ਸ੍ਰੀ ਗੁਰੂ ਤੇਗ ਬਹਾਦਰ ਜੀ ਦਾ ਸ਼ਹੀਦੀ ਦਿਹਾੜਾ ਮਨਾਇਆ

Monday, Dec 24, 2018 - 05:04 PM (IST)

ਸ੍ਰੀ ਗੁਰੂ ਤੇਗ ਬਹਾਦਰ ਜੀ ਦਾ ਸ਼ਹੀਦੀ ਦਿਹਾੜਾ ਮਨਾਇਆ

ਫਰੀਦਕੋਟ (ਜੁਨੇਜਾ)- ਜੀ. ਟੀ. ਬੀ. ਸਕੂਲ ਵਿਚ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ ਸ਼ਹੀਦੀ ਦਿਹਾੜਾ ਸ਼ਰਧਾ ਨਾਲ ਮਨਾਇਆ ਗਿਆ। ਇਸ ਮੌਕੇ ਸ੍ਰੀ ਗੁਰੂ ਤੇਗ ਬਹਾਦਰ ਖਾਲਸਾ ਸੀ. ਸੈ. ਸਕੂਲ ਅਤੇ ਪਬਲਿਕ ਸਕੂਲ ਦੇ ਸਟਾਫ ਮੈਂਬਰ ਅਤੇ ਵਿਦਿਆਰਥੀ ਹਾਜ਼ਰ ਸਨ। ਇਸਤਰੀ ਸੁਖਮਨੀ ਸਤਿਸੰਗ ਸੇਵਾ ਸੋਸਾਇਟੀ ਵੱਲੋਂ ਅਤੇ ਵਿਦਿਆਰਥੀਆਂ ਨੇ ਸ੍ਰੀ ਸੁਖਮਨੀ ਸਾਹਿਬ ਜੀ ਦਾ ਪਾਠ ਕੀਤਾ। ਇਸ ਦੌਰਾਨ ਵਿਦਿਆਰਥੀਆਂ ਦੇ ਸ਼ਬਦ ਕੀਰਤਨ ਮੁਕਾਬਲੇ ਕਰਵਾਏ ਗਏ। ਮੁਕਟ ਬਿਹਾਰੀ ਸ਼ਰਮਾ ਅਤੇ ਵਿਨੋਦ ਖੁਰਾਣਾ ਨੇ ਜੱਜਮੈਂਟ ਦੀ ਭੂਮਿਕਾ ਨਿਭਾਈ। ਇਨ੍ਹਾਂ ਮੁਕਾਬਲਿਆਂ ਵਿਚ ਨਿਸ਼ਾਨ ਅਕੈਡਮੀ ਦੇ ਵਿਦਿਆਰਥੀ ਪਹਿਲੇ, ਸਿੰਘ ਸਭਾ ਕੰਨਿਆ ਪਾਠਸ਼ਾਲਾ ਅਬੋਹਰ ਦੀਆਂ ਵਿਦਿਆਰਥਣਾਂ ਦੂਜੇ ਅਤੇ ਮਾਤਾ ਜਸਵੰਤ ਕੌਰ ਮੈਮੋਰੀਅਲ ਸਕੂਲ ਬਾਦਲ ਦੇ ਵਿਦਿਆਰਥੀ ਤੀਸਰੇ ਸਥਾਨ ’ਤੇ ਰਹੇ। ਪ੍ਰਿੰ. ਅਮਰਜੀਤ ਨਰੂਲਾ, ਚੇਅਰਮੈਨ ਗੁਰਦੀਪ ਸਿੰਘ ਸੰਧੂ ਨੇ ਸਾਰਿਆਂ ਦਾ ਧੰਨਵਾਦ ਕੀਤਾ। ਪ੍ਰਬੰਧਕਾਂ ਨੇ ਜੇਤੂ ਵਿਦਿਆਰਥੀਆਂ ਨੂੰ ਸਨਮਾਨ ਚਿੰਨ੍ਹ ਦੇ ਕੇ ਸਨਮਾਨਤ ਕੀਤਾ।


Related News