ਹੈਰੋਇਨ ਸਮੇਤ ਦੋ ਨੌਜਵਾਨ ਕਾਬੂ

Saturday, Feb 21, 2026 - 06:23 PM (IST)

ਹੈਰੋਇਨ ਸਮੇਤ ਦੋ ਨੌਜਵਾਨ ਕਾਬੂ

ਕੋਟਕਪੂਰਾ (ਨਰਿੰਦਰ ਬੈੜ੍ਹ) : ਜ਼ਿਲਾ ਪੁਲਸ ਮੁਖੀ ਡਾ.ਪ੍ਰਗਿਆ ਜੈਨ ਵੱਲੋਂ ਨਸ਼ਿਆਂ ਖਿਲਾਫ ਸਖਤ ਕਾਰਵਾਈ ਕਰਨ ਦੀਆਂ ਹਦਾਇਤਾਂ ''ਤੇ ਜ਼ਿਲੇ ਦੇ ਸੀ.ਆਈ.ਏ ਸਟਾਫ ਵੱਲੋਂ ਦੋ ਨੌਜਵਾਨਾਂ ਨੂੰ ਹੈਰੋਇਨ ਸਮੇਤ ਗ੍ਰਿਫਤਾਰ ਕੀਤੇ ਜਾਣ ਦਾ ਪਤਾ ਲੱਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਸੀ.ਆਈ.ਏ ਸਟਾਫ ਫਰੀਦਕੋਟ ਦੇ ਸਹਾਇਕ ਥਾਣੇਦਾਰ ਸੁਖਪਾਲ ਸਿੰਘ ਸਮੇਤ ਪੁਲਸ ਪਾਰਟੀ ਗਸ਼ਤ ਦੌਰਾਨ ਪਿੰਡ ਪੰਜਗਰਾਈ ਕਲਾਂ ਦੇਸ ਸਟੇਡੀਅਮ ਕੋਲ ਪੁੱਜੇ ਤਾਂ ਸਟੇਡੀਅਮ ਦੀ ਕੰਧ ''ਤੇ ਦੋ ਨੌਜਵਾਨ ਆਪਸ ਵਿਚ ਗੱਲਾਂ ਕਰਦੇ ਦਿਖਾਈ ਦਿੱਤੇ ਅਤੇ ਉਨ੍ਹਾਂ ਦੇ ਕੋਲ ਇੱਕ ਪਾਰਦਰਸ਼ੀ ਮੋਮੀ ਲਿਫਾਫਾ ਮੌਜੂਦ ਸੀ, ਜਿਸ ਵਿਚ ਹਲਕੇ ਭੂਰੇ ਰੰਗ ਦਾ ਕੋਈ ਪਦਾਰਥ ਵਿਖਾਈ ਦੇ ਰਿਹਾ ਸੀ। 

ਇਸ ਦੌਰਾਨ ਸ਼ੱਕ ਦੇ ਅਧਾਰ ''ਤੇ ਪੁਲਸ ਪਾਰਟੀ ਉਕਤ ਨੌਜਵਾਨਾਂ ਕੋਲ ਜਾਣ ਲੱਗੀ ਤਾਂ ਉਹ ਤੇਜ਼ੀ ਨਾਲ ਖੜੇ ਹੋ ਕੇ ਉਥੋਂ ਖਿਸਕਣ ਦੀ ਕੋਸ਼ਿਸ਼ ਕਰਨ ਲੱਗੇ ਤਾਂ ਪੁਲਸ ਪਾਰਟੀ ਨੇ ਉਨਾਂ ਨੂੰ ਕਾਬੂ ਕਰਕੇ ਉਨਾਂ ਦਾ ਨਾਂ ਪਤਾ ਪੁੱਛਿਆ ਅਤੇ ਤਲਾਸ਼ੀ ਲਈ ਤਾਂ ਉਨਾਂ ਕੋਲੋਂ 271 ਗ੍ਰਾਮ ਹੈਰੋਇਨ ਬਰਾਮਦ ਹੋਈ। ਇਸ ਸਬੰਦ ਵਿੱਚ ਥਾਣਾ ਸਦਰ ਪੁਲਸ ਕੋਟਕਪੂਰਾ ਵਿਖੇ ਜਸਪ੍ਰੀਤ ਸਿੰਘ ਤੇ ਕੁਲਦੀਪ ਸਿੰਘ ਦੋਵੇਂ ਵਾਸੀ ਪਿੰਡ ਬੁੱਧ ਸਿੰਘ ਵਾਲਾ (ਮੋਗਾ) ਖਿਲਾਫ ਐਨ.ਡੀ.ਪੀ.ਐਸ ਐਕਟ ਤਹਿਤ ਮਾਮਲਾ ਦਰਜ ਕਰਕੇ ਕਾਰਵਾਈ ਕੀਤੀ ਜਾ ਰਹੀ। ਇਸ ਦੌਰਾਨ ਉਕਤ ਨੌਜਵਾਨਾਂ ਕੋਲੋਂ ਬਰਾਮਦ ਮੋਟਰਸਾਈਕਲ ਨੂੰ ਵੀ ਪੁਲਸ ਨੇ ਆਪਣੇ ਕਬਜ਼ੇ ਵਿੱਚ ਲੈ ਲਿਆ।


author

Gurminder Singh

Content Editor

Related News