ਹੈਰੋਇਨ ਸਮੇਤ ਦੋ ਕਾਬੂ, ਪੁਲਸ ਨੇ ਦਰਜ ਕੀਤਾ ਮਾਮਲਾ
Monday, Jul 21, 2025 - 06:20 PM (IST)

ਕੋਟਕਪੂਰਾ (ਨਰਿੰਦਰ) : ਜ਼ਿਲਾ ਪੁਲਸ ਮੁਖੀ ਡਾ.ਪ੍ਰਗਿਆ ਜੈਨ ਵੱਲੋਂ ਨਸ਼ਿਆਂ ਖ਼ਿਲਾਫ ਸਖ਼ਤ ਕਾਰਵਾਈ ਕਰਨ ਦੀਆਂ ਹਦਾਇਤਾਂ ’ਤੇ ਥਾਣਾ ਸਦਰ ਪੁਲਸ ਕੋਟਕਪੂਰਾ ਵਲੋਂ ਦੋ ਵਿਅਕਤੀਆਂ ਨੂੰ ਹੈਰੋਇਨ ਸਮੇਤ ਗ੍ਰਿਫਤਾਰ ਕੀਤੇ ਜਾਣ ਦਾ ਪਤਾ ਲੱਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਸਹਾਇਕ ਥਾਣੇਦਾਰ ਸੁਖਦੇਵ ਸਿੰਘ ਸਮੇਤ ਪੁਲਸ ਪਾਰਟੀ ਗਸ਼ਤ ਦੌਰਾਨ ਪਿੰਡ ਸੰਧਵਾਂ ਵਿਖੇ ਜਲਾਲੇਆਣਾ ਲਿੰਕ ਰੋਡ ’ਤੇ ਸੂਏ ਦੇ ਪੁਲ ਕੋਲ ਮੌਜੂਦ ਸਨ ਤਾਂ ਰਾਤ 8 ਵਜੇ ਦੇ ਕਰੀਬ ਇੱਕ ਗੱਡੀ ਤੇਜ਼ ਰਫਤਾਰ ਨਾਲ ਪਿੰਡ ਜਲਾਲੇਆਣਾ ਵਾਲੇ ਪਾਸਿਓਂ ਆਉਂਦੀ ਦਿਖਾਈ ਦਿੱਤੀ, ਜਿਸ ਨੂੰ ਪੁਲਸ ਪਾਰਟੀ ਨੇ ਸ਼ੱਕ ਦੇ ਅਧਾਰ ’ਤੇ ਰੋਕਿਆ ਅਤੇ ਉਸ ਵਿਚ ਬੈਠੇ ਦੋ ਵਿਅਕਤੀਆਂ ਤੋਂ ਉਨ੍ਹਾਂ ਦਾ ਨਾਂ-ਪਤਾ ਪੁੱਛਿਆ।
ਇਸ ਦੌਰਾਨ ਸ਼ੱਕ ਦੇ ਆਧਾਰ ’ਤੇ ਗੱਡੀ ਦੀ ਤਲਾਸ਼ੀ ਲਈ ਤਾਂ ਗੱਡੀ ਦੇ ਡੈਸ਼ਬੋਰਡ ’ਤੇ ਕੋਈ ਨਸ਼ੀਲੀ ਵਸਤੂ ਪਈ ਵਿਖਾਈ ਦੇ ਰਹੀ ਸੀ ਤਾਂ ਉਨ੍ਹਾਂ ਵੱਲੋਂ ਇਸ ਦੀ ਸੂਚਨਾ ਥਾਣਾ ਸਦਰ ਪੁਲਸ ਕੋਟਕਪੂਰਾ ਨੂੰ ਦਿੱਤੀ ਅਤੇ ਮੌਕੇ ’ਤੇ ਕੋਈ ਤਫਤੀਸ਼ੀ ਅਧਿਕਾਰੀ ਭੇਜਣ ਦੀ ਮੰਗ ਕੀਤੀ। ਇਸ ਦੌਰਾਨ ਸੂਚਨਾ ਮਿਲਣ ’ਤੇ ਸਹਾਇਕ ਥਾਣੇਦਾਰ ਬਲਵਿੰਦਰ ਸਿੰਘ ਸਮੇਤ ਹੌਲਦਾਰ ਸੁਖਵਿੰਦਰ ਪਾਲ ਸਿੰਘ ਮੌਕੇ’ਤੇ ਪੁੱਜੇ ਅਤੇ ਤਲਾਸ਼ੀ ਲੈਣ ’ਤੇ ਗੱਡੀ ਵਿੱਚੋਂ 13 ਗ੍ਰਾਮ ਹੈਰੋਇਨ ਬਰਾਮਦ ਹੋਈ। ਇਸ ਸਬੰਧ ਵਿੱਚ ਥਾਣਾ ਸਦਰ ਪੁਲਸ ਕੋਟਕਪੂਰਾ ਵਿਖੇ ਉਕਤ ਵਿਅਕਤੀਆਂ ਰਾਮ ਸਿੰਘ ਅਤੇ ਗੁਰਵਿੰਦਰ ਸਿੰਘ ਦੋਵੇਂ ਵਾਸੀਸੰਧਵਾਂ ਖਿਲਾਫ ਐੱਨ. ਡੀ.ਪੀ.ਐਸ ਐਕਟ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ।