ਵਰ੍ਹਦੇ ਮੀਂਹ ਦੌਰਾਨ ਵੀ ਨਹੀਂ ਘੱਟ ਹੋਇਆ ਆਜ਼ਾਦੀ ਦੇ ਜਸ਼ਨ, ਮੀਂਹ ''ਚ ਬੱਚਿਆਂ ਨੇ ਪੇਸ਼ ਕੀਤੀ ਸੱਭਿਆਚਾਰਕ ਪੇਸ਼ਕਸ਼

08/15/2022 12:56:21 PM

ਸ੍ਰੀ ਮੁਕਤਸਰ ਸਾਹਿਬ (ਕੁਲਦੀਪ) : ਦੇਸ਼ ਵਿੱਚ ਆਜ਼ਾਦੀ ਦਿਹਾੜੇ ਦੇ ਜਸ਼ਨ ਵੱਖ-ਵੱਖ ਜਗ੍ਹਾ 'ਤੇ ਮਨਾਏ ਜਾ ਰਹੇ ਹਨ। ਵੱਡੀ ਗਿਣਤੀ 'ਚ ਲੋਕ ਇਨ੍ਹਾਂ ਜਸ਼ਨਾਂ ਵਿਚ ਭਾਗ ਲੈ ਰਹੇ ਹਨ। ਸ੍ਰੀ ਮੁਕਤਸਰ ਸਾਹਿਬ ਵਿਖੇ ਵੀ ਆਜ਼ਾਦੀ ਦੇ ਜਸ਼ਨਾਂ ਨਾਲ ਸਬੰਧਿਤ ਜ਼ਿਲ੍ਹਾ ਪੱਧਰੀ ਸਮਾਗਮ ਸ੍ਰੀ ਗੁਰੂ ਗੋਬਿੰਦ ਸਿੰਘ ਸਟੇਡੀਅਮ ਸ੍ਰੀ ਮੁਕਤਸਰ ਸਾਹਿਬ ਵਿਖੇ ਹੋਇਆ ।

ਇਹ ਵੀ ਪੜ੍ਹੋ- ਸ੍ਰੀ ਆਨੰਦਪੁਰ ਸਾਹਿਬ ਵਿਖੇ ਆਜ਼ਾਦੀ ਦਿਹਾੜੇ ਦੇ ਸਮਾਗਮ ਦੌਰਾਨ ਸਕਾਊਟ ਕਮਿਸ਼ਨਰ ਦੀ ਮੌਤ

ਇਸ ਵਾਰ ਇਸ ਜਸ਼ਨਾਂ ਦੀ ਖ਼ਾਸੀਅਤ ਇਹ ਰਹੀ ਕਿ ਇਸ ਵਾਰ ਦੇ ਆਜ਼ਾਦੀ ਦਿਹਾੜੇ ਦੇ ਜਸ਼ਨ ਵਰ੍ਹਦੇ ਮੀਂਹ ਦੇ ਵਿੱਚ ਮਨਾਇਆ ਗਿਆ।  ਡਿਪਟੀ ਕਮਿਸ਼ਨਰ ਵਿਨੀਤ ਕੁਮਾਰ ਨੇ ਝੰਡਾ ਲਹਿਰਾਉਣ ਦੀ ਰਸਮ ਕੀਤੀ ਅਤੇ ਪਰੇਡ ਦਾ ਨਿਰੀਖਣ ਕੀਤਾ। ਇਸ ਉਪਰੰਤ ਅਚਾਨਕ ਮੀਂਹ ਸ਼ੁਰੂ ਹੋ ਗਿਆ ਤਾਂ ਵਰ੍ਹਦੇ ਮੀਂਹ ਵਿੱਚ ਹੀ ਮਾਰਚ ਪਾਸਟ ਕੀਤਾ ਗਿਆ ਅਤੇ ਮਾਰਚ ਪਾਸਟ ਤੋਂ ਸਲਾਮੀ ਲਈ ਗਈ। ਇਸ ਤੋਂ ਇਲਾਵਾ ਪੀ.ਟੀ. ਸ਼ੋਅ ਵੀ ਵਰ੍ਹਦੇ ਮੀਂਹ ਦੇ ਵਿੱਚ ਹੋਇਆ। ਆਜ਼ਾਦੀ ਦੇ ਜਸ਼ਨਾਂ ਨੂੰ ਲੈ ਕੇ ਕਾਫ਼ੀ ਦਿਨਾਂ ਤੋਂ ਤਿਆਰੀਆਂ ਵਿੱਚ ਰੁਝੇ ਹੋਏ ਸਕੂਲੀ ਬੱਚਿਆਂ ਨੇ ਅੱਜ ਸਾਰੀਆਂ ਸੱਭਿਆਚਾਰਕ ਪੇਸ਼ਕਾਰੀਆਂ ਵੀ ਮੀਂਹ ਦੌਰਾਨ ਹੀ ਕੀਤੀਆ। ਆਜ਼ਾਦੀ ਦਿਹਾੜੇ ਦੇ ਜਸ਼ਨਾਂ ਦਾ ਜੋਸ਼ ਮੀਂਹ ਦੌਰਾਨ ਵੀ ਘੱਟਦਾ ਨਜ਼ਰ ਨਹੀਂ ਆਇਆ।

ਨੋਟ- ਇਸ ਖ਼ਬਰ ਸੰਬੰਧੀ ਆਪਣੇ ਵਿਚਾਰ ਕੁਮੈਂਟ ਬਾਕਸ 'ਚ ਸਾਂਝੇ ਕਰੋ।


Simran Bhutto

Content Editor

Related News