ਹੁਣ ਮੁਕਤਸਰ ''ਚ ਪੈਰ ਪਸਾਰਨ ਲੱਗਾ ਕੋਰੋਨਾ, ਜ਼ਿਲ੍ਹਾ ਸਿਹਤ ਵਿਭਾਗ ਨੇ ਜਾਰੀ ਕੀਤੀਆਂ ਇਹ ਹਦਾਇਤਾਂ

Monday, Apr 10, 2023 - 04:41 PM (IST)

ਹੁਣ ਮੁਕਤਸਰ ''ਚ ਪੈਰ ਪਸਾਰਨ ਲੱਗਾ ਕੋਰੋਨਾ, ਜ਼ਿਲ੍ਹਾ ਸਿਹਤ ਵਿਭਾਗ ਨੇ ਜਾਰੀ ਕੀਤੀਆਂ ਇਹ ਹਦਾਇਤਾਂ

ਸ੍ਰੀ ਮੁਕਤਸਰ ਸਾਹਿਬ (ਪਵਨ ਤਨੇਜਾ, ਖੁਰਾਣਾ) : ਸਿਹਤ ਵਿਭਾਗ ਵਲੋਂ ਜ਼ਿਲ੍ਹੇ ਵਿਚ ਵੱਧ ਰਹੇ ਕੋਰੋਨਾ ਦੇ ਮਾਮਲਿਆਂ ਦੇ ਮੱਦੇਨਜ਼ਰ ਇਸ ਤੋਂ ਬੱਚਣ ਲਈ ਸਾਵਧਾਨੀਆਂ ਜਾਰੀ ਕੀਤੀਆਂ ਗਈਆਂ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆ ਡਾ. ਰੰਜੂ ਸਿੰਗਲਾ ਸਿਵਲ ਸਰਜਨ ਸ੍ਰੀ ਮੁਕਤਸਰ ਸਾਹਿਬ ਨੇ ਕਿਹਾ ਕਿ ਜ਼ਿਲ੍ਹੇ ਵਿਚ ਪਿਛਲੇ ਦਿਨਾਂ ਵਿਚ ਕੋਰੋਨਾ ਦੀਆਂ ਰਿਪੋਰਟਾਂ ਪਾਜ਼ੇਟਿਵ ਆਉਂਣੀਆਂ ਸ਼ੁਰੂ ਹੋ ਗਈਆਂ ਹਨ, ਜਿਸ ਦੇ ਚੱਲਦਿਆਂ ਸਭ ਨੂੰ ਸਾਵਧਾਨ ਰਹਿਣ ਦੀ ਜ਼ਰੂਰਤ ਹੈ। ਉਨ੍ਹਾਂ ਕਿਹਾ ਕਿ ਕੋਰੋਨਾ ਤੋਂ ਬਚਣ ਲਈ ਸਾਨੂੰ ਮਾਸਕ ਪਾ ਕੇ ਰੱਖਣਾ ਚਾਹੀਦਾ ਹੈ ਅਤੇ ਇਕੱਠ ਵਾਲੀਆਂ ਥਾਂਵਾ 'ਤੇ ਜਾਣ ਤੋਂ ਗੁਰੇਜ ਕੀਤਾ ਜਾਵੇ ਅਤੇ ਇਸ ਤੋਂ ਇਲਾਵਾ ਹੋਰ ਸਾਵਧਾਨੀਆਂ ਵਰਤੀਆਂ ਜਾਣ।

ਇਹ ਵੀ ਪੜ੍ਹੋ- ਸਿੱਖਿਆ ਵਿਭਾਗ ਦੀਆਂ ਕੋਸ਼ਿਸ਼ਾਂ ਨੂੰ ਪਿਆ ਬੂਰ, ਸਰਕਾਰੀ ਸਕੂਲਾਂ ਵਿਚ 4.36 ਫ਼ੀਸਦੀ ਵਧੇ ਦਾਖ਼ਲੇ

ਉਨ੍ਹਾਂ ਦੱਸਿਆ ਕਿ ਸਾਰੇ ਸਰਕਾਰੀ ਹਸਪਤਾਲਾਂ ਵਿਚ ਕੋਵਿਡ-19 ਦੇ ਟੈਸਟ ਮੁਫ਼ਤ ਕੀਤੇ ਜਾ ਰਹੇ ਹਨ। ਕੋਰੋਨਾ ਵਾਇਰਸ ਤੋਂ ਬਚਾਅ ਦਾ ਸਭ ਤੋਂ ਵੱਡਾ ਤਰੀਕਾ ਜਲਦੀ ਟੈਸਟਿੰਗ ਹੈ। ਇਸ ਲਈ ਕੋਰੋਨਾ ਦਾ ਕੋਈ ਵੀ ਲੱਛਣ ਆਵੇ ਤਾਂ ਟੈਸਟ ਕਰਵਾਉਣ ਵਿੱਚ ਦੇਰੀ ਨਾ ਕੀਤੀ ਜਾਵੇ। ਉਨ੍ਹਾਂ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਕਿਸੇ ਵੀ ਵਿਅਕਤੀ ਨੂੰ ਖਾਂਸੀ, ਜ਼ੁਕਾਮ ਜਾਂ ਬੁਖਾਰ ਹੋਵੇ ਤਾਂ ਤੁਰੰਤ ਕੋਵਿਡ-19 ਟੈਸਟ ਕਰਵਾਇਆ ਜਾਵੇ। ਉਨ੍ਹਾਂ ਦੱਸਿਆ ਕਿ ਜੇਕਰ ਕੋਰੋਨਾ ਦੇ ਹਲਕੇ ਲੱਛਣ ਵੀ ਮਹਿਸੂਸ ਹੋਣ ਜਾਂ ਕੋਈ ਵਿਅਕਤੀ ਕੋਰੋਨਾ ਮਰੀਜ਼ ਦੇ ਸੰਪਰਕ ਵਿੱਚ ਆਉਂਦਾ ਹੈ ਪਰ ਉਸ ਨੂੰ ਕੋਰੋਨਾ ਵਾਇਰਸ ਦੇ ਕੋਈ ਲੱਛਣ ਨਹੀਂ ਵੀ ਹੁੰਦੇ ਤਾਂ ਵੀ ਸਬੰਧਿਤ ਵਿਅਕਤੀ ਟੈਸਟ ਜ਼ਰੂਰ ਕਰਵਾਏ ਤਾਂ ਜੋ ਸਹੀ ਸਮੇਂ ਤੇ ਸਥਿਤੀ ਸਪੱਸ਼ਟ ਹੋ ਸਕੇ। ਦੱਸ ਦੇਈਏ ਕਿ ਜ਼ਿਲ੍ਹੇ ਵਿੱਚ ਪਿਛਲੇ ਦਿਨਾਂ ਵਿਚ ਕੋਰੋਨਾ ਦੇ ਐਕਟਿਵ ਮਾਮਲਿਆਂ ਦੀ ਗਿਣਤੀ 18 ਹੋ ਗਈ ਹੈ। 

ਇਹ ਵੀ ਪੜ੍ਹੋ- ਇਨਸਾਨੀਅਤ ਦੀ ਮਿਸਾਲ, ਫਾਜ਼ਿਲਕਾ ’ਚ ਸਸਕਾਰ ਰੋਕ ਲੋਕਾਂ ਨੇ ਅੱਗ ਦੀਆਂ ਲਪਟਾਂ ’ਚ ਘਿਰੇ ਦਾਦੇ-ਪੋਤੀ ਦੀ ਬਚਾਈ ਜਾਨ

ਨੋਟ- ਇਸ ਖ਼ਬਰ ਸਬੰਧੀ ਆਪਣੇ ਵਿਚਾਰ ਕੁਮੈਂਟ ਬਾਕਸ 'ਚ ਸਾਂਝੇ ਕਰੋ। 


author

Simran Bhutto

Content Editor

Related News