ਹੈਰੋਇਨ ਸਮੇਤ ਦੋ ਨੌਜਵਾਨ ਕਾਬੂ
Monday, Dec 01, 2025 - 05:46 PM (IST)
ਕੋਟਕਪੂਰਾ (ਨਰਿੰਦਰ ਬੈੜ੍ਹ) : ਜ਼ਿਲਾ ਪੁਲਸ ਮੁਖੀ ਡਾ.ਪ੍ਰੱਗਿਆ ਜੈਨ ਵੱਲੋਂ ਨਸ਼ਿਆਂ ਖਿਲਾਫ ਸਖਤ ਕਾਰਵਾਈ ਕਰਨ ਦੀਆਂ ਹਦਾਇਤਾਂ ''ਤੇ ਥਾਣਾ ਸਿਟੀ ਪੁਲਸ ਕੋਟਕਪੂਰਾ ਵੱਲੋਂ ਦੋ ਵਿਅਕਤੀਆਂ ਨੂੰ ਹੈਰੋਇਨ ਸਮੇਤ ਗ੍ਰਿਫਤਾਰ ਕੀਤੇ ਜਾਣ ਦਾ ਪਤਾ ਲੱਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਥਾਣਾ ਸਿਟੀ ਪੁਲਸ ਕੋਟਕਪੂਰਾ ਦੇ ਸਹਾਇਕ ਥਾਣੇਦਾਰ ਸੁਖਦੇਵ ਸਿੰਘ ਸਮੇਤ ਪੁਲਸ ਪਾਰਟੀ ਚੈਕਿੰਗ ਦੇ ਸੰਬੰਧ ਵਿਚ ਸਥਾਨਕ ਮੋਗਾ ਰੋਡ ''ਤੇ ਮੇਨ ਹਾਈਵੇ ਓਵਰਬ੍ਰਿਜ ਦੇ ਹੇਠਾਂ ਮੌਜੂਦ ਸਨ ਤਾਂ ਇਸ ਦੌਰਾਨ ਦੋ ਨੌਜਵਾਨਾਂ ਨੇ ਪੁਲਸ ਪਾਰਟੀ ਨੂੰ ਦੇਖ ਕੇ ਆਪਣੇ-ਆਪਣੇ ਹੱਥ ਵਿਚ ਫੜ੍ਹੇ ਮੋਮੀ ਲਿਫਾਫਿਆਂ ਨੂੰ ਜਮੀਤ ''ਤੇ ਸੁੱਟ ਦਿੱਤਾ।
ਇਸ ਦੌਰਾਨ ਪੁਲਸ ਪਾਰਟੀ ਨੇ ਉਕਤ ਨੌਜਵਾਨਾ ਨੂੰ ਸ਼ੱਕ ਦੇ ਆਧਾਰ ''ਤੇ ਕਾਬੂ ਕਰਕੇ ਉਨ੍ਹਾਂ ਦਾ ਨਾਂ-ਪਤਾ ਪੁੱਛਿਆ ਅਤੇ ਉਨ੍ਹਾਂ ਵੱਲੋਂ ਸੁੱਟੇ ਲਿਫਾਫਿਆਂ ਦੀ ਤਲਾਸ਼ੀ ਲਈ ਤਾਂ ਉਨ੍ਹਾਂ ਦੋਵਾਂ ਲਿਫਾਫਿਆਂ ਵਿੱਚੋਂ 6-6 ਗ੍ਰਾਮ ਹੈਰੋਇਨ ਬਰਾਮਦ ਹੋਈ। ਇਸ ਸਬੰਧ ਵਿਚ ਥਾਣਾ ਸਿਟੀ ਪੁਲਸ ਕੋਟਕਪੂਰਾ ਵਿਖੇ ਉਕਤ ਨੌਜਵਾਨਾਂ ਪਲਵਿੰਦਰ ਸਿੰਘ ਅਤੇ ਮੋਹਿਤ ਕੁਮਾਰ ਵਾਸੀਆਨ ਕੋਟਕਪੂਰਾ ਖਿਲਾਫ ਐਨ.ਡੀ.ਪੀ.ਐਸ ਐਕਟ ਤਹਿਤ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਅਮਲ ਵਿੱਚ ਲਿਆਂਦੀ ਗਈ।
