ਘਰ 'ਚ ਵਿਛੇ ਸੱਥਰ, ਦੋਸਤ ਦਾ ਜਨਮਦਿਨ ਮਨਾਉਣ ਗਏ ਨੌਜਵਾਨ ਦੀ ਦਿਨ ਚੜ੍ਹਦੇ ਹੀ ਮਿਲੀ ਲਾਸ਼

Thursday, Jan 19, 2023 - 05:58 PM (IST)

ਘਰ 'ਚ ਵਿਛੇ ਸੱਥਰ, ਦੋਸਤ ਦਾ ਜਨਮਦਿਨ ਮਨਾਉਣ ਗਏ ਨੌਜਵਾਨ ਦੀ ਦਿਨ ਚੜ੍ਹਦੇ ਹੀ ਮਿਲੀ ਲਾਸ਼

ਸ੍ਰੀ ਮੁਕਤਸਰ ਸਾਹਿਬ (ਕੁਲਦੀਪ ਰਿਣੀ) : ਮੁਕਤਸਰ ਦੇ ਕੋਟਕਪੂਰਾ-ਜਲਾਲਾਬਾਦ ਰੋਡ ਪਾਈਪਾਸ 'ਤੇ ਪੈਂਦੇ ਰਜਬਾਹੇ 'ਚੋਂ ਅੱਜ ਸਵੇਰੇ ਇਕ ਨੌਜਵਾਨ ਦੀ ਲਾਸ਼ ਮਿਲਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਮ੍ਰਿਤਕ ਦੀ ਪਛਾਣ ਹਰਵਿੰਦਰ ਸਿੰਘ (25) ਪੁੱਤਰ ਪੱਪੂ ਸਿੰਘ ਵਾਸੀ ਪਿੰਡ ਗਹਿਰੀ ਵਜੋਂ ਹੋਈ ਹੈ। ਜਾਣਕਾਰੀ ਮੁਤਾਬਕ ਉਹ ਆਪਣੇ ਦੋਸਤ ਰੋਬਨ ਦਾ ਜਨਮਦਿਨ ਮਨਾਉਣ ਲਈ ਬੋਹੜ ਸਿੰਘ ਨਾਲ ਸ੍ਰੀ ਮੁਕਤਸਰ ਸਾਹਿਬ ਗਿਆ ਹੋਇਆ ਸੀ ਪਰ ਉਹ ਘਰ ਵਾਪਸ ਨਹੀਂ ਪਰਤਿਆ ਅਤੇ ਅੱਜ ਉਸ ਦੀ ਲਾਸ਼ ਸੂਏ 'ਚੋਂ ਬਰਾਮਦ ਹੋਈ ਹੈ। 

ਇਹ ਵੀ ਪੜ੍ਹੋ- ਪ੍ਰਤਾਪ ਬਾਜਵਾ ਨੇ ਮਨਪ੍ਰੀਤ ਬਾਦਲ ਖ਼ਿਲਾਫ਼ ਕੱਢੀ ਭੜਾਸ, ਲੋਹਾ-ਲਾਖਾ ਹੋਏ ਨੇ ਕਹੀਆਂ ਵੱਡੀਆਂ ਗੱਲਾਂ

ਇਸ ਸਬੰਧੀ ਜਾਣਕਾਰੀ ਦਿੰਦਿਆਂ ਸਥਾਨਕ ਥਾਣੇ ਦੇ ਐੱਸ. ਐੱਚ. ਓ. ਜਸਵੀਰ ਸਿੰਘ ਨੇ ਦੱਸਿਆ ਕਿ ਪੁਲਸ ਨੂੰ ਅੱਜ ਸਵੇਰੇ ਸੂਚਨਾ ਮਿਲੀ ਸੀ ਕਿ ਕੋਟਕਪੂਰਾ-ਜਲਾਲਾਬਾਦ ਰੋਡ 'ਤੇ ਪੈਂਦੇ ਸੂਏ 'ਚ ਇਕ ਨੌਜਵਾਨ ਦੀ ਲਾਸ਼ ਪਈ ਹੈ। ਸੂਚਨਾ ਮਿਲਣ 'ਤੇ ਐੱਸ. ਐੱਚ. ਓ. ਨੇ ਪੁਲਸ ਪਾਰਟੀ ਸਮੇਤ ਮੌਕੇ 'ਤੇ ਪਹੁੰਚ ਕੇ ਘਟਨਾ ਵਾਲੀ ਥਾਂ ਦਾ ਜਾਇਜ਼ਾ ਲਿਆ। ਪੁੱਛਗਿੱਛ ਦੌਰਾਨ ਬੋਹੜ ਸਿੰਘ ਤੋਂ ਪਤਾ ਲੱਗਾ ਕਿ ਰਾਤ ਉਹ ਦੋਵੇਂ ਕਿਸੇ ਦੋਸਤ ਦਾ ਜਨਮ ਦਿਨ ਮਨਾਂ ਕੇ ਪਿੰਡ ਵਾਪਸ ਆ ਰਹੇ ਸੀ ਕਿ ਅਚਾਨਕ ਉਨ੍ਹਾਂ ਦਾ ਮੋਟਰਸਾਈਕਲ ਹਾਦਸਾਗ੍ਰਸਤ ਹੋ ਗਿਆ ਤੇ ਉਹ ਦੋਵੇਂ ਸੂਏ 'ਚ ਡਿੱਗ ਗਏ। ਫਿਲਹਾਲ ਪੁਲਸ ਵੱਲੋਂ ਇਸ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ। ਦੱਸ ਦੇਈਏ ਕਿ ਸੂਏ 'ਚ ਕਰੀਬ 1 ਫੁੱਟ ਪਾਣੀ ਸੀ।

ਇਹ ਵੀ ਪੜ੍ਹੋ- ਭਾਜਪਾ 'ਚ ਸ਼ਾਮਲ ਹੋਣ ਤੋਂ ਪਹਿਲਾਂ ਮਨਪ੍ਰੀਤ ਬਾਦਲ ਨੇ ਨਵਜੋਤ ਸਿੱਧੂ ਨਾਲ ਕੀਤੀ ਸੀ ਮੁਲਾਕਾਤ, ਛਿੜੀ ਨਵੀਂ ਚਰਚਾ

ਨੋਟ- ਇਸ ਖ਼ਬਰ ਸਬੰਧੀ ਆਪਣੇ ਵਿਚਾਰ ਕੁਮੈਂਟ ਬਾਕਸ 'ਚ ਸਾਂਝੇ ਕਰੋ। 


author

Simran Bhutto

Content Editor

Related News