ਹੈਰੋਇਨ ਸਮੇਤ 3 ਕਾਰ ਸਵਾਰ ਕਾਬੂ
Thursday, Oct 24, 2024 - 06:04 PM (IST)
ਮਲੋਟ (ਜੁਨੇਜਾ) : ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਪੁਲਸ ਵੱਲੋਂ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਥਾਣਾ ਸਿਟੀ ਮਲੋਟ ਪੁਲਸ ਨੇ ਚੈਕਿੰਗ ਦੌਰਾਨ ਇਕ ਕਾਰ ਸਵਾਰ ਤਿੰਨ ਨੌਜਵਾਨਾਂ ਨੂੰ ਹੈਰੋਇਨ ਸਮੇਤ ਕਾਬੂ ਕੀਤਾ ਹੈ। ਇਸ ਸਬੰਧੀ ਸਿਟੀ ਮਲੋਟ ਦੇ ਮੁੱਖ ਅਫ਼ਸਰ ਵਰੁਣ ਕੁਮਾਰ ਮੱਟੂ ਦੀ ਅਗਵਾਈ ਹੇਠ ਐੱਸ. ਆਈ. ਤਜਿੰਦਰ ਸਿੰਘ ਨੇ ਏ . ਐੱਸ. ਆਈ. ਪਲੂਸ ਸਿੰਘ ਸਮੇਤ ਪੁਲਸ ਪਾਰਟੀ ਚੈਕਿੰਗ ਦੌਰਾਨ ਮਲੋਟ ਬਠਿੰਡਾ ਰੋਡ ਤੇ ਜੰਡਵਾਲਾ ਪੁਲ ਕੋਲ ਇਕ ਟੋਇਟਾ ਕਲੋਰਾ ਕਾਰ ਨੰਬਰ ਡੀ. ਐੱਸ. 10 ਸੀ. ਈ. 3716 ਨੂੰ ਸ਼ੱਕ ਦੇ ਅਧਾਰ 'ਤੇ ਰੋਕਿਆ। ਕਾਰ ਵਿਚ ਸਵਾਰ ਨੌਜਵਾਨਾਂ ਦੀ ਸ਼ਨਾਖਤ ਗੁਰਵਿੰਦਰ ਸਿੰਘ ਉਰਫ ਗਿੰਦਾ ਪੁੱਤਰ ਕਾਬਲ ਸਿੰਘ ਵਾਸੀ ਸਰਬ ਸਾਂਝੀਵਾਲਤਾ ਗੁਰਦੁਆਰਾ ਢਾਈ ਈਨਾ ਖੇੜਾ, ਪੁਨੀਤ ਸਿੰਘ ਪੁੱਤਰ ਬਲਰਾਜ ਸਿੰਘ ਵਾਸੀ ਲੁੰਡੇਵਾਲਾ ਅਤੇ ਬਲਕਰਨ ਸਿੰਘ ਉਰਫ ਗੋਰਾ ਪੁੱਤਰ ਵਾਰਡ ਨੰਬਰ 13 ਬੁਰਜਾਂ ਰੋਡ ਮਲੋਟ ਵਜੋਂ ਹੋਈ।
ਪੁਲਸ ਵੱਲੋਂ ਸ਼ੱਕ ਦੇ ਅਧਾਰ 'ਤੇ ਤਲਾਸ਼ੀ ਕੀਤੀ ਤਾਂ ਇਨ੍ਹਾਂ ਪਾਸੋਂ 12 ਗ੍ਰਾਮ ਹੈਰੋਇਨ ਬਰਾਮਦ ਹੋਈ। ਪੁਲਸ ਨੇ ਦੋਸ਼ੀਆਂ ਨੂੰ ਹਿਰਾਸਤ ਵਿਚ ਲੈਕੇ ਤਿੰਨਾਂ ਵਿਰੁੱਧ ਥਾਣਾ ਸਿਟੀ ਮਲੋਟ ਵਿਖੇ ਐਨ ਡੀ. ਪੀ. ਐੱਸ. ਐਕਟ ਤਹਿਤ ਮਾਮਲਾ ਦਰਜ ਕਰ ਲਿਆ ਹੈ। ਪੁਲਸ ਵੱਲੋਂ ਕਾਬੂ ਦੋਸ਼ੀਆਂ ਨੂੰ ਅਦਾਲਤ ਵਿਚ ਪੇਸ਼ ਕੀਤਾ ਜਾ ਰਿਹਾ ਹੈ।