ਹੈਰੋਇਨ ਸਮੱਗਲਿੰਗ ਮਾਮਲੇ ਵਿਚ ਦੋ ਨੂੰ ਸਜ਼ਾ
Saturday, Aug 24, 2024 - 06:10 PM (IST)
.ਫਰੀਦਕੋਟ (ਜਗਦੀਸ਼) : ਵਧੀਕ ਜ਼ਿਲ੍ਹਾ ਅਤੇ ਸੈਸ਼ਨ ਜੱਜ ਕਿਰਨਬਾਲਾ ਦੀ ਅਦਾਲਤ ਨੇ ਲਗਭਗ ਸਾਢੇ ਚਾਰ ਸਾਲ ਪਹਿਲਾਂ ਥਾਣਾ ਸਿਟੀ ਫਰੀਦਕੋਟ ਪੁਲਸ ਵੱਲੋਂ ਹੈਰੋਇਨ ਸਮੱਗਲਿੰਗ ਦੇ ਮਾਮਲੇ ਵਿਚ ਨਾਮਜ਼ਦ ਕੀਤੇ ਗਏ ਦੋ ਦੋਸ਼ੀਆਂ ਨੂੰ ਸਬੂਤਾਂ ਅਤੇ ਗਵਾਹਾਂ ਦੇ ਆਧਾਰ 'ਤੇ ਦੋਸ਼ੀ ਕਰਾਰ ਦਿੱਤਾ ਹੈ। ਅਦਾਲਤ ਨੇ ਦੋਸ਼ੀਆਂ ਨੂੰ ਇਕ–ਇਕ ਮਹੀਨਾ ਦੀ ਸਜ਼ਾ ਅਤੇ ਇਕ–ਇਕ ਹਜ਼ਾਰ ਰੁਪਏ ਜੁਰਮਾਨਾ ਭਰਨ ਦਾ ਹੁਕਮ ਦਿੱਤਾ ਹੈ ਅਤੇ ਜ਼ੁਰਮਾਨਾ ਨਾ ਭਰਨ ਦੀ ਸੂਰਤ ਵਿਚ ਦੋਸ਼ੀਆਂ ਨੂੰ 7 ਦਿਨ ਹੋਰ ਵੱਧ ਸਜ਼ਾ ਕੱਟਣੀ ਪਵੇਗੀ।
ਜਾਣਕਾਰੀ ਅਨੁਸਾਰ ਥਾਣਾ ਸਿਟੀ ਫਰੀਦਕੋਟ ਪੁਲਸ ਵੱਲੋਂ ਮੁਖਬਰ ਦੀ ਇਤਲਾਹ 'ਤੇ ਸੰਦੀਪ ਸਿੰਘ ਪੁੱਤਰ ਹਰਦੇਵ ਸਿੰਘ ਵਾਸੀ ਫਰੀਦਕੋਟ ਅਤੇ ਸੁਨੀਤਾ ਰਾਣੀ ਪਤਨੀ ਸਤਪਾਲ ਵਾਸੀ ਕੋਟਕਪੂਰਾ ਕੋਲੋਂ 5 ਗ੍ਰਾਮ ਹੈਰੋਇਨ ਬਰਾਮਦ ਕਰਨ ਦਾ ਦਾਅਵਾ ਕੀਤਾ ਸੀ। ਜਿਨ੍ਹਾਂ ਨੂੰ ਗ੍ਰਿਫਤਾਰ ਕਰਕੇ ਮਾਨਯੋਗ ਅਦਾਲਤ ਵਿਚ ਪੇਸ਼ ਕੀਤਾ ਗਿਆ ਜਿਸ ਅਤੇ ਮਾਨਯੋਗ ਅਦਾਲਤ ਨੇ ਦੋਵਾਂ ਧਿਰਾਂ ਦੀਆਂ ਦਲੀਲਾ ਸੁਣਨ ਉਪਰੰਤ ਸਜ਼ਾ ਅਤੇ ਜੁਰਮਾਨਾ ਕਰਨ ਦਾ ਹੁਕਮ ਕੀਤਾ ਹੈ।