ਚਾਰ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ ਸਮਾਗਮ ਕਰਵਾਇਆ

Tuesday, Dec 25, 2018 - 11:29 AM (IST)

ਚਾਰ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ ਸਮਾਗਮ ਕਰਵਾਇਆ

ਫਰੀਦਕੋਟ (ਪਵਨ, ਖੁਰਾਣਾ)- ਥਾਂਦੇਵਾਲਾ ਰੋਡ ’ਤੇ ਸਥਿਤ ਬਾਬਾ ਨਾਮਦੇਵ ਭਵਨ (ਧਰਮਸ਼ਾਲਾ) ਵਿਖੇ ਟਾਂਕ ਕਸ਼ੱਤਰੀ ਸਭਾ ਵੱਲੋਂ ਚਾਰ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰ ਕੌਰ ਜੀ ਦੀ ਸ਼ਹਾਦਤ ਨੂੰ ਸਮਰਪਿਤ ਧਾਰਮਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਪਾਠ ਦੇ ਭੋਗ ਉਪਰੰਤ ਭਾਈ ਜਤਿੰਦਰ ਸਿੰਘ ਸਹਿਜ ਦੇ ਰਾਗੀ ਜਥੇ. ਨੇ ਕੀਰਤਨ ਕੀਤਾ। ਪਾਠ ਦੀ ਸੇਵਾ ਪ੍ਰਧਾਨ ਮਲਕੀਤ ਸਿੰਘ ਰੱਖੜਾ ਵੱਲੋਂ ਕੀਤੀ ਗਈ। ਇਸ ਸਮੇਂ ਭਾਈ ਨਰਿੰਦਰ ਸਿੰਘ ਨੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ। ਸਰਪ੍ਰਸਤ ਭਾਈ ਪ੍ਰਿਤਪਾਲ ਸਿੰਘ ਅਤੇ ਮਲਕੀਤ ਸਿੰਘ ਨੇ ਸਾਹਿਬਜ਼ਾਦਿਆਂ ਦੀ ਸ਼ਹੀਦੀ ’ਤੇ ਚਾਨਣਾ ਪਾਉਂਦਿਆਂ ਸੰਗਤਾਂ ਨੂੰ ਗੁਰੂ ਸਾਹਿਬਾਨ ਵੱਲੋਂ ਦਰਸਾਏ ਮਾਰਗ ’ਤੇ ਚੱਲਣ ਲਈ ਕਿਹਾ। ਇਸ ਮੌਕੇ ਭਾਈ ਬਲਵੰਤ ਸਿੰਘ ਥਾਂਦੇਵਾਲਾ, ਬਲਦੇਵ ਸਿੰਘ, ਰਾਜਵਿੰਦਰ ਸਿੰਘ ਤੱਗਡ਼, ਪ੍ਰੀਤਮ ਸਿੰਘ, ਦਰਸ਼ਨ ਸਿੰਘ ਮੱਲ੍ਹਣ, ਮਾ. ਸੁਖਦਰਸ਼ਨ ਸਿੰਘ, ਗੁਰਪ੍ਰੀਤ ਸਿੰਘ ਤੱਗਡ਼, ਸੁਖਮੰਦਰ ਸਿੰਘ ਰੱਖੜਾ, ਗੁਰਦੀਪ ਸਿੰਘ ਕੈਂਥ, ਰਛਪਾਲ ਸਿੰਘ ਟੀਟਾ, ਤੇਜਿੰਦਰ ਸਿੰਘ ਮਾਹਲਾ, ਬਲਰਾਜ ਸਿੰਘ , ਰਣਜੀਤ ਸਿੰਘ ਪੁਰਬਾ, ਤੇਜਿੰਦਰ ਸਿੰਘ, ਤਰਸੇਮ ਸਿੰਘ ਆਦਿ ਹਾਜ਼ਰ ਸਨ।


Related News