ਗੁਰਦੁਆਰਾ ਅਕਾਲਸਰ ਸਾਹਿਬ ਪਿੰਡ ਕੰਮੇਆਣਾ ’ਚ ਬਰਤਨ ਭੇਟ ਕੀਤੇ
Monday, Nov 19, 2018 - 05:30 PM (IST)

ਫਰੀਦਕੋਟ (ਹਾਲੀ)- ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਲਖਬੀਰ ਸਿੰਘ ਅਰਾਈਆਂਵਾਲਾ ਅਤੇ ਸ਼੍ਰੋਮਣੀ ਅਕਾਲੀ ਦਲ ਦਿਹਾਤੀ ਫਰੀਦਕੋਟ ਦੇ ਪ੍ਰਧਾਨ ਅਤੇ ਸਾਬਕਾ ਵਿਧਾਇਕ ਮਨਤਾਰ ਸਿੰਘ ਬਰਾਡ਼ ਵਲੋਂ ਗੁਰਦੁਆਰਾ ਅਕਾਲਸਰ ਸਾਹਿਬ ਪਿੰਡ ਕੰਮੇਆਣਾ ਵਿਖੇ 100 ਥਾਲ, 100 ਗਿਲਾਸ ਭੇਟ ਕੀਤੇ ਗਏ। ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਲਖਬੀਰ ਸਿੰਘ ਅਰਾਈਆਂਵਾਲਾ ਨੇ ਦੱਸਿਆ ਕਿ ਪਿੰਡਾਂ ਦੇ ਗੁਰਦੁਆਰਾ ਸਾਹਿਬ ਦੇ ਕਮੇਟੀ ਮੈਂਬਰਾਂ ਦੀ ਮੰਗ ’ਤੇ ਹੋਰ ਪਿੰਡਾਂ ’ਚ ਵੀ ਗੁਰਦੁਆਰਾ ਸਾਹਿਬ ਲਈ ਬਰਤਨਾਂ ਦੇ ਸੈੱਟ ਦਿੱਤੇ ਜਾ ਰਹੇ ਹਨ। ਇਸ ਮੌਕੇ ਗੁਰਦੁਆਰਾ ਸਾਹਿਬ ਦੇ ਕਮੇਟੀ ਮੈਂਬਰਾਂ ਵਲੋਂ ਆਏ ਹੋਏ ਮਹਿਮਾਨਾਂ ਨੂੰ ਜੀ ਆਇਆ ਕਿਹਾ। ਇਸ ਸਮੇਂ ਅਕਾਲੀ ਆਗੂ ਮੱਘਰ ਸਿੰਘ ਤੋਂ ਇਲਾਵਾ ਗਿਆਨੀ ਟਹਿਲ ਸਿੰਘ, ਬਲਜਿੰਦਰ ਸਿੰਘ, ਜੁਗਰਾਜ ਸਿੰਘ, ਸਰਬਜੀਤ ਸਿੰਘ, ਗੁਰਮੀਤ ਸਿੰਘ, ਜਗਜੀਤ ਸਿੰਘ, ਹਰਪਾਲ ਸਿੰਘ ਅਤੇ ਪਿੰਡ ਦੇ ਪਤਵੰਤੇ ਹਾਜ਼ਰ ਸਨ।