ਨਸ਼ੇ ਖ਼ਿਲਾਫ ਪੰਜਾਬ ਪੁਲਸ ਸਖ਼ਤ, ਹੈਰੋਇਨ ਸਮੇਤ ਦੋ ਕਾਬੂ
Saturday, Oct 18, 2025 - 05:58 PM (IST)

ਕੋਟਕਪੂਰਾ (ਨਰਿੰਦਰ ਬੈੜ੍ਹ) : ਜ਼ਿਲ੍ਹਾ ਪੁਲਸ ਮੁਖੀ ਡਾ.ਪ੍ਰਗਿਆ ਜੈਨ ਵੱਲੋਂ ਨਸ਼ਿਆਂ ਖ਼ਿਲਾਫ ਸਖ਼ਤ ਕਾਰਵਾਈ ਕਰਨ ਦੀਆਂ ਹਦਾਇਤਾਂ ''ਤੇ ਕੋਟਕਪੂਰਾ ਪੁਲਸ ਵੱਲੋਂ ਵੱਖ-ਵੱਖ ਮਾਮਲਿਆਂ ਤਹਿਤ ਦੋ ਵਿਅਕਤੀਆਂ ਨੂੰ ਹੈਰੋਇਨ ਸਮੇਤ ਗ੍ਰਿਫਤਾਰ ਕੀਤੇ ਜਾਣ ਦਾ ਪਤਾ ਲੱਗਿਆ ਹੈ। ਇਸ ਸਬੰਧੀ ਥਾਣਾ ਸਿਟੀ ਪੁਲਸ ਕੋਟਕਪੂਰਾ ਵਿਖੇ ਦਰਜ ਮਾਮਲੇ ਅਨੁਸਾਰ ਸਹਾਇਕ ਥਾਣੇਦਾਰ ਸੁਖਦੇਵ ਸਿੰਘ ਵੱਲੋਂ ਪੁਲਸ ਪਾਰਟੀ ਸਮੇਤ ਕੀਤੀ ਗਈ ਕਾਰਵਾਈ ਦੌਰਾਨ ਸਥਾਨਕ ਰੱਬ ਵਾਲਾ ਖੂਹ ਨੇੜੇ ਇਕ ਨੌਜਵਾਨ ਨੂੰ 6.30 ਗ੍ਰਾਮ ਹੈਰੋਇਨ ਸਮੇਤ ਗ੍ਰਿਫਤਾਰ ਕੀਤਾ ਗਿਆ।
ਇਸ ਸਬੰਧ ਵਿਚ ਥਾਣਾ ਸਿਟੀ ਪੁਲਸ ਕੋਟਕਪੂਰਾ ਵਿਖੇ ਉਕਤ ਵਿਅਕਤੀ ਗਗਨਦੀਪ ਸਿੰਘ ਵਾਸੀ ਕੋਟਕਪੂਰਾ ਖਿਲਾਫ ਐੱਨ.ਡੀ.ਪੀ.ਐੱਸ. ਐਕਟ ਤਹਿਤ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਕੀਤੀ ਗਈ। ਇਸੇ ਤਰ੍ਹਾਂ ਥਾਣਾ ਸਦਰ ਪੁਲਸ ਕੋਟਕਪੂਰਾ ਦੇ ਹੌਲਦਾਰ ਸੁਖਵਿੰਦਰ ਪਾਲ ਸਿੰਘ ਵੱਲੋਂ ਪੁਲਸ ਪਾਰਟੀ ਸਮੇਤ ਕੀਤੀ ਗਈ ਕਾਰਵਾਈ ਦੌਰਾਨ ਨੈਸ਼ਨਲ ਹਾਈਵੇ ਪਿੰਡ ਦੇਵੀ ਵਾਲਾ ਰੋਡ ਤੋਂ ਇਕ ਵਿਅਕਤੀ ਨੂੰ 6 ਗ੍ਰਾਮ ਹੈਰੋਇਨ ਸਮੇਤ ਗ੍ਰਿਫਤਾਰ ਕੀਤਾ ਗਿਆ। ਇਸ ਸਬੰਧ ਵਿਚ ਉਕਤ ਵਿਅਕਤੀ ਟਿੰਕੂ ਮਸੀਹ ਵਾਸੀ ਪਿੰਡ ਦੇਵੀਵਾਲਾ ਖਿਲਾਫ ਐੱਨ.ਡੀ.ਪੀ.ਐੱਸ ਐਕਟ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਅਮਲ ਵਿੱਚ ਲਿਆਂਦੀ ਗਈ।