ਵਿਦਿਆਰਥਣਾਂ ਨੂੰ ਖੂਨ ਦੀ ਕਮੀ ਨਾਲ ਹੋਣ ਵਾਲੀਆਂ ਬੀਮਾਰੀਆਂ ਬਾਰੇ ਦਿੱਤੀ ਜਾਣਕਾਰੀ
Thursday, Nov 29, 2018 - 05:30 PM (IST)

ਫਰੀਦਕੋਟ (ਪਰਮਜੀਤ)- ਐੱਸ. ਬੀ. ਆਰ. ਐੱਸ. ਕਾਲਜ ਫਾਰ ਵੂਮੈਨ ਘੁੱਦੂਵਾਲਾ ਵਿਖੇ ਯੁਵਕ ਸੇਵਾਵਾਂ ਵਿਭਾਗ ਵੱਲੋਂ ਪੰਜਾਬ ਰਾਜ ਏਡਜ਼ ਸੋਸਾਇਟੀ, ਚੰਡੀਗਡ਼੍ਹ ਦੇ ਸਹਿਯੋਗ ਅਤੇ ਸਹਾਇਕ ਡਾਇਰੈਕਟਰ ਡਾ. ਜਗਜੀਤ ਸਿੰਘ ਚਹਿਲ ਦੀ ਅਗਵਾਈ ਹੇਠ ਰੈੱਡ ਰਿਬਨ ਕਲੱਬ ਵੱਲੋਂ ਕੈਂਪ ਲਾ ਕੇ ਵਿਦਿਆਰਥਣਾਂ ਦਾ ਖੂਨ (ਹਿਮੋਗਲੋਬਿਨ) ਚੈੱਕ ਕੀਤਾ ਗਿਆ। ਇਸ ਸਮੇਂ ਟੈਕਨਾਲੋਜਿਸਟ ਡਾ. ਗੁਰਵਿੰਦਰ ਸਿੰਘ ਅੌਲਖ ਨੇ ਵਿਦਿਆਰਥਣਾਂ ਨੂੰ ਖੂਨ ਦੀ ਕਮੀ ਨਾਲ ਹੋਣ ਵਾਲੀਆਂ ਬੀਮਾਰੀਆਂ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਅੱਜਕਲ ਲਡ਼ਕੀਆਂ ਵਿਚ ਜ਼ਿਆਦਾਤਰ ਖੂਨ ਦੀ ਕਮੀ ਰਹਿੰਦੀ ਹੈ, ਜਿਸ ਦੀ ਸਮੇਂ ਸਿਰ ਜਾਂਚ ਹੋਣੀ ਚਾਹੀਦੀ ਹੈ ਤਾਂ ਜੋ ਸਮੇਂ ਸਿਰ ਇਲਾਜ ਕਰਵਾ ਕੇ ਖੂਨ ਦੀ ਕਮੀ ਨਾਲ ਹੋਣ ਵਾਲੀਆਂ ਬੀਮਾਰੀਆਂ ਤੋਂ ਬਚਿਆ ਜਾ ਸਕੇ। ਵਿਦਿਆਰਥਣਾਂ ਨੇ ਖੂਨ ਦੀ ਜਾਂਚ ਕਰਵਾਉਣ ’ਤੇ ਰੈੱਡ ਰਿਬਨ ਕਲੱਬ ਦੇ ਇਸ ਉਪਰਾਲੇ ਦੀ ਸ਼ਲਾਘਾ ਕੀਤੀ। ਇਸ ਦੌਰਾਨ ਪ੍ਰੈਜ਼ੀਡੈਂਟ ਮੇਜਰ ਸਿੰਘ ਢਿੱਲੋਂ, ਐਡਮਨਿਸਟਰੇਸ਼ਨ ਅਫਸਰ ਦਵਿੰਦਰ ਸਿੰਘ, ਵਾਈਸ ਪ੍ਰਿੰਸੀਪਲ ਪ੍ਰੋ. ਜਸਵਿੰਦਰ ਕੌਰ, ਰੈੱਡ ਰਿਬਨ ਕਲੱਬ ਦੇ ਨੋਡਲ ਅਫਸਰ ਆਦਿ ਹਾਜ਼ਰ ਸਨ।