ਮੁਫਤ ਕੰਪਿਊਟਰ ਕੋਰਸ ਲਈ ਦਾਖਲਾ ਸ਼ੁਰੂ

Tuesday, Dec 25, 2018 - 11:24 AM (IST)

ਮੁਫਤ ਕੰਪਿਊਟਰ ਕੋਰਸ ਲਈ ਦਾਖਲਾ ਸ਼ੁਰੂ

ਫਰੀਦਕੋਟ (ਜ. ਬ.)- ਪਿਛਲੇ ਲੰਮੇ ਸਮੇਂ ਤੋਂ ਸਮਾਜ ਸੇਵਾ ਦੇ ਖੇਤਰ ਵਿਚ ਸੇਵਾ ਦੇ ਕਾਰਜ ਕਰ ਰਹੀਆਂ ਸੰਸਥਾਵਾਂ ਨਿਸ਼ਕਾਮ ਸਿੱਖ ਵੈੱਲਫੇਅਰ ਕੌਂਸਲ ਨਵੀਂ ਦਿੱਲੀ ਅਤੇ ਭਾਈ ਘਨ੍ਹੱਈਆ ਕੈਂਸਰ ਰੋੋਕੋ ਸੇਵਾ ਸੋਸਾਇਟੀ ਵੱਲੋਂ ਸਾਂਝੇ ਤੌਰ ’ਤੇ ਚਲਾਏ ਜਾ ਰਹੇ ਭਾਈ ਘਨ੍ਹੱਈਆ ਨਿਸ਼ਕਾਮ ਕੰਪਿਊਟਰ ਸੈਂਟਰ ਵਿਚ ਮੁਫਤ ਕੰਪਿਊਟਰ ਕੋਰਸ ਲਈ ਦਾਖਲਾ ਸ਼ੁਰੂ ਹੈ। ਇਸ ਬਾਰੇ ਜਾਣਕਾਰੀ ਦਿੰਦਿਆਂ ਨਿਸ਼ਕਾਮ ਸਿੱਖ ਵੈੱਲਫੇਅਰ ਕੌਂਸਲ ਦੇ ਕੋ-ਆਰਡੀਨੇਟਰ ਹਰਵਿੰਦਰ ਸਿੰਘ ਖਾਲਸਾ ਅਤੇ ਵਿੱਤ ਸਕੱਤਰ ਭਾਈ ਸ਼ਿਵਜੀਤ ਸਿੰਘ ਸੰਘਾ ਨੇ ਦੱਸਿਆ ਕਿ ਨਿਸ਼ਕਾਮ ਦੇ ਫਾਊਂਡਰ ਪ੍ਰਧਾਨ ਹਰਭਜਨ ਸਿੰਘ ਅਤੇ ਮੌਜੂਦਾ ਪ੍ਰਧਾਨ ਡਾ. ਜੇ. ਐੱਸ. ਦੀ ਅਗਵਾਈ ਵਿਚ ਭਾਈ ਘਨ੍ਹੱਈਆ ਨਿਸ਼ਕਾਮ ਕੰਪਿਊਟਰ ਸੈਂਟਰ ਵਿਚ ਨਵਾਂ ਸੈਸ਼ਨ 1 ਜਨਵਰੀ, 2019 ਤੋਂ ਸ਼ੁਰੂ ਹੋ ਰਿਹਾ ਹੈ। ਇਸ ਕੋਰਸ ਦੌਰਾਨ ਕੰਪਿਊਟਰ ਦਾ ਮੁੱਢਲਾ ਗਿਆਨ, ਹਿੰਦੀ, ਪੰਜਾਬੀ ਟਾਈਪਿੰਗ ਅਤੇ ਇੰਟਰਨੈੱਟ ਦਾ ਗਿਆਨ ਦਿੱਤਾ ਜਾਵੇਗਾ। ਇਹ ਕੋਰਸ 6 ਮਹੀਨਿਆਂ ਦਾ ਹੋਵੇਗਾ ਅਤੇ ਇਮਤਿਹਾਨ ਉਪਰੰਤ ਪਾਸ ਹੋਣ ਵਾਲੇ ਸਿਖਿਆਰਥੀਆਂ ਨੂੰ ਸਰਟੀਫਿਕੇਟ ਵੀ ਦਿੱਤੇ ਜਾਣਗੇ, ਜਿਸ ਦੀ ਭਾਰਤ ਵਿਚ ਹਰ ਜਗ੍ਹਾ ਮਾਨਤਾ ਹੋਵੇਗੀ। ਉਨ੍ਹਾਂ ਦੱਸਿਆ ਕਿ ਇਸ ਕੋਰਸ ਲਈ ਕੋਈ ਵੀ ਦਾਖਲਾ ਫੀਸ ਜਾਂ ਮਹੀਨਾਵਾਰ ਫੀਸ ਨਹੀਂ ਹੋਵੇਗੀ, ਸਿਰਫ ਵਿਦਿਆਰਥੀ ਤੋਂ ਸਕਿਓਰਿਟੀ ਵਜੋਂ 100 ਰੁਪਏ ਲਿਆ ਜਾਵੇਗਾ, ਜੋ ਕਿ 90 ਫੀਸਦੀ ਹਾਜ਼ਰੀ ਵਾਲੇ ਵਿਦਿਆਰਥੀਆਂ ਨੂੰ ਕੋਰਸ ਦੀ ਸਮਾਪਤੀ ਉਪਰੰਤ ਵਾਪਸ ਕਰ ਦਿੱਤਾ ਜਾਵੇਗਾ। ਚਾਹਵਾਨ ਵਿਦਿਆਰਥੀ ਭਾਈ ਘਨ੍ਹੱਈਆ ਨਿਸ਼ਕਾਮ ਕੰਪਿਊਟਰ ਸੈਂਟਰ ਫਰੀਦਕੋਟ ਵਿਖੇ ਆਪਣੀ ਪਿਛਲੀ ਪਡ਼੍ਹਾਈ ਦੇ ਦਸਤਾਵੇਜ਼ਾਂ ਦੀਆਂ ਕਾਪੀਆਂ, ਆਧਾਰ ਕਾਰਡ ਜਾਂ ਵੋਟਰ ਕਾਰਡ ਜਾਂ ਕੋਈ ਹੋਰ ਪਛਾਣ ਪੱਤਰ ਦੀ ਕਾਪੀ ਅਤੇ ਦੋ ਫੋਟੋਆਂ ਸਮੇਤ ਕਿਸੇ ਵੀ ਕੰਮ ਵਾਲੇ ਦਿਨ ਸਵੇਰੇ 10:00 ਤੋਂ 3:00 ਵਜੇ ਦੇ ਵਿਚਕਾਰ ਆਪਣੀ ਰਜਿਸਟਰੇਸ਼ਨ ਕਰਵਾ ਸਕਦਾ ਹੈ।


Related News