CM ਮਾਨ ਵੱਲੋਂ ਹੜ੍ਹ ਪ੍ਰਭਾਵਿਤ ਪਿੰਡਾਂ ਦਾ ਦੌਰਾ, ਖ਼ਰਾਬ ਹੋਈਆਂ ਫ਼ਸਲਾਂ ਦੇ ਮੁਆਵਜ਼ੇ ਦਾ ਦਿੱਤਾ ਭਰੋਸਾ

07/28/2022 4:49:24 PM

ਸ੍ਰੀ ਮੁਕਤਸਰ ਸਾਹਿਬ : ਮੁੱਖ ਮੰਤਰੀ ਮਾਨ ਅੱਜ ਭਾਰੀ ਮੀਂਹ ਕਾਰਨ ਨੁਕਸਾਨੀਆਂ ਗਈਆਂ ਫ਼ਸਲਾਂ ਦਾ ਜਾਇਜਾ ਲੈਣ ਫਾਜ਼ਿਲਕਾ ਅਤੇ ਸ੍ਰੀ ਮੁਕਤਸਰ ਸਾਹਿਬ ਦੇ ਹਲਕਿਆਂ ਵਿਖੇ ਪਹੁੰਚੇ। ਇਸ ਮੌਕੇ ਮੁੱਖ ਮੰਤਰੀ ਮਾਨ ਨੇ ਕਿਹਾ ਕਿ ਮੀਂਹ ਕਾਰਨ ਆ ਰਹੀਆਂ ਮੁਸ਼ਕਲਾਂ ਬਾਰੇ ਪਿੰਡ ਦੇ ਨੌਜਵਾਨ ਕਿਸਾਨਾਂ ਨੇ ਉਨ੍ਹਾਂ ਨੂੰ ਦੱਸ ਦਿੱਤਾ ਹੈ । ਕਿਸਾਨਾਂ ਦਾ ਕਹਿਣਾ ਹੈ ਕਿ ਪਿਛਲੀਆਂ ਸਰਕਾਰਾਂ ਵੱਲੋਂ ਜੋ ਸੇਮ ਨਾਲੇ ਬਣਾਏ ਗਏ ਹਨ, ਉਨ੍ਹਾਂ ਕਾਰਨ ਬਹੁਤ ਮੁਸ਼ਕਲਾਂ ਤੋਂ ਗੁਜਰਣਾ ਪੈ ਰਿਹਾ ਹੈ।

ਇਹ ਵੀ ਪੜ੍ਹੋ- ਵੱਡੀ ਖ਼ਬਰ : ਪੰਜਾਬ ਕੈਬਨਿਟ ਦੀ ਮੀਟਿੰਗ 'ਚ ਕਈ ਅਹਿਮ ਫ਼ੈਸਲਿਆਂ 'ਤੇ ਲੱਗੀ ਮੋਹਰ

ਇਸ ਮੌਕੇ ਮੁੱਖ ਮੰਤਰੀ ਮਾਨ ਨੇ ਕਿਹਾ ਕਿ ਜਲਦੀ ਹੀ ਇਸ ਦਾ ਹੱਲ ਕੱਢਕੇ ਪੀੜਤ ਕਿਸਾਨਾਂ ਨੂੰ ਮੁਆਵਜ਼ਾ ਦਿੱਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਇਹ ਮੁਆਵਜ਼ਾ ਮੁੱਖ ਮੰਤਰੀ ਅਖ਼ਤਿਆਰੀ ਫੰਡ ਵਿੱਚੋਂ ਦਿੱਤਾ ਜਾਵੇਗਾ। ਇਸ ਤੋਂ ਇਲਾਵਾ ਮਾਨ ਨੇ ਅਧਿਕਾਰੀਆਂ ਨੂੰ ਨੁਕਸਾਨੀ ਗਈ ਫ਼ਸਲ ਦੀ ਰਿਪੋਰਟ ਤਿਆਰ ਕਰਨ ਲਈ ਕਿਹਾ ਹੈ ਤਾਂ ਜੋ ਪੀੜਤ ਕਿਸਾਨਾਂ ਬਾਰੇ ਪਤਾ ਲੱਗ ਸਕੇ ਅਤੇ ਉਨ੍ਹਾਂ ਨੂੰ ਮੁਆਵਜ਼ਾ ਮੁਹੱਈਆ ਕਰਵਾਇਆ ਜਾ ਸਕੇ। ਹਲਕਾ ਲੰਬੀ ਦਾ ਦੌਰਾ ਕਰਦਿਆਂ ਮਾਨ ਨੇ ਕਿਹਾ ਕਿ ਇਹ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦਾ ਹਲਕਾ ਹੈ ਪਰ ਸੱਤਾ 'ਤੇ ਕਾਬਜ਼ ਹੋਣ ਤੋਂ ਬਾਅਦ ਵੀ ਉਨ੍ਹਾਂ ਕਿਸਾਨਾਂ ਦੀਆਂ ਮੰਗਾਂ ਨੂੰ ਹੱਲ ਨਹੀ ਕੀਤਾ। ਇਸ ਦੇ ਨਾਲ ਹੀ ਮਾਨ ਨੇ ਬਾਦਲ ਪਰਿਵਾਰ ਨੂੰ ਜ਼ਿੰਮੇਵਾਰ ਵੀ ਕਿਹਾ ਹੈ। ਮੁੱਖ ਮੰਤਰੀ ਮਾਨ ਨੇ ਅਬੋਹਰ, ਲੰਬੀ ਅਤੇ ਫਾਜ਼ਿਲਕਾ ਦੇ ਇਲਾਕਿਆਂ ਦਾ ਦੌਰਾ ਕੀਤਾ ਹੈ। 

ਨੋਟ- ਇਸ ਖ਼ਬਰ ਬਾਰੇ ਤੁਹਾਡੀ ਕੀ ਹੈ ਰਾਏ , ਕੁਮੈਂਟ ਕਰਕੇ ਦਿਓ ਜਵਾਬ।


Simran Bhutto

Content Editor

Related News