ਜੈਤੋ ਰੇਲਵੇ ਸਟੇਸ਼ਨ ਤੇ ਬੈਠੇ ਕਿਸਾਨੀ ਧਰਨੇ ਨੂੰ ਸੰਬੋਧਨ ਕਰਦੇ ਹੋਏ ਪੰਜਾਬੀ ਫ਼ਿਲਮੀ ਯੋਗਰਾਜ ਸਿੰਘ

10/20/2020 4:57:08 PM

ਜੈਤੋ (ਗੁਰਮੀਤ): ਕੇਂਦਰ ਦੀ ਮੋਦੀ ਸਰਕਾਰ ਵਲੋਂ ਜਾਰੀ ਕੀਤੇ ਗਏ ਤਿੰਨ ਆਰਡੀਨੈਂਸ ਰੱਦ ਕਰਵਾਉਣ ਲਈ ਵੱਖ-ਵੱਖ ਪਿੰਡਾਂ 'ਚੋਂ ਕਿਸਾਨ ਆਪਣੇ ਹੱਕਾਂ ਲਈ ਡੱਟ ਕੇ ਜੈਤੋ ਵਿਖੇ ਰੇਲਵੇ ਟ੍ਰੈਕ ਤੇ ਲਗਾਤਾਰ ਰੋਸ ਧਰਨਾ ਦਿੱਤਾ ਜਾ ਰਿਹਾ ਹੈ। 

ਅੱਜ ਜੈਤੋ ਰੇਲਵੇ ਸਟੇਸ਼ਨ ਤੇ ਮਸ਼ਹੂਰ ਪੰਜਾਬੀ ਅਦਾਕਾਰ ਯੋਗਰਾਜ ਸਿੰਘ ਇਸ ਭਾਰੀ ਗਿਣਤੀ 'ਚ ਕਿਸਾਨਾਂ ਦੇ ਇਕੱਠ ਨੂੰ ਸੰਬੋਧਨ ਕਰਨ ਲਈ ਪੁੱਜੇ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਆਪਣੇ ਹੱਕਾਂ ਲਈ ਡੱਟ ਕੇ ਅੱਗੇ ਆਉਣਾ ਚਾਹੀਦਾ ਹੈ ਪਿਛਲੇ ਕਈ ਸਾਲਾਂ ਤੋਂ ਕਿਸਾਨ ਆਪਣੀ ਮਿਹਨਤ ਸਦਕਾ ਲੋਕਾਂ ਤੱਕ ਅੰਨ ਪਹੁੰਚਾ ਰਿਹਾ ਹੈ, ਕੇਂਦਰ ਦੀ ਮੋਦੀ ਸਰਕਾਰ ਨੇ ਕਿਸਾਨ ਵਿਰੋਧੀ ਆਰਡੀਨੈਂਸ ਜਾਰੀ ਕਰਕੇ ਦੇਸ਼ ਦੇ ਅੰਨਦਾਤਾ ਨੂੰ ਮੰਗ ਦਾ ਪਾਤਰ ਬਣਾ ਕੇ ਰੱਖ ਦਿੱਤਾ ਹੈ। ਜੇਕਰ ਮੋਦੀ ਸਰਕਾਰ ਨੇ ਇਨ੍ਹਾਂ ਕਾਲੇ ਕਾਨੂੰਨਾਂ ਤੇ ਕੰਮ ਕਰਨਾ ਸ਼ੁਰੂ ਕਰ ਦਿੱਤਾ ਤਾਂ ਅਸੀਂ ਸਾਰੇ ਕਿਸਾਨ ਤਬਾਹ ਹੋ ਜਾਵਾਂਗੇ।ਇਹ ਕਾਲੇ ਕਾਨੂੰਨ ਸਿੱਧੇ ਤੌਰ ਤੇ ਸਾਡੇ ਪੇਟ ਤੇ ਲੱਤ ਮਾਰਨ ਦੇ ਬਰਾਬਰ ਹਨ।ਉਨ੍ਹਾਂ ਕਿਹਾ ਕਿ ਹੁਣ ਕਿਸਾਨ ਤੇ ਹਰ ਵਰਗ ਦੇ ਲੋਕ ਜਾਗਰੂਕ ਹੋ ਚੁੱਕੇ ਹਨ ਅਤੇ ਕਿਸਾਨਾਂ ਦੇ ਸੰਘਰਸ਼ ਅੱਗੇ ਮੋਦੀ ਸਰਕਾਰ ਨੂੰ ਝੁੱਕਣਾ ਪਵੇਗਾ।

Shyna

This news is Content Editor Shyna