ਨਸ਼ੀਲੀਆਂ ਗੋਲੀਆਂ ਦੇ ਮਾਮਲੇ ਵਿਚ ਸਜ਼ਾ ਅਤੇ ਜੁਰਮਾਨਾ

Thursday, Nov 19, 2026 - 06:27 PM (IST)

ਨਸ਼ੀਲੀਆਂ ਗੋਲੀਆਂ ਦੇ ਮਾਮਲੇ ਵਿਚ ਸਜ਼ਾ ਅਤੇ ਜੁਰਮਾਨਾ

.ਫਰੀਦਕੋਟ (ਜਗਦੀਸ਼) : ਮਾਣਯੋਗ ਸੈਸ਼ਨਜ ਜੱਜ ਅਗਨੀਹੋਤਰੀ ਦੀ ਅਦਾਲਤ ਨੇ ਥਾਣਾ ਸਦਰ ਫਰੀਦਕੋਟ ਵੱਲੋਂ ਤਕਰੀਬਨ ਸਵਾਂ ਸੱਤ ਸਾਲ ਪਹਿਲਾਂ ਪਿੰਡ ਢੁਡੀ ਦੇ ਵਸਨੀਕ ਦੋ ਵਿਅਕਤੀਆਂ ਨੂੰ ਨਾਮਜ਼ਦ ਕੀਤੇ , ਸੁਣਵਾਈ ਦੌਰਾਨ ਪੇਸ਼ ਕੀਤੇ ਗਏ ਸਬੂਤਾਂ ਅਤੇ ਗਵਾਹਾਂ ਦੇ ਆਧਾਰ 'ਤੇ ਨਸ਼ੀਲੀਆਂ ਗੋਲੀਆਂ ਬਰਾਮਦ ਕਰਨ ਦੇ ਮਾਮਲੇ ਵਿਚ ਦੋ ਵਿਅਕਤੀਆਂ ਨੂੰ ਦੋਸ਼ੀ ਠਹਿਰਾਇਆਂ ਹੈ। ਜਾਣਕਾਰੀ ਅਨੁਸਾਰ ਮਾਣਯੋਗ ਅਦਾਲਤ ਨੇ ਦੋਸ਼ੀ ਗੁਰਪ੍ਰੀਤ ਸਿੰਘ ਉਰਫ ਗੋਪੀ ਅਤੇ ਲਖਵੀਰ ਸਿੰਘ ਉਰਫ ਲੱਖਾ ਵਾਸੀ ਢੁਡੀ ਨੂੰ 1-1 ਮਹੀਨਾ ਦੀ ਸਜ਼ਾ ਅਤੇ 3-3 ਹਜਾਰ ਰੁਪਏ ਜੁਰਮਾਨਾ ਕੀਤਾ ਹੈ । ਜੁਰਮਾਨਾ ਜਮ੍ਹਾ ਨਾ ਕਰਾਉਣ ਦੀ ਸੂਰਤ ਵਿੱਚ 15 ਦਿਨ ਹੋਰ ਵਾਧੂ ਜੇਲ ਵਿੱਚ ਰਹਿਣਾ ਪਵੇਗਾ । 

ਇਸ ਮਾਮਾਲੇ ਵਿਚ 30 ਜੂਨ 2019 ਨੂੰ ਗੁਰਪ੍ਰੀਤ ਸਿੰਘ ਅਤੇ ਲਖਵੀਰ ਸਿੰਘ ਨੂੰ ਬਹੱਦ ਰਕਬਾ ਨਜ਼ਦੀਕ ਪੁਲ ਕੱਸੀ ਪਿੰਡ ਢੁੱਡੀ ਦੇ ਦਰਖਤ ਬੋਹੜ ਦੇ ਥੱਲੇ ਨਸ਼ੀਲੀਆਂ ਗੋਲੀਆਂ ਸਮੇਤ ਗ੍ਰਿਫਤਾਰ ਕਰਨ ਦਾ ਦਾਅਵਾ ਕੀਤਾ ਸੀ। ਮੁਲਜ਼ਮਾ ਵਿਰੁੱਧ ਐੱਨ. ਡੀ. ਪੀ. ਐੱਸ ਐਕਟ ਦੀ ਧਾਰ 22 ਦੇ ਤਹਿਤ ਮਾਮਲਾ ਦਰਜ ਕਰਕੇ ਮਾਣਯੋਗ ਅਦਾਲਤ ਵਿਚ ਪੇਸ਼ ਕੀਤਾ ਗਿਆ ਸੀ ਜਿਸ 'ਤੇ ਮਾਣਯੋਗ ਅਦਾਲਤ ਨੇ ਅੰਤਿਮ ਸੁਣਵਾਈ ਤੋਂ ਬਾਅਦ ਗਰਪ੍ਰੀਤ ਸਿੰਘ ਅਤੇ ਲਖਵੀਰ ਸਿੰਘ ਨੂੰ ਸਜ਼ਾ ਸੁਣਾਈ ਗਈ।


author

Gurminder Singh

Content Editor

Related News