ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ ਕਵਿਤਾ ਉਚਾਰਨ ਮੁਕਾਬਲਾ ਕਰਵਾਇਆ

Tuesday, Dec 25, 2018 - 11:33 AM (IST)

ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ ਕਵਿਤਾ ਉਚਾਰਨ ਮੁਕਾਬਲਾ ਕਰਵਾਇਆ

ਫਰੀਦਕੋਟ (ਜਸਬੀਰ ਕੌਰ)- ਸੰਗਤ ਸਾਹਿਬ ਭਾਈ ਫੇਰੂ ਖਾਲਸਾ ਸੀ. ਸੈ. ਸਕੂਲ ਫਰੀਦਕੋਟ ਵਿਖੇ ਕੁਲਦੀਪ ਸਿੰਘ ਗਿੱਲ ਚੇਅਰਮੈਨ ਦੀ ਸਰਪ੍ਰਸਤੀ ਅਤੇ ਪ੍ਰਿੰ. ਭੁਪਿੰਦਰ ਕੌਰ ਸਰਾਂ ਦੀ ਅਗਵਾਈ ਹੇਠ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ ਕਵਿਤਾ ਉਚਾਰਨ ਮੁਕਾਬਲਾ ਕਰਵਾਇਆ ਗਿਆ। ਇਹ ਮੁਕਾਬਲਾ ਕਰਵਾਉਣ ਦਾ ਮਕਸਦ ਵਿਦਿਆਰਥੀਆਂ ਨੂੰ ਸਿੱਖ ਇਤਿਹਾਸ ਤੋਂ ਜਾਣੂ ਕਰਵਾਉਣਾ ਸੀ ਅਤੇ ਉਨ੍ਹਾਂ ਵਿਚ ਨੈਤਿਕ ਕਦਰਾਂ-ਕੀਮਤਾਂ ਦਾ ਸੰਚਾਰ ਕਰਨਾ ਸੀ। ਇਸ ਮੁਕਾਬਲੇ ’ਚ ਹਰਪ੍ਰਿਆ, ਅੰਮ੍ਰਿਤਪਾਲ ਸਿੰਘ ਅਤੇ ਯਸ਼ਪ੍ਰੀਤ ਕੌਰ ਨੇ ਕ੍ਰਮਵਾਰ ਪਹਿਲਾ, ਦੂਜਾ ਅਤੇ ਤੀਸਰਾ ਸਥਾਨ ਹਾਸਲ ਕੀਤਾ। ਇਸ ਮੌਕੇ ਲੈਕਚਰਾਰ ਕਰਮਜੀਤ ਸਿੰਘ ਅਤੇ ਲਵਪ੍ਰੀਤ ਸਿੰਘ, ਪ੍ਰਿੰ. ਭੁਪਿੰਦਰ ਕੌਰ ਸਰਾਂ ਨੇ ਵਿਦਿਆਰਥੀਆਂ ਨੂੰ ਕਿਹਾ ਕਿ ਸਾਨੂੰ ਸਾਰਿਆਂ ਨੂੰ ਸਾਹਿਬਜ਼ਾਦਿਆਂ ਦੀ ਸ਼ਹਾਦਤ ਤੋਂ ਸੇਧ ਲੈਂਦੇ ਹੋਏ ਹਮੇਸ਼ਾ ਸੱਚ ’ਤੇ ਪਹਿਰਾ ਦੇਣਾ ਚਾਹੀਦਾ ਹੈ। ਜੇਤੂ ਵਿਦਿਆਰਥੀਆਂ ਨੂੰ ਪ੍ਰਿੰਸੀਪਲ ਅਤੇ ਕੋ-ਆਰਡੀਨੇਟਰ ਜਗਸੀਰ ਸਿੰਘ ਨੇ ਇਨਾਮ ਤਕਸੀਮ ਕੀਤੇ। ਜੱਜਮੈਂਟ ਸਰਬਜੀਤ ਕੌਰ ਅਤੇ ਗੁਰਪ੍ਰੀਤ ਸਿੰਘ ਨੇ ਕੀਤੀ।


Related News