ਕੋਟਪਾ ਐਕਟ ਨੂੰ ਸੁਚਾਰੂ ਤਰੀਕੇ ਨਾਲ ਚਲਾਉਣ ਲਈ ਸਮੂਹ ਵਿਭਾਗਾਂ ਦਾ ਸਹਿਯੋਗ ਜ਼ਰੂਰੀ : ਸਿਵਲ ਸਰਜਨ

Tuesday, Dec 25, 2018 - 11:28 AM (IST)

ਕੋਟਪਾ ਐਕਟ ਨੂੰ ਸੁਚਾਰੂ ਤਰੀਕੇ ਨਾਲ ਚਲਾਉਣ ਲਈ ਸਮੂਹ ਵਿਭਾਗਾਂ ਦਾ ਸਹਿਯੋਗ ਜ਼ਰੂਰੀ : ਸਿਵਲ ਸਰਜਨ

ਫਰੀਦਕੋਟ (ਪਵਨ, ਖੁਰਾਣਾ, ਦਰਦੀ)- ਤੰਬਾਕੂ ਅਤੇ ਇਸ ਤੋਂ ਬਣੇ ਪਦਾਰਥਾਂ ਦਾ ਸੇਵਨ ਕਰਨ ਨਾਲ ਹੋਣ ਵਾਲੀਆਂ ਬੀਮਾਰੀਆਂ ਤੋਂ ਬਚਾਅ ਲਈ ਜਾਗਰੂਕ ਕਰਨ ਲਈ ਸਿਵਲ ਸਰਜਨ ਡਾ. ਸੁਖਪਾਲ ਸਿੰਘ ਬਰਾਡ਼ ਦੀ ਪ੍ਰਧਾਨਗੀ ਹੇਠ ਕੋਟਪਾ ਐਕਟ-2003 ਸਬੰਧੀ ਟਰੇਨਿੰਗ-ਕਮ-ਸੈਂਸੇਟਾਈਜ਼ੇਸ਼ਨ ਵਰਕਸ਼ਾਪ ਕਰਵਾਈ ਗਈ। ਇਸ ਵਿਚ ਡਾ. ਤਰੁਣ ਬਾਂਸਲ ਫੂਡ ਸੇਫ਼ਟੀ ਅਫ਼ਸਰ, ਗੁਰਤੇਜ ਸਿੰਘ ਅਤੇ ਵਿਨੋਦ ਖੁਰਾਣਾ ਜ਼ਿਲਾ ਮਾਸ ਮੀਡੀਆ ਅਫ਼ਸਰ, ਜਨਰੇਸ਼ਨ ਸੇਵੀਅਰ ਐਸੋਸੀਏਸ਼ਨ ਤੋਂ ਰਮਨ ਸ਼ਰਮਾ, ਭਗਵਾਨ ਦਾਸ ਜ਼ਿਲਾ ਹੈਲਥ ਇੰਸਪੈਕਟਰ-ਕਮ-ਡੀਲਿੰਗ ਸਹਾਇਕ ਕੋਟਪਾ ਐਕਟ-2003 ਅਤੇ ਲਾਲ ਚੰਦ ਜ਼ਿਲਾ ਹੈਲਥ ਇੰਸਪੈਕਟਰ, ਜ਼ਿਲੇ ਦੇ ਮਲਟੀਪਰਪਜ਼ ਹੈਲਥ ਸੁਪਰਵਾਈਜ਼ਰ ਅਤੇ ਮਲਟੀਪਰਪਜ਼ ਹੈਲਥ ਵਰਕਰ (ਮੇਲ) ਨੇ ਹਿੱਸਾ ਲਿਆ। ਇਸ ਸਮੇਂ ਡਾ. ਸੁਖਪਾਲ ਸਿੰਘ ਬਰਾਡ਼ ਨੇ ਦੱਸਿਆ ਕਿ ਜ਼ਿਲੇ ’ਚ ਕੋਟਪਾ ਐਕਟ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਸਮੂਹ ਵਿਭਾਗਾਂ ਅਤੇ ਸਟਾਫ਼ ਮੈਂਬਰਾਂ ਦੇ ਸਹਿਯੋਗ ਦੀ ਜ਼ਰੂਰਤ ਹੈ। ਜ਼ਿਲਾ ਸਿਹਤ ਵਿਭਾਗ ਵੱਲੋਂ ਸਾਲ 2017-18 ਦੌਰਾਨ ਨਗਰ ਪੰਚਾਇਤਾਂ ਅਤੇ ਸਮਾਜ ਸੇਵੀ ਸੰਸਥਾਵਾਂ ਦੇ ਸਹਿਯੋਗ ਨਾਲ ਜ਼ਿਲੇ ਅਧੀਨ 75 ਪਿੰਡਾਂ ਨੂੰ ਤੰਬਾਕੂ ਮੁਕਤ ਕੀਤਾ ਜਾ ਚੁੱਕਾ ਹੈ। ਉਨ੍ਹਾਂ ਹੋਰ ਵੀ ਵੱਧ ਤੋਂ ਵੱਧ ਪਿੰਡਾਂ ਨੂੰ ਤੰਬਾਕੂ ਮੁਕਤ ਕਰਵਾਉਣ ਦੀ ਅਪੀਲ ਕੀਤੀ। ਭਗਵਾਨ ਦਾਸ ਨੇ ਕੋਟਪਾ ਐਕਟ ਦੀਆਂ ਵੱਖ-ਵੱਖ ਧਾਰਾਵਾਂ, ਮਾੜੇ ਪ੍ਰਭਾਵਾਂ ਆਦਿ ਬਾਰੇ ਭਰਪੂਰ ਜਾਣਕਾਰੀ ਦਿੱਤੀ। ਉਨ੍ਹਾਂ ਨੇ ਜ਼ਿਲਾ ਸਰਕਾਰੀ ਹਸਪਤਾਲ ਵਿਚ ਸਥਿਤ ਕਮਰਾ ਨੰ. 23 ਵਿਚ ਚਲਾਏ ਜਾ ਰਹੇ ਤੰਬਾਕੂ ਛੁਡਾਊ ਕੇਂਦਰ ਬਾਰੇ ਵੀ ਜਾਣਕਾਰੀ ਦਿੱਤੀ। ਗੁਰਤੇਜ ਸਿੰਘ ਅਤੇ ਵਿਨੋਦ ਖੁਰਾਣਾ ਨੇ ਕਿਹਾ ਕਿ ਸਾਰਿਆਂ ਦਾ ਫਰਜ਼ ਬਣਦਾ ਹੈ ਕਿ ਨਸ਼ਾ ਕਰਨ ਵਾਲੇ ਵਿਅਕਤੀਆਂ ਨੂੰ ਪ੍ਰੇਰਿਤ ਕਰ ਕੇ ਸਰਕਾਰੀ ਨਸ਼ਾ ਛੁਡਾਊ ਕੇਂਦਰਾਂ ਵਿਚ ਦਾਖਲ ਕਰਵਾਇਆ ਜਾਵੇ। ਜੀ. ਐੱਸ. ਏ. ਮੋਹਾਲੀ ਦੇ ਕੋ-ਆਰਡੀਨੇਟਰ ਰਮਨ ਸ਼ਰਮਾ ਨੇ ਪ੍ਰੈਜ਼ਨਟੇਸ਼ਨ ਰਾਹੀਂ ਤੰਬਾਕੂ ਦੇ ਅੰਕਡ਼ੇ, ਸਾਈਨ ਬੋਰਡ, ਸਿੱਧੇ ਅਤੇ ਅਸਿੱਧੇ ਤਰੀਕੇ ਨਾਲ ਤੰਬਾਕੂ ਪਦਾਰਥਾਂ ਦੀ ਇਸ਼ਤਿਹਾਰਬਾਜ਼ੀ ਬਾਰੇ ਜਾਗਰੂਕ ਕੀਤਾ। ਡਾ. ਤਰੁਣ ਬਾਂਸਲ ਨੇ ਮਹੀਨਾਵਾਰ ਤੰਬਾਕੂ ਦੇ ਸੈਂਪਲ ਇਕੱਤਰ ਕਰਨ ਬਾਰੇ ਜਾਣਕਾਰੀ ਦਿੱਤੀ। ਇਸ ਦੌਰਾਨ ਜਾਗਰੂਕਤਾ ਲਿਟਰੇਚਰ ਵੀ ਵੰਡਿਆ ਗਿਆ। ਇਸ ਮੌਕੇ ਚਰਨਜੀਤ ਸਿੰਘ, ਰਮੇਸ਼ ਕੁਮਾਰ, ਹਰਜੀਤ ਸਿੰਘ, ਪ੍ਰਿਤਪਾਲ ਸਿੰਘ, ਸਤਪਾਲ ਸਿੰਘ, ਵਿਨੋਦ ਕੁਮਾਰ, ਸੁਖਮੰਦਰ ਸਿੰਘ ਆਦਿ ਹਾਜ਼ਰ ਸਨ।


Related News