੜ੍ਹਤੀਏ ਤੋਂ ਲੈਣੇ ਸਨ 44 ਲੱਖ ਰੁਪਏ
ਲੜਾਈ ਦੇ ਕਾਰਨਾਂ ਦਾ ਪਤਾ ਨਹੀਂ ਚੱਲ ਸਕਿਆ। ਇਸ ਵਿਚ ਜ਼ਖ਼ਮੀ ਹੋਏ ਨੌਜਵਾਨ ਹਰਪ੍ਰੀਤ ਸਿੰਘ, ਜਿਸ ਦੇ ਗੋਲ਼ੀ ਲੱਗੀ ਹੈ, ਨੂੰ ਸ੍ਰੀ ਮੁਕਤਸਰ ਸਾਹਿਬ ਦੇ ਸਿਵਲ ਹਸਪਤਾਲ ਤੋਂ ਫਰੀਦਕੋਟ ਮੈਡੀਕਲ ਕਾਲਜ ਵਿਖੇ ਰੈਫਰ ਕਰ ਦਿੱਤਾ ਗਿਆ ਹੈ, ਜਦਕਿ ਦੂਜੇ ਜ਼ਖ਼ਮੀ ਜੱਬਰ ਸਿੰਘ ਵਾਸੀ ਸ੍ਰੀ ਮੁਕਤਸਰ ਸਾਹਿਬ ਨੂੰ ਸਥਾਨਕ ਇਕ ਨਿੱਜੀ ਹਸਪਤਾਲ ’ਚ ਭਰਤੀ ਕਰਵਾਇਆ ਗਿਆ ਹੈ। ਉਧਰ ਪੁਲਸ ਇਸ ਮਾਮਲੇ ਦੀ ਜਾਂਚ ਕਰ ਰਹੀ ਹੈ।
ਇਹ ਵੀ ਪੜ੍ਹੋ- ਚੰਡੀਗੜ੍ਹ ਤੋਂ ਦੋਸਤ ਨੂੰ ਮਿਲਣ ਬਟਾਲਾ ਆਏ ਨੌਜਵਾਨਾਂ ਨਾਲ ਵਾਪਰਿਆ ਹਾਦਸਾ, ਸੋਚਿਆ ਨਾ ਸੀ ਇੰਝ ਆਵੇਗੀ ਮੌਤ
ਨੋਟ- ਇਸ ਖ਼ਬਰ ਸਬੰਧੀ ਆਪਣੇ ਵਿਚਾਰ ਕੁਮੈਂਟ ਬਾਕਸ 'ਚ ਸਾਂਝੇ ਕਰੋ।