ਮੁਕਤਸਰ ''ਚ ਚੱਲ ਰਹੇ ਵਿਆਹ ਸਮਾਗਮ ਦੌਰਾਨ ਪਿਆ ਭੜਥੂ, ਚੱਲੀਆਂ ਗੋਲੀਆਂ

Tuesday, Feb 21, 2023 - 02:12 PM (IST)

ਮੁਕਤਸਰ ''ਚ ਚੱਲ ਰਹੇ ਵਿਆਹ ਸਮਾਗਮ ਦੌਰਾਨ ਪਿਆ ਭੜਥੂ, ਚੱਲੀਆਂ ਗੋਲੀਆਂ

ਸ੍ਰੀ ਮੁਕਤਸਰ ਸਾਹਿਬ (ਤਨੇਜਾ, ਖੁਰਾਣਾ) : ਮੁਕਤਸਰ ਵਿਖੇ ਵਿਆਹ ਸਮਾਗਮ ਦੌਰਾਨ ਫਾਇਰਿੰਗ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ, ਜਿਸ ਵਿੱਚ ਇਕ ਵਿਅਕਤੀ ਗੰਭੀਰ ਜ਼ਖ਼ਮੀ ਹੋਇਆ ਹੈ। ਇਸ ਮਾਮਲੇ 'ਚ ਥਾਣਾ ਲੱਖੇਵਾਲੀ ਪੁਲਸ ਨੇ ਮਾਮਲਾ ਦਰਜ ਕਰ ਲਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਏ. ਐੱਸ. ਆਈ. ਹਰਜਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਮੁਖਬਰੀ ਤੋਂ ਸੂਚਨਾ ਮਿਲੀ ਸੀ ਕਿ 18 ਫਰਵਰੀ ਨੂੰ ਉਹ ਬਹਾਦਰ ਸਿੰਘ ਵਾਸੀ ਢਾਣੀ ਸੁਰਗਾਪੁਰੀ ਰੁਪਾਣਾ ਰੋਡ ਪਿੰਡ ਮਹਾਬੱਧਰ ਦੀ ਕੁੜੀ ਦੇ ਵਿਆਹ ਦੀ ਜਾਗੋ ਵਿਚ ਸ਼ਾਮਲ ਸੀ ਤਾਂ ਇਸ ਦੌਰਾਨ ਜਗਜੀਤ ਸਿੰਘ ਵਾਸੀ ਖੇਮੂਆਣਾ ਜ਼ਿਲ੍ਹਾ ਬਠਿੰਡਾ ਵੱਲੋਂ ਕੁਝ ਉਪਰ ਹਵਾਈ ਫਾਇਰ ਕੀਤੇ ਗਏ।

ਇਹ ਵੀ ਪੜ੍ਹੋ- ਡੇਰਾ ਸੱਚਖੰਡ ਬੱਲਾਂ ਪਹੁੰਚੇ ਪੰਜਾਬ ਕਾਂਗਰਸ ਪ੍ਰਧਾਨ ਰਾਜਾ ਵੜਿੰਗ

ਫਾਇਰਿੰਗ ਦੌਰਾਨ ਇਕ ਫਾਇਰ ਹਰਮੇਲਜੋਤ ਸਿੰਘ ਉਰਫ ਹਰਮਨ ਵਾਸੀ ਕਰਮਗੜ੍ਹ ਸਤਰਾ ਜ਼ਿਲ੍ਹਾ ਬਠਿੰਡਾ ਨੂੰ ਲੱਗਾ, ਜਿਸ ਕਾਰਨ ਹਰਮੇਲਜੋਤ ਸਿੰਘ ਗੰਭੀਰ ਜ਼ਖ਼ਮੀ ਹੋ ਗਿਆ, ਜਦਕਿ ਜਗਜੀਤ ਸਿੰਘ ਮੌਕੇ ਤੋਂ ਫਰਾਰ ਹੋ ਗਿਆ। ਥਾਣਾ ਲੱਖੇਵਾਲੀ ਪੁਲਸ ਨੇ ਮੁਖਬਰੀ ਤੋਂ ਸੂਚਨਾ ਦੇ ਆਧਾਰ ’ਤੇ ਕਾਰਵਾਈ ਕਰਦੇ ਹੋਏ ਉਕਤ ਮੁਲਜ਼ਮ ਦੇ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ।

ਇਹ ਵੀ ਪੜ੍ਹੋ- ਕਈ ਦਿਨਾਂ ਤੋਂ ਲਾਪਤਾ ਨੌਜਵਾਨ ਦੀ ਹੱਡਾ-ਰੋੜੀ ’ਤੇ ਲਾਸ਼ ਦੇਖ ਨਿਕਲਿਆ ਤ੍ਰਾਹ, ਨੋਚ-ਨੋਚ ਖਾ ਰਹੇ ਸੀ ਕੁੱਤੇ

ਨੋਟ- ਇਸ ਖ਼ਬਰ ਸਬੰਧੀ ਆਪਣੇ ਵਿਚਾਰ ਕੁਮੈਂਟ ਬਾਕਸ 'ਚ ਸਾਂਝੇ ਕਰੋ।


author

Simran Bhutto

Content Editor

Related News