ਪਿੰਡ ਟਹਿਣਾ ਦੀਆਂ 3 ਪੰਚਾਇਤਾਂ ਸਰਬਸੰਮਤੀ ਨਾਲ ਚੁਣੀਆਂ
Tuesday, Dec 25, 2018 - 11:16 AM (IST)
ਫਰੀਦਕੋਟ (ਜ. ਬ.)- ਪਿੰਡ ਟਹਿਣਾ ਦੀਆਂ 3 ਪੰਚਾਇਤਾਂ ਟਹਿਣਾ, ਨਵਾਂ ਟਹਿਣਾ ਅਤੇ ਸ਼ਹੀਦ ਪਰਮਿੰਦਰ ਸਿੰਘ ਨਗਰ ਦੀ ਚੋਣ ਸਰਬਸੰਮਤੀ ਨਾਲ ਹੋ ਗਈ ਹੈ। ਸੀਨੀਅਰ ਕਾਂਗਰਸੀ ਆਗੂ ਕਰਮਜੀਤ ਸਿੰਘ ਟਹਿਣਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਗ੍ਰਾਮ ਪੰਚਾਇਤ ਟਹਿਣਾ ਤੋਂ ਸਰਬਸੰਮਤੀ ਨਾਲ ਗੁਰਪ੍ਰੀਤ ਸਿੰਘ ਨੂੰ ਸਰਪੰਚ ਅਤੇ ਸਾਰੇ ਪੰਚ ਚੁਣੇ ਗਏ ਹਨ ਅਤੇ ਨਵਾਂ ਟਹਿਣਾ ਗ੍ਰਾਮ ਪੰਚਾਇਤ ਵਿਚ ਗੁਰਵਿੰਦਰ ਸਿੰਘ ਅਤੇ ਸਾਰੇ ਪੰਚ ਚੁਣੇ ਗਏ ਹਨ। ਇਸੇ ਤਰ੍ਹਾਂ ਹੀ ਸ਼ਹੀਦ ਪਰਮਿੰਦਰ ਸਿੰਘ ਨਗਰ ਤੋਂ ਜਗਰਾਜ ਸਿੰਘ ਨੂੰ ਸਰਬਸੰਮਤੀ ਨਾਲ ਸਰਪੰਚ ਅਤੇ ਸਾਰੇ ਪੰਚ ਚੁਣੇ ਗਏ ਹਨ। ਇਸ ਦੌਰਾਨ ਕਰਮਜੀਤ ਸਿੰਘ ਟਹਿਣਾ ਨੇ ਦੱਸਿਆ ਕਿ ਪਿੰਡ ਵਿਚ ਪਿਛਲੇ ਡੇਢ ਸਾਲ ਤੋਂ ਚੱਲ ਰਹੇ ਵਿਕਾਸ ਕਾਰਜਾਂ ਨੂੰ ਤਰਜੀਹ ਦਿੰਦਿਆਂ ਪਿੰਡ ਵਾਸੀਆਂ ਨੇ ਇਹ ਫ਼ੈਸਲਾ ਕੀਤਾ ਹੈ। ਇਸ ਮੌਕੇ ਸਾਰੀਆਂ ਪੰਚਾਇਤਾਂ ਨੂੰ ਸਨਮਾਨਤ ਵੀ ਕੀਤਾ ਗਿਆ। ਨਵੇਂ ਚੁਣੇ ਗਏ ਸਰਪੰਚਾਂ ਅਤੇ ਪੰਚਾਂ ਨੇ ਵਿਧਾਇਕ ਕੁਸ਼ਲਦੀਪ ਸਿੰਘ ਕਿੱਕੀ ਢਿੱਲੋਂ ਦਾ ਧੰਨਵਾਦ ਕੀਤਾ।
