ਸ੍ਰੀ ਦਰਬਾਰ ਸਾਹਿਬ ਦੇ ਸਰੋਵਰ ''ਚ ਮਿਲੀ ਤੈਰਦੀ ਹੋਈ ਲਾਸ਼

03/25/2017 10:35:30 AM

ਸ੍ਰੀ ਮੁਕਤਸਰ ਸਾਹਿਬ (ਪਵਨ, ਭੁਪਿੰਦਰ) : ਸਥਾਨਕ ਸ੍ਰੀ ਦਰਬਾਰ ਸਾਹਿਬ ਦੇ ਸਰੋਵਰ ''ਚੋਂ ਸ਼ੁੱਕਰਵਾਰ ਨੂੰ ਤੈਰਦੀ ਹੋਈ ਲਾਸ਼ ਮਿਲੀ। ਇਸ ਸਬੰਧੀ ਸੰਗਤ ਵੱਲੋਂ ਮੈਨੇਜਰ ਸ੍ਰੀ ਦਰਬਾਰ ਸਾਹਿਬ ਨੇ ਸੂਚਨਾ ਮਿਲਣ ''ਤੇ ਤੁਰੰਤ ਪੁਲਸ ਨੂੰ ਸੂਚਿਤ ਕੀਤਾ। ਲਾਸ਼ ਨੂੰ ਸੇਵਾਦਾਰਾਂ ਨੇ ਸਰੋਵਰ ਵਿਚੋਂ ਕੱਢਿਆ। ਮ੍ਰਿਤਕ ਵਿਅਕਤੀ ਦੀ ਪਛਾਣ ਰੇਸ਼ਮ ਸਿੰਘ ਪੁੱਤਰ ਸੁਖਵੰਤ ਸਿੰਘ ਵਾਸੀ ਸੰਮੇਵਾਲੀ ਵਜੋਂ ਹੋਈ ਹੈ। ਮ੍ਰਿਤਕ ਅੱਜ-ਕਲ ਜਲਾਲਾਬਾਦ ਵਿਖੇ ਰਹਿ ਰਿਹਾ ਸੀ। ਮ੍ਰਿਤਕ ਦੀ ਜੇਬ ''ਚੋਂ ਮੋਬਾਇਲ ਤੇ ਕੁਝ ਹੋਰ ਸਾਮਾਨ ਵੀ ਮਿਲਿਆ ਹੈ। ਜੇਬ ''ਚੋਂ ਮਿਲੀ ਪਰਚੀ ''ਤੇ ਪਿੰਡ ਨੰਦਗੜ੍ਹ ਦੇ ਸਰਪੰਚ ਦੀ ਮੋਹਰ ਲੱਗੀ ਹੋਈ ਸੀ। ਪੁਲਸ ਨੇ ਇਸ ਸਬੰਧੀ ਲਾਸ਼ ਨੂੰ ਪੋਸਟਮਾਰਟਮ ਉਪਰੰਤ ਵਾਰਿਸਾਂ ਦੇ ਹਵਾਲੇ ਕਰ ਦਿੱਤਾ ਤੇ 174 ਦੀ ਕਾਰਵਾਈ ਅਮਲ ਵਿਚ ਲਿਆਂਦੀ ਹੈ।

Babita Marhas

News Editor

Related News