ਹੈਰੋਇਨ ਸਮੇਤ ਵਿਅਕਤੀ ਕਾਬੂ, ਇਕ ਹੋਰ ਨਾਮਜ਼ਦ

Monday, Jun 08, 2026 - 04:49 PM (IST)

ਹੈਰੋਇਨ ਸਮੇਤ ਵਿਅਕਤੀ ਕਾਬੂ, ਇਕ ਹੋਰ ਨਾਮਜ਼ਦ

ਫਰੀਦਕੋਟ  (ਰਾਜਨ) : ਥਾਣਾ ਸਿਟੀ ਫਰੀਦਕੋਟ ਪੁਲਸ ਨੇ ਗਸ਼ਤ ਅਤੇ ਸ਼ੱਕੀ ਵਿਅਕਤੀਆਂ ਦੀ ਚੈਕਿੰਗ ਦੌਰਾਨ ਇਕ ਵਿਅਕਤੀ ਨੂੰ 32 ਗ੍ਰਾਮ ਹੈਰੋਇਨ ਸਮੇਤ ਕਾਬੂ ਕਰਕੇ ਗ੍ਰਿਫ਼ਤਾਰ ਕੀਤਾ ਹੈ। ਮਾਮਲੇ ਦੀ ਜਾਂਚ ਦੌਰਾਨ ਪੁਲਸ ਨੇ ਇਕ ਹੋਰ ਵਿਅਕਤੀ ਨੂੰ ਵੀ ਨਾਮਜ਼ਦ ਕਰਕੇ ਉਸ ਦੀ ਭਾਲ ਸ਼ੁਰੂ ਕਰ ਦਿੱਤੀ ਹੈ। ਪ੍ਰਾਪਤ ਜਾਣਕਾਰੀ ਮੁਤਾਬਕ ਸਹਾਇਕ ਥਾਣੇਦਾਰ ਆਪਣੀ ਪੁਲਸ ਪਾਰਟੀ ਸਮੇਤ ਡੋਗਰ ਬਸਤੀ ਨੇੜੇ ਨਹਿਰਾਂ ਦੇ ਕੱਚੇ ਰਸਤੇ ’ਤੇ ਗਸ਼ਤ ਕਰ ਰਹੇ ਸਨ। ਇਸ ਦੌਰਾਨ ਇਲਾਕੇ ’ਚ ਸ਼ੱਕੀ ਵਿਅਕਤੀਆਂ ਅਤੇ ਵਾਹਨਾਂ ਦੀ ਚੈਕਿੰਗ ਕੀਤੀ ਜਾ ਰਹੀ ਸੀ। ਚੈਕਿੰਗ ਦੌਰਾਨ ਪੁਲਸ ਨੇ ਸ਼ੱਕ ਦੇ ਆਧਾਰ ’ਤੇ ਇਕ ਵਿਅਕਤੀ ਨੂੰ ਰੋਕ ਕੇ ਉਸ ਦੀ ਤਲਾਸ਼ੀ ਲਈ ਤਾਂ ਉਸ ਕੋਲੋਂ 32 ਗ੍ਰਾਮ ਹੈਰੋਇਨ ਬਰਾਮਦ ਹੋਈ। ਇਸ ਤੋਂ ਇਲਾਵਾ ਇਕ ਲਿਫਾਫਾ, ਕੰਪਿਊਟਰ ਕੰਡਾ ਅਤੇ ਇਕ ਮੋਬਾਈਲ ਫੋਨ ਵੀ ਬਰਾਮਦ ਕੀਤਾ ਗਿਆ।

ਪੁੱਛਗਿੱਛ ਦੌਰਾਨ ਮੁਲਜ਼ਮ ਦੀ ਪਛਾਣ ਲਖਵਿੰਦਰ ਸਿੰਘ ਵਜੋਂ ਹੋਈ, ਜੋ ਮੂਲ ਰੂਪ ’ਚ ਪਿੰਡ ਚਹਿਲ ਦਾ ਰਹਿਣ ਵਾਲਾ ਹੈ ਅਤੇ ਇਸ ਸਮੇਂ ਡੋਗਰ ਬਸਤੀ ’ਚ ਕਿਰਾਏ ’ਤੇ ਰਹਿ ਰਿਹਾ ਸੀ। ਮੁੱਢਲੀ ਜਾਂਚ ਦੌਰਾਨ ਸਾਹਮਣੇ ਆਏ ਤੱਥਾਂ ਦੇ ਆਧਾਰ ’ਤੇ ਪੁਲਸ ਨੇ ਸਾਗਰ ਸਿੰਘ ਵਾਸੀ ਬਲਵੀਰ ਬਸਤੀ, ਫਰੀਦਕੋਟ ਨੂੰ ਵੀ ਇਸ ਮਾਮਲੇ ’ਚ ਨਾਮਜ਼ਦ ਕੀਤਾ ਹੈ।

ਪੁਲਸ ਦਾ ਮੰਨਣਾ ਹੈ ਕਿ ਨਸ਼ਾ ਸਮੱਗਲਿੰਗ ਦੇ ਇਸ ਨੈੱਟਵਰਕ ਨਾਲ ਹੋਰ ਵਿਅਕਤੀਆਂ ਦੇ ਵੀ ਸਬੰਧ ਹੋ ਸਕਦੇ ਹਨ, ਜਿਸ ਸਬੰਧੀ ਜਾਂਚ ਜਾਰੀ ਹੈ। ਥਾਣਾ ਸਿਟੀ ਫਰੀਦਕੋਟ ਪੁਲਸ ਨੇ ਮੁਲਜ਼ਮਾਂ ਖ਼ਿਲਾਫ ਕੇਸ ਦਰਜ ਕਰ ਲਿਆ ਹੈ। ਬਰਾਮਦ ਕੀਤੇ ਮੋਬਾਈਲ ਦੀ ਵੀ ਜਾਂਚ ਕੀਤੀ ਜਾ ਰਹੀ ਹੈ ਤਾਂ ਜੋ ਨਸ਼ਾ ਸਮੱਗਲਿੰਗ ਨਾਲ ਜੁੜੇ ਹੋਰ ਵਿਅਕਤੀਆਂ ਅਤੇ ਸੰਪਰਕਾਂ ਬਾਰੇ ਜਾਣਕਾਰੀ ਹਾਸਲ ਕੀਤੀ ਜਾ ਸਕੇ।


author

Gurminder Singh

Content Editor

Related News