ਢੋਆ-ਢੁਆਈ ਦੇ ਟੈਂਡਰ ਵਾਹਨਾਂ ਦੇ ਫ਼ਰਜ਼ੀ ਰਜਿਸਟ੍ਰੇਸ਼ਨ ਨੰਬਰਾਂ ’ਤੇ ਅਲਾਟ ਕਰਨ ਵਾਲੇ 5 ਠੇਕੇਦਾਰਾਂ ’ਤੇ ਮੁਕੱਦਮਾ ਦਰਜ

09/16/2022 5:01:44 PM

ਫ਼ਰੀਦਕੋਟ (ਰਾਜਨ) : ਪੰਜਾਬ ਵਿਜੀਲੈਂਸ ਬਿਓਰੋ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਮੁਹਿੰਮ ਤਹਿਤ ਜੈਤੋ ਅਤੇ ਕੋਟਕਪੂਰਾ ਦੀਆਂ ਅਨਾਜ ਮੰਡੀਆਂ ਲਈ ਢੋਆ-ਢੁਆਈ ਦੇ ਟੈਂਡਰ ਮੰਨਜੂਰ ਕਰਨ ਅਤੇ ਬੇਨਿਯਮੀਆਂ ਕਰਨ ਦੇ ਦੋਸ਼ ਤਹਿਤ ਉਕਤ ਦੋਹਾਂ ਮੰਡੀਆਂ ਦੇ ਪੰਜ ਠੇਕੇਦਾਰਾਂ, ਖੁਰਾਕ ਤੇ ਸਿਵਲ ਸਪਲਾਈ ਵਿਭਾਗ ਦੇ ਅਧਿਕਾਰੀਆਂ, ਕਰਮਚਾਰੀਆਂ ਸਮੇਤ ਸਬੰਧਤ ਖ਼ਰੀਦ ਏਜੰਸੀਆਂ ਦੇ ਕਰਮਚਾਰੀਆਂ ਵਿਰੁੱਧ ਵੀ ਮੁਕੱਦਮਾ ਦਰਜ ਕਰ ਲਿਆ ਗਿਆ ਹੈ। 

ਇਹ ਵੀ ਪੜ੍ਹੋ : ਮਾਮੂਲੀ ਤਕਰਾਰ ਨੂੰ ਲੈ ਕੇ ਦੋ ਧਿਰਾਂ 'ਚ ਹੋਈ ਖ਼ੂਨੀ ਝੜਪ, ਪੁਲਸ ਵੱਲੋਂ ਜਾਂਚ ਜਾਰੀ 

ਵਿਜੀਲੈਂਸ ਬਿਓਰੋ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਸ਼ਿਕਾਇਤ ਨੰਬਰ 51/2022 ਵਿੱਚ ਲਗਾਏ ਗਏ ਦੋਸ਼ਾਂ ਦੀ ਪੜਤਾਲ ਕਰਨ ਉਪ੍ਰੰਤ ਰਿਸ਼ੂ ਮਿੱਤਲ ਠੇਕੇਦਾਰ, ਪਵਨ ਕੁਮਾਰ ਠੇਕੇਦਾਰ, ਵਿਸ਼ੂ ਮਿੱਤਲ ਠੇਕੇਦਾਰ, ਪ੍ਰੇਮ ਚੰਦ ਠੇਕੇਦਾਰ ਅਤੇ ਯੋਗੇਸ਼ ਗੁਪਤਾ ਠੇਕੇਦਾਰ ਖਿਲਾਫ਼ ਅਧੀਨ ਧਾਰਾ 420, 409, 467, 468, 471, 120-ਬੀ ਅਤੇ ਅਤੇ ਭ੍ਰਿਸ਼ਟਾਚਾਰ ਰੋਕੂ ਐਕਟ ਤਹਿਤ ਥਾਣਾ ਵਿਜੀਲੈਂਸ ਬਿਊਰੋ ਰੇਂਜ ਫਿਰੋਜ਼ਪੁਰ ਵਿਖੇ ਮੁਕੱਦਮਾ ਦਰਜ ਦਰਜ ਕਰ ਲਿਆ ਗਿਆ ਹੈ। ਪੜਤਾਲ ਦੌਰਾਨ ਇਹ ਪਾਇਆ ਗਿਆ ਸੀ ਕਿ ਉਕਤ ਠੇਕੇਦਾਰਾਂ ਵੱਲੋਂ ਸਾਲ 2019-20 ਵਿੱਚ ਭਰੇ ਗਏ ਟੈਂਡਰਾਂ ਨਾਲ ਨੱਥੀ ਕੀਤੀਆਂ ਟਰੱਕਾਂ ਦੀਆਂ ਸੂਚੀਆਂ ਵਿੱਚ ਗਲਤ ਰਜਿਸ਼ਟਰੇਸ਼ਨ ਨੰਬਰ ਦਰਜ ਕੀਤੇ ਗਏ ਸਨ।

ਇਹ ਵੀ ਪੜ੍ਹੋ : ਹਾਈਵੇਅ ’ਤੇ ਬੇਲਗਾਮ ਹੋਈ ਰਫ਼ਤਾਰ, ਸਰਕਾਰ ਨੇ ਵਧਾਈ ਸਪੀਡ ਲਿਮਿਟ, ਬੰਦ ਹੋਏ ਓਵਰ ਸਪੀਡ ਦੇ ਚਲਾਨ

ਇਹਨਾਂ ਠੇਕੇਦਾਰਾਂ ਵੱਲੋਂ ਅਨਾਜ ਦੀ ਢੋਆ-ਢੁਆਈ ਸਮੇਂ ਖ਼ਰੀਦ ਏਜੰਸੀਆਂ ਵੱਲੋਂ ਕੱਟੇ ਗਏ ਗੇਟ ਪਾਸਾਂ ਵਿੱਚ ਵੀ ਦਰਜ ਕਈ ਵਹੀਕਲਾਂ ਦੇ ਰਜਿਸ਼ਟਰੇਸ਼ਨ ਨੰਬਰ ਮੋਟਰ ਸਾਈਕਲਾਂ ਅਤੇ ਮਿੰਨੀ ਬੱਸਾਂ ਦੇ ਪਾਏ ਗਏ। ਪੜਤਾਲ ਦੌਰਾਨ ਇੰਨ੍ਹਾਂ ਗੇਟ ਪਾਸਾਂ ਵਿੱਚ ਉਕਤ ਵਹੀਕਲਾਂ ਦੇ ਰਜਿਸ਼ਟਰੇਸ਼ਨ ਨੰਬਰਾਂ ਦੇ ਨਾਲ-ਨਾਲ ਜਿਣਸ ਦੀ ਮਿਕਦਾਰ ਦਾ ਦਿੱਤਾ ਵੇਰਵਾ ਵੀ ਫ਼ਰਜੀ ਪਾਇਆ ਗਿਆ। ਪ੍ਰਾਪਤ ਵੇਰਵੇ ਅਨੁਸਾਰ ਇਸ ਤਰ੍ਹਾਂ ਖ਼ਰੀਦ ਏਜੰਸੀਆਂ ਦੇ ਸਬੰਧਤ ਅਧਿਕਾਰੀਆਂ/ਕਰਮਚਾਰੀਆਂ ਵੱਲੋਂ ਇਨ੍ਹਾਂ ਗੇਟ ਪਾਸਾਂ ਨੂੰ ਬਿਨਾਂ ਵੈਰੀਫਾਈ ਕੀਤਿਆਂ ਠੇਕੇਦਾਰਾਂ ਨੂੰ ਅਦਾਇਗੀ ਕਰ ਦਿੱਤੀ ਗਈ। ਇਸ ਤਰ੍ਹਾਂ ਜਾਅਲੀ ਦਸਤਾਵੇਜਾਂ ਦੇ ਆਧਾਰ ’ਤੇ ਜੋ ਜਿਣਸ ਦੀ ਢੋਆ-ਢੁਆਈ ਦਿਖਾਈ ਗਈ ਇਸ ਵਿੱਚ ਉਕਤ ਠੇਕੇਦਾਰਾਂ ਤੋਂ ਇਲਾਵਾ ਖੁਰਾਕ ਸਪਲਾਈ ਤੇ ਖਪਤਕਾਰ ਮਾਮਲੇ ਫ਼ਰੀਦਕੋਟ ਦੇ ਸਬੰਧਤ ਅਧਿਕਾਰੀਆਂ, ਕਰਮਚਾਰੀਆਂ ਤੋਂ ਇਲਾਵਾ ਸਬੰਧਤ ਖਰੀਦ ਏਜੰਸੀਆਂ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਨਾਲ ਮਿਲੀਭੁਗਤ ਕਰਕੇ ਲੇਬਰ ਕਾਰਟੇਜ਼ ਅਤੇ ਟਰਾਂਸਪੋਰਟ ਦੇ ਟੈਂਡਰਾਂ ਵਿੱਚ ਘਪਲੇਬਾਜੀ ਕੀਤੀ ਗਈ।


Anuradha

Content Editor

Related News