ਨਸ਼ੇ ਵਾਲੀਆਂ ਗੋਲੀਆਂ ਦੇ ਮਾਮਲੇ ’ਚ 10 ਸਾਲ ਦੀ ਸਜ਼ਾ ਤੇ ਜੁਰਮਾਨਾ

Tuesday, Apr 09, 2024 - 05:47 PM (IST)

ਨਸ਼ੇ ਵਾਲੀਆਂ ਗੋਲੀਆਂ ਦੇ ਮਾਮਲੇ ’ਚ 10 ਸਾਲ ਦੀ ਸਜ਼ਾ ਤੇ ਜੁਰਮਾਨਾ

ਫਰੀਦਕੋਟ (ਜਗਦੀਸ਼) : ਸਥਾਨਕ ਐਡੀਸ਼ਨਲ ਸੈਸ਼ਨ ਜੱਜ ਰਾਜੀਵ ਕਾਲੜਾ ਦੀ ਅਦਾਲਤ ਨੇ ਲਗਭਗ ਸਾਢੇ ਚਾਰ ਸਾਲ ਪਹਿਲਾਂ ਥਾਣਾ ਸਿਟੀ ਫਰੀਦਕੋਟ ਦੀ ਪੁਲਸ ਵੱਲੋਂ ਗੈਰ ਕਾਨੂੰਨੀ ਤੌਰ ’ਤੇ ਨਸ਼ੇ ਵਾਲੀਆਂ ਗੋਲੀਆਂ ਦੀ ਵਿਕਰੀ ਕਰਨ ਦੇ ਮਾਮਲੇ ਵਿਚ ਨਾਮਜ਼ਦ ਕੀਤੇ ਇਕ ਵਿਅਕਤੀ ਨੂੰ ਦੋਸ਼ੀ ਕਰਾਰ ਦਿੱਤਾ ਹੈ। 

ਮਾਣਯੋਗ ਅਦਾਲਤ ਵੱਲੋ ਦੋਸ਼ੀ ਨੂੰ ਸੁਣਵਾਈ ਦੌਰਾਨ ਅਦਾਲਤ ਵਿਚ ਪੇਸ਼ ਕੀਤੇ ਗਏ ਸਬੂਤਾਂ ਅਤੇ ਗਵਾਹਾਂ ਦੇ ਅਧਾਰ ’ਤੇ 10 ਸਾਲ ਦੀ ਕੈਦ ਅਤੇ ਇਕ ਲੱਖ ਰੁਪਏ ਜੁਰਮਾਨਾ ਭਰਨ ਦਾ ਆਦੇਸ਼ ਦਿੱਤਾ ਹੈ । ਜੁਰਮਾਨਾ ਜਮ੍ਹਾ ਨਾ ਕਰਾਉਣ ਦੀ ਸੂਰਤ ਵਿਚ ਤਿੰਨ ਸਾਲ ਹੋਰ ਵਾਧੂ ਜੇਲ ਵਿਚ ਰਹਿਣਾ ਪਵੇਗਾ। ਇਸ ਮਾਮਾਲੇ ਵਿਚ ਥਾਣਾ ਸਿਟੀ ਫਰੀਦਕੋਟ ਵੱਲੋਂ 9 ਸਤੰਬਰ 2019 ਨੂੰ ਗਸ਼ਤ ਵਾ ਚੈਕਿੰਗ ਦੌਰਾਨ ਰਾਜੇਸ਼ ਕੁਮਾਰ ਪੁੱਤਰ ਮੁਲਖ ਰਾਜ ਵਾਸੀ ਫਰੀਦਕੋਟ ਖਿਲਾਫ ਐੱਨ. ਡੀ. ਪੀ. ਐਕਟ ਦੀ ਧਾਰਾ 22 ਦੇ ਤਹਿਤ ਮਾਮਲਾ ਦਰਜ ਕੀਤਾ ਸੀ।


author

Anuradha

Content Editor

Related News