ਫਰੀਦਕੋਟ ’ਚ ਖੁਦਕੁਸ਼ੀ ਮਾਮਲੇ ’ਚ ਕਰੀਬ 4 ਦਿਨ ਬੀਤ ਜਾਣ ਬਾਅਦ ਵੀ ਪੁਲਸ ਦੇ ਹੱਥ ਖ਼ਾਲੀ

02/10/2021 3:22:01 PM

ਫਰੀਦਕੋਟ (ਜਗਤਾਰ):  ਬੀਤੀ 6 ਫਰਵਰੀ ਦੀ ਸਵੇਰ ਵੇਲੇ ਫਰੀਦਕੋਟ ਵਾਸੀ ਠੇਕੇਦਾਰ ਕਰਨ ਕਟਾਰੀਆ ਵੱਲੋਂ ਆਪਣੇ ਬੱਚਿਆਂ ਅਤੇ ਪਤਨੀ ਨੂੰ ਗੋਲੀ ਮਾਰਨ ਤੋਂ ਬਾਅਦ ਕੀਤੀ ਖੁਦਕੁਸ਼ੀ ਮਾਮਲੇ ਵਿਚ ਫਰੀਦਕੋਟ ਪੁਲਸ ਦੇ ਹੱਥ ਬਿਲਕੁਲ ਖਾਲੀ ਜਾਪ ਰਹੇ ਹਨ। ਪੁਲਸ ਨੇ ਬੇਸ਼ੱਕ ਮ੍ਰਿਤਕ ਦੇ ਭਰਾ ਦੇ ਬਿਆਨਾਂ ਤੇ ਇਕ ਕਾਂਗਰਸੀ ਵਿਧਾਇਕ ਦੇ ਨਜ਼ਦੀਕੀ ਤੇ ਮੌਤ ਲਈ ਉਕਸਾਉਣ ਦੀਆਂ ਧਾਰਾਵਾਂ ਤਹਿਤ ਮੁਕੱਦਮਾ ਦਰਜ ਕੀਤਾ ਪਰ 4 ਦਿਨ ਬੀਤ ਜਾਣ ਦੇ ਬਾਅਦ ਵੀ ਇਸ ਮਾਮਲੇ ਵਿਚ ਪੁਲਸ ਵੱਲੋਂ ਕੋਈ ਵੀ ਗ੍ਰਿਫ਼ਤਾਰੀ ਨਹੀਂ ਕੀਤੀ ਗਈ।ਇਹ ਮਾਮਲਾ ਰਾਜਨੀਤਕ ਤੂਲ ਫੜ੍ਹਦਾ ਜਾ ਰਿਹਾ ਹੈਂ ਕਿਉਂਕਿ ਕੱਲ੍ਹ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਪਰਿਵਾਰ ਨੂੰ ਮਿਲ ਕੇ ਗਏ ਨੇ ਅਤੇ ਆਕਲੀ ਦਲ ਦੇ  ਡਿੰਪੀ ਢਿੱਲੋਂ  ਵੱਲੋਂ ਇਕ ਵੀਡੀਓ ਵਾਇਰਲ ਕਰਕੇ ਰਾਜਾ ਵੜਿੰਗ ਅਤੇ ਉਸੇ ਦੇ ਸਾਲੇ ਤੇ ਗੰਭੀਰ ਇਲਜ਼ਾਮ ਲਾਏ ਗਏ ਸਨ  ਅਤੇ ਕੱਲ੍ਹ ਗਿੱਦੜਬਾਹਾ ਹਲਕੇ ਵਿੱਚ ਵੀ ਇਸ ਮਾਮਲੇ ਵਿਚ ਇਕ ਕੈਂਡਲ ਮਾਰਚ ਵੀ ਕੱਢਿਆ ਗਿਆ। ਇਸ ਮਾਮਲੇ ’ਚ ਪੰਜਾਬ ਪੁਲਿਸ ਦੀ ਭੂਮਿਕਾ ਤੇ ਵੀ ਕਈ ਸਵਾਲ ਖੜ੍ਹੇ ਹੁੰਦੇ ਨੇ  ਹੁਣ ਦੇਖਣਾ ਇਹ ਹੋਵੇਗਾ ਕਿ ਫ਼ਰੀਦਕੋਟ ਪੁਲੀਸ ਕੀ ਕਾਰਵਾਈ ਕਰਦੀ ਹੈ ਅਤੇ ਕੀ ਸਿੱਟਾ ਸਾਹਮਣੇ ਆਉਂਦਾ ਹੈ?

ਇਸ ਸੰਬੰਧੀ ਜਦ ਡੀਐਸਪੀ ਫਰੀਦਕੋਟ ਸਤਵਿੰਦਰ ਸਿੰਘ ਵਿਰਕ ਨਾਲ ਗੱਲ ਕੀਤੀ ਗਈ ਤਾਂ ਉਹਨਾਂ ਕਿਹਾ ਕਿ ਬੀਤੀ 6 ਫਰਵਰੀ ਨੂੰ ਬਹੁਤ ਦੁਖਦਾਈ ਘਟਨਾ ਵਾਪਰੀ ਸੀ ਜਿਸ ਵਿਚ 2 ਮਾਸੂਮ ਬੱਚਿਆਂ ਅਤੇ ਉਹਨਾ ਦੇ ਪਿਤਾ ਦੀ ਮੌਤ ਹੋ ਗਈ ਸੀ। ਉਨ੍ਹਾਂ ਕਿਹਾ ਕਿ ਮ੍ਰਿਤਕ ਦੇ ਭਰਾ ਦੇ ਬਿਆਨਾਂ ਤੇ ਪੁਲਸ ਨੇ 306 ਤਹਿਤ ਮੁਕੱਦਮਾ ਦਰਜ ਕੀਤਾ ਹੈ ਜਿਸ ਦੀ ਤਫਤੀਸ਼ ਥਾਣਾ ਸਿਟੀ ਫਰੀਦਕੋਟ ਦੇ ਮੁੱਖ ਅਫਸਰ ਗੁਰਵਿੰਦਰ ਸਿੰਘ ਵੱਲੋਂ ਕੀਤੀ ਜਾ ਰਹੀ ਹੈ।ਉਨ੍ਹਾਂ ਕਿਹਾ ਕਿ ਕਿਸੇ ਵੀ ਮਾਮਲੇ ਵਿਚ ਦੋਸ਼ ਲਗਾਏ ਜਾਣ ਤੋਂ ਬਾਅਦ ਸਬੂਤ ਹੋਣਾ ਲਾਜ਼ਮੀ ਹੁੰਦਾ ਹੈ। ਇਸ ਲਈ ਪੁਲਸ ਜਾਂਚ ਕਰ ਰਹੀ ਹੈ ਅਤੇ ਮ੍ਰਿਤਕ ਦੇ ਭਰਾ ਨੂੰ ਵਿਚ ਤਫਤੀਸ਼ ਵਿਚ ਸ਼ਾਮਲ ਕੀਤਾ ਜਾਣਾ ਹੈ ਪਰ ਹਾਲੇ ਉਨ੍ਹਾਂ ਦੇ ਘਰ ਦਾ ਮਾਹੌਲ ਸਾਰਥਿਕ ਨਹੀਂ ਇਸ ਲਈ ਕੁਝ ਦੇਰੀ ਹੋਈ ਹੈ। ਉਨ੍ਹਾਂ ਕਿਹਾ ਕਿ ਪੁਲਸ ਵੱਲੋਂ ਜਲਦ ਹੀ ਇਸ ਮਾਮਲੇ ਨੂੰ ਸੁਲਝਾ ਲਿਆ ਜਾਵੇਗਾ ਅਤੇ ਤੱਥਾਂ ਦੇ ਆਧਾਰ ਤੇ ਬਣਦੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ।


Shyna

Content Editor

Related News