ਨੌਕਰੀ ਦਿਵਾਉਣ ਦਾ ਝਾਂਸਾ ਦੇ ਕੇ ਠੱਗੀ ਮਾਰਨ ਦੇ ਦੋਸ਼ ਹੇਠ ਔਰਤ ਖ਼ਿਲਾਫ਼ ਮਾਮਲਾ ਦਰਜ

Saturday, Sep 19, 2026 - 04:04 PM (IST)

ਨੌਕਰੀ ਦਿਵਾਉਣ ਦਾ ਝਾਂਸਾ ਦੇ ਕੇ ਠੱਗੀ ਮਾਰਨ ਦੇ ਦੋਸ਼ ਹੇਠ ਔਰਤ ਖ਼ਿਲਾਫ਼ ਮਾਮਲਾ ਦਰਜ

​ਸ੍ਰੀ ਮੁਕਤਸਰ ਸਾਹਿਬ (ਪਵਨ ਤਨੇਜਾ) : ਨੌਸਰਬਾਜ਼ਾਂ ਵੱਲੋਂ ਭੋਲੇ-ਭਾਲੇ ਲੋਕਾਂ ਨੂੰ ਵੱਖ ਵੱਖ ਢੰਗਾਂ ਨਾਲ  ਠੱਗੀ ਦਾ ਸ਼ਿਕਾਰ ਬਣਾਉਣ ਦੇ ਨਿੱਤ ਨਵੇਂ ਮਾਮਲੇ ਸਾਹਮਣੇ ਆ ਰਹੇ ਹਨ। ਤਾਜ਼ਾ ਮਾਮਲਾ ਮਹਿਲਾ ਵੱਲੋਂ ਨੌਕਰੀ ਦਾ ਝਾਂਸਾ ਦੇਕੇ ਠੱਗੀ ਮਾਰਨ ਦਾ ਹੈ ਜਿਸ ਖ਼ਿਲਾਫ਼ ਸ੍ਰੀ ਮੁਕਤਸਰ ਸਾਹਿਬ ਪੁਲਸ ਵੱਲੋਂ ਕਾਰਵਾਈ ਕੀਤੀ ਹੈ। 

​ਕੀ ਹੈ ਪੂਰਾ ਮਾਮਲਾ

ਮਿਲੀ ਜਾਣਕਾਰੀ ਅਨੁਸਾਰ ਅਰਜਨ ਸਿੰਘ ਪੁੱਤਰ ਨਰ ਸਿੰਘ ਵਾਸੀ ਪਿੰਡ ਹਰੀਕੇ ਕਲਾਂ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵੱਲੋਂ ਪੁਲਸ ਦੇ ਉੱਚ ਅਧਿਕਾਰੀਆਂ ਨੂੰ ਇਕ ਲਿਖਤੀ ਸ਼ਿਕਾਇਤ ਵਿਚ ਦੋਸ਼ ਲਾਇਆ ਸੀ ਕਿ ਜਸਵੀਰ ਕੌਰ ਪੁੱਤਰੀ ਸ਼ਵਿੰਦਰ ਸਿੰਘ, ਵਾਸੀ ਪਿੰਡ ਬਾਗੜੀਆ ਜ਼ਿਲ੍ਹਾ ਤਰਨਤਾਰਨ ਨੇ ਉਸ ਨੂੰ ਨੌਕਰੀ ਦਿਵਾਉਣ ਦਾ ਝਾਂਸਾ ਦਿੱਤਾ ਅਤੇ ਆਪਣੀਆਂ ਗੱਲਾਂ ਵਿਚ ਫਸਾ ਕੇ ਉਸ ਕੋਲੋਂ ਮੋਟੀ ਰਕਮ ਠੱਗ ਲਈ। ਪੈਸੇ ਲੈਣ ਤੋਂ ਬਾਅਦ ਵੀ ਜਦੋਂ ਨੌਕਰੀ ਨਾ ਮਿਲੀ ਤਾਂ ਉਸ ਵੱਲੋਂ ਮਹਿਲਾ ਨਾਲ ਸੰਪਰਕ ਕੀਤਾ, ਪਹਿਲਾਂ ਤਾਂ ਔਰਤ ਟਾਲ ਮਟੋਲ ਕਰਦੀ ਰਹੀ ਜਦੋਂ ਆਪਣੇ ਨਾਲ ਹੋਈ ਠੱਗੀ ਦਾ ਅਹਿਸਾਸ ਹੋਇਆ ਤਾਂ ਔਰਤ ਤੋਂ ਪੈਸੇ ਵਾਪਿਸ ਮੰਗੇ ਪਰ ਮਹਿਲਾ ਨੌਸਰਬਾਜ਼ ਦਾ ਕਹਿਣਾ ਸੀ ਮੈਂ ਤੇਰੇ ਨਾਲ ਠੱਗੀ ਮਾਰਨੀ ਉਹ ਮਾਰ ਲਈ ਹੈ 

​ਉੱਚ ਪੱਧਰੀ ਜਾਂਚ ਤੋਂ ਬਾਅਦ ਹੋਈ ਕਾਰਵਾਈ

ਇਸ ਸ਼ਿਕਾਇਤ ਦੀ ਪੜਤਾਲ ਡੀ.ਐੱਸ.ਪੀ. (ਡੀ) ਸ੍ਰੀ ਮੁਕਤਸਰ ਸਾਹਿਬ ਦੇ ਦਫ਼ਤਰ ਵੱਲੋਂ ਕੀਤੀ ਗਈ। ਜਾਂਚ ਦੌਰਾਨ ਦੋਸ਼ਾਂ ਦੀ ਪੁਸ਼ਟੀ ਹੋਣ ਤੋਂ ਬਾਅਦ ਮਾਮਲੇ ਸਬੰਧੀ ਉਪ ਜ਼ਿਲਾ ਅਟਾਰਨੀ (ਲੀਗਲ) ਸ੍ਰੀ ਮੁਕਤਸਰ ਸਾਹਿਬ ਤੋਂ ਕਾਨੂੰਨੀ ਰਾਏ ਲਈ ਗਈ। ਕਾਨੂੰਨੀ ਪ੍ਰਕਿਰਿਆ ਅਤੇ ਹਦਾਇਤਾਂ ਦੀ ਪੂਰਤੀ ਤੋਂ ਬਾਅਦ ਸੀਨੀਅਰ ਕਪਤਾਨ ਪੁਲਸ (ਐੱਸ.ਐੱਸ.ਪੀ.) ਸ੍ਰੀ ਮੁਕਤਸਰ ਸਾਹਿਬ ਦੀ ਮਨਜ਼ੂਰੀ ਦਿੱਤੀ ਗਈ ਜਿਸ 'ਤੇ ਥਾਣਾ ਸਿਟੀ ਸ੍ਰੀ ਮੁਕਤਸਰ ਸਾਹਿਬ ਪੁਲਸ ਨੇ ਬੀ.ਐੱਨ.ਐੱਸ. 318(4) ਤਹਿਤ ਮੁਲਜ਼ਮ ਔਰਤ ਜਸਵੀਰ ਕੌਰ ਵਿਰੁੱਧ ਕੇਸ ਰਜਿਸਟਰ ਕਰ ਲਿਆ ਹੈ। ਇਸ ਮਾਮਲੇ ਦੀ ਅਗਲੇਰੀ ਕਾਨੂੰਨੀ ਤਫ਼ਤੀਸ਼ ਸਹਾਇਕ ਸਬ-ਇੰਸਪੈਕਟਰ (ਸ:ਥ:) ਸੁੰਦਰ ਸਿੰਘ ਵੱਲੋਂ ਅਮਲ ਵਿਚ ਲਿਆਂਦੀ ਜਾ ਰਹੀ ਹੈ।


author

Gurminder Singh

Content Editor

Related News