ਹੈਰੋਇਨ ਸਮੇਤ ਇਕ ਕਾਬੂ, ਪੁਲਸ ਨੇ ਦਰਜ ਕੀਤਾ ਮਾਮਲਾ

Monday, Oct 26, 2026 - 05:47 PM (IST)

ਹੈਰੋਇਨ ਸਮੇਤ ਇਕ ਕਾਬੂ, ਪੁਲਸ ਨੇ ਦਰਜ ਕੀਤਾ ਮਾਮਲਾ

ਕੋਟਕਪੂਰਾ (ਨਰਿੰਦਰ ਬੈੜ੍ਹ) : ਜ਼ਿਲ੍ਹਾ ਪੁਲਸ ਮੁਖੀ ਗੁਰਬੰਤ ਸਿੰਘ ਬੈਂਸ ਵੱਲੋਂ ਨਸ਼ਿਆਂ ਖਿਲਾਫ ਸਖਤ ਕਾਰਵਾਈ ਕਰਨ ਦੀਆਂ ਹਦਾਇਤਾਂ ''ਤੇ ਥਾਣਾ ਸਦਰ ਪੁਲਸ ਕੋਟਕਪੂਰਾ ਵੱਲੋਂ ਇਕ ਵਿਅਕਤੀ ਨੂੰ ਹੈਰੋਇਨ ਸਮੇਤ ਗ੍ਰਿਫਤਾਰ ਕੀਤੇ ਜਾਣ ਦਾ ਪਤਾ ਲੱਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਥਾਣਾ ਸਦਰ ਪੁਲਸ ਕੋਟਕਪੂਰਾ ਦੇ ਸਹਾਇਕ ਥਾਣੇਦਾਰ ਹਰਬੰਸ ਸਿੰਘ ਸਮੇਤ ਪੁਲਸ ਪਾਰਟੀ ਗਸ਼ਤ ਦੌਰਾਨ ਢਿੱਲਵਾਂ ਕਲਾਂ ਤੋਂ ਹੁੰਦੇ ਹੋਏ ਬਾਬਾ ਭੂਰੇ ਸ਼ਾਹ ਦੀ ਦਰਗਾਹ ਤੋਂ ਗੁਰਦੁਆਰਾ ਦਸਮੀ ਪਾਤਸ਼ਾਹੀ ਪਿੰਡ ਢਿਲਵਾਂ ਕਲਾਂ ਨੂੰ ਜਾ ਰਹੇ ਸਨ ਤਾਂ ਦੁਪਹਿਰ 1 ਵਜੇ ਦੇ ਕਰੀਬ ਰਸਤੇ ਵਿੱਚ ਬਣੇ ਖੂਹ ਕੋਲ ਇੱਕ ਨੌਜਵਾਨ ਬੈਠਾ ਦਿਖਾਈ ਦਿੱਤਾ ਜੋ ਪੁਲਸ ਪਾਰਟੀ ਨੂੰ ਦੇਖ ਕੇ ਇਕਦਮ ਘਬਰਾ ਗਿਆ ਅਤੇ ਉਸਨੇ ਆਪਣੇ ਹੱਥ ਵਿਚ ਫੜੇ ਇਕ ਮੋਮੀ ਲਿਫਾਫੀ ਨੂੰ ਜ਼ਮੀਨ ''ਤੇ ਸੁੱਟ ਦਿੱਤਾ ਅਤੇ ਅਚਾਨਕ ਖੜਾ ਹੋ ਕੇ ਉਥੋਂ ਖਿਸਕਣ ਦੀ ਕੋਸ਼ਿਸ਼ ਕਰਨ ਲੱਗਾ।

ਇਸ 'ਤੇ ਪੁਲਸ ਪਾਰਟੀ ਨੇ ਸ਼ੱਕ ਦੇ ਅਧਾਰ ''ਤੇ ਉਸ ਨੂੰ ਕਾਬੂ ਕਰਕੇ ਉਸਦਾ ਨਾਮ-ਪਤਾ ਪੁੱਛਿਆ ਅਤੇ ਉਸ ਵੱਲੋਂ ਸੁੱਟੀ ਮੋਮੀ ਲਫਾਫੀ ਦੀ ਤਲਾਸ਼ੀ ਲਈ ਤਾਂ ਉਸ ਵਿੱਚੋਂ 7.11 ਗ੍ਰਾਮ ਹੈਰੋਇਨ ਬਰਾਮਦ ਹੋਈ। ਇਸ ਸਬੰਧ ਵਿਚ ਥਾਣਾ ਸਦਰ ਪੁਲਸ ਕੋਟਕਪੂਰਾ ਵਿਖੇ ਉਕਤ ਵਿਅਕਤੀ ਪੋਸਤੀ ਸਿੰਘ ਵਾਸੀ ਪਿੰਡ ਢਿੱਲਵਾਂ ਕਲਾਂ ਖਿਲਾਫ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਅਮਲ ਵਿਚ ਲਿਆਂਦੀ ਗਈ।


author

Gurminder Singh

Content Editor

Related News