ਅਸਲਾ ਰੱਖਣ ਵਾਲਿਆਂ ਲਈ ਅਹਿਮ ਖ਼ਬਰ, ਜੇਕਰ ਨਾ ਕੀਤਾ ਇਹ ਕੰਮ ਤਾਂ ਲਾਇਸੈਂਸ ਹੋਵੇਗਾ ਰੱਦ

Wednesday, Oct 04, 2023 - 02:38 PM (IST)

ਅਸਲਾ ਰੱਖਣ ਵਾਲਿਆਂ ਲਈ ਅਹਿਮ ਖ਼ਬਰ, ਜੇਕਰ ਨਾ ਕੀਤਾ ਇਹ ਕੰਮ ਤਾਂ ਲਾਇਸੈਂਸ ਹੋਵੇਗਾ ਰੱਦ

ਫਰੀਦਕੋਟ (ਬਿਊਰੋ) : ਵਧੀਕ ਜ਼ਿਲ੍ਹਾ ਮੈਜਿਸਟਰੇਟ ਡਾ. ਨਿਰਮਲ ਓਸਪਚਨ ਨੇ ਜ਼ਿਲ੍ਹੇ ਦੇ ਸਮੂਹ ਅਸਲਾ ਲਾਇਸੈਂਸ ਧਾਰਕਾਂ ਨੂੰ ਹਦਾਇਤ ਕੀਤੀ ਹੈ ਕਿ ਜਿਨ੍ਹਾਂ ਅਸਲਾ ਧਾਰਕਾਂ ਵੱਲੋਂ ਆਪਣੇ ਲਾਇਸੈਂਸ ਦੀ ਮਿਆਦ ਖ਼ਤਮ ਹੋਣ ਤੋਂ ਬਾਅਦ ਲਾਇਸੈਂਸ ਨਵੀਨ ਨਹੀਂ ਕਰਵਾਏ ਗਏ ਹਨ ਉਹ ਆਪਣਾ ਅਸਲਾ ਲਾਇਸੈਂਸ ਰੀਨਿਊ ਕਰਵਾਉਣ ਸਬੰਧੀ 01 ਮਹੀਨੇ ਦੇ ਅੰਦਰ ਅੰਦਰ ਅਪਲਾਈ ਕਰ ਸਕਦੇ ਹਨ।

ਇਹ ਵੀ ਪੜ੍ਹੋ :  ਪੰਜਾਬ ਦੀ ਸਿਆਸਤ 'ਚ ਹੁਣ ਇਸ ਬਾਲੀਵੁੱਡ ਹੀਰੋ ਨੂੰ ਉਤਾਰਨ ਦੀ ਰੌਂਅ 'ਚ ਭਾਜਪਾ

ਉਨ੍ਹਾਂ ਦੱਸਿਆ ਕਿ ਜੇਕਰ ਕੋਈ ਅਸਲਾ ਲਾਇਸੈਂਸੀ ਵੱਲੋਂ ਨਿਰਧਾਰਤ ਸਮੇਂ ਵਿੱਚ ਆਪਣਾ ਲਾਇਸੈਂਸ ਨਵੀਨ ਨਹੀਂ ਕਰਵਾਇਆ ਜਾਂਦਾ ਤਾਂ ਉਹ ਅਸਲਾ ਲਾਇਸੈਂਸੀ ਖ਼ੁਦ ਜ਼ਿੰਮੇਵਾਰ ਹੋਣਗੇ। ਡਾ. ਨਿਰਮਲ ਓਸਪਚਨ  ਨੇ ਕਿਹਾ ਕਿ ਨਿਯਮਾਂ ਅਨੁਸਾਰ ਅਜਿਹੇ ਵਿਅਕਤੀ ਦਾ ਅਸਲਾ ਲਾਇਸੈਂਸ ਕੈਂਸਲ ਕਰਨ ਸਬੰਧੀ ਅਗਲੇਰੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।

ਇਹ ਵੀ ਪੜ੍ਹੋ : ਪੰਜਾਬ ਸਰਕਾਰ ਦਾ ਅਹਿਮ ਫ਼ੈਸਲਾ, ਪਟਵਾਰੀਆਂ ਨੂੰ ਦਿੱਤੀ ਵੱਡੀ ਖ਼ੁਸ਼ਖ਼ਬਰੀ

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Harnek Seechewal

Content Editor

Related News