ਕੇਂਦਰੀ ਜੇਲ ਫਰੀਦਕੋਟ ’ਚ ਤਲਾਸ਼ੀ ਦੌਰਾਨ ਮੋਬਾਈਲ ਤੇ ਨਸ਼ਾ ਬਰਾਮਦ

Thursday, Mar 19, 2026 - 04:35 PM (IST)

ਕੇਂਦਰੀ ਜੇਲ ਫਰੀਦਕੋਟ ’ਚ ਤਲਾਸ਼ੀ ਦੌਰਾਨ ਮੋਬਾਈਲ ਤੇ ਨਸ਼ਾ ਬਰਾਮਦ

ਫਰੀਦਕੋਟ (ਰਾਜਨ) : ਕੇਂਦਰੀ ਜੇਲ੍ਹ ਫਰੀਦਕੋਟ ਵਿਚ ਕੀਤੀ ਗਈ ਤਲਾਸ਼ੀ ਦੌਰਾਨ ਗੰਭੀਰ ਲਾਪਰਵਾਹੀ ਸਾਹਮਣੇ ਆਈ ਹੈ, ਜਿਸ ਨਾਲ ਜੇਲ ਪ੍ਰਸ਼ਾਸਨ ਦੀ ਕਾਰਗੁਜ਼ਾਰੀ ’ਤੇ ਸਵਾਲ ਖੜ੍ਹੇ ਹੋ ਰਹੇ ਹਨ। ਪ੍ਰਾਪਤ ਜਾਣਕਾਰੀ ਅਨੁਸਾਰ ਜੇਲ ਅੰਦਰ ਕੀਤੀ ਗਈ ਚੈਕਿੰਗ ਦੌਰਾਨ ਵੱਖ-ਵੱਖ ਬੈਰਕਾਂ ’ਚੋਂ 3 ਮੋਬਾਈਲ, 130 ਨਸ਼ੀਲੇ ਕੈਪਸੂਲ ਅਤੇ ਲਗਭਗ 19.32 ਗ੍ਰਾਮ ਸੁਲਫ਼ਾ ਬਰਾਮਦ ਕੀਤਾ ਗਿਆ। ਇਹ ਸਮੱਗਰੀ ਜੇਲ ਦੇ ਅੰਦਰ ਕਿਵੇਂ ਪਹੁੰਚੀ, ਇਸ ਬਾਰੇ ਪੁਲਸ ਵੱਲੋਂ ਗਹਿਰਾਈ ਨਾਲ ਜਾਂਚ ਕੀਤੀ ਜਾ ਰਹੀ ਹੈ।

ਇਸ ਮਾਮਲੇ ’ਚ ਅਣਪਛਾਤੇ ਮੁਲਜ਼ਮਾਂ ਖ਼ਿਲਾਫ ਕੇਸ ਦਰਜ ਕੀਤਾ ਗਿਆ ਹੈ। ਪੁਲਸ ਵੱਲੋਂ ਮਾਮਲੇ ਦੀ ਜਾਂਚ ਜਾਰੀ ਹੈ ਅਤੇ ਇਸ ਸਬੰਧੀ ਹੋਰ ਖੁਲਾਸਿਆਂ ਦੀ ਸੰਭਾਵਨਾ ਜਤਾਈ ਜਾ ਰਹੀ ਹੈ।


author

Gurminder Singh

Content Editor

Related News