ਕੋਟਕਪੂਰਾ ਪੁਲਸ ਨੇ ਲੁੱਟ-ਖੋਹ ਦੀ ਯੋਜਨਾ ਬਣਾ ਰਹੇ ਪੰਜ ਵਿਅਕਤੀਆਂ ਨੂੰ ਕੀਤਾ ਕਾਬੂ

Tuesday, Sep 01, 2026 - 05:43 PM (IST)

ਕੋਟਕਪੂਰਾ ਪੁਲਸ ਨੇ ਲੁੱਟ-ਖੋਹ ਦੀ ਯੋਜਨਾ ਬਣਾ ਰਹੇ ਪੰਜ ਵਿਅਕਤੀਆਂ ਨੂੰ ਕੀਤਾ ਕਾਬੂ

ਕੋਟਕਪੂਰਾ (ਨਰਿੰਦਰ ਬੈੜ੍ਹ) : ਜ਼ਿਲਾ ਪੁਲਸ ਮੁਖੀ ਗੁਰਬੰਸ ਸਿੰਘ ਬੈਂਸ ਵੱਲੋਂ ਬੁਰੇ ਅਨਸਰਾਂ ਖਿਲਾਫ ਸਖਤ ਕਾਰਵਾਈ ਕਰਨ ਦੀਆਂ ਹਦਾਇਤਾਂ ''ਤੇ ਸੰਜੀਵ ਕੁਮਾਰ ਡੀ.ਐਸ.ਪੀ. ਕੋਟਕਪੂਰਾ ਅਤੇ ਸਿਕੰਦਰ ਸਿੰਘ ਐਸ.ਐਚ.ਓ. ਥਾਣਾ ਸਦਰ ਕੋਟਕਪੂਰਾ ਦੀ ਅਗਵਾਈ ਹੇਠ ਕਾਰਵਾਈ ਕਰਦੇ ਹੋਏ ਥਾਣਾ ਸਦਰ ਪੁਲਸ ਕੋਟਕਪੂਰਾ ਨੇ ਲੁੱਟ-ਖੋਹ ਦੀ ਯੋਜਨਾ ਬਣਾ ਰਹੇ ਪੰਜ ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਹੈ। ਇਸ ਸਬੰਧ ਵਿਚ ਜਾਣਕਾਰੀ ਦਿੰਦੇ ਹੋਏ ਸੰਜੀਵ ਕੁਮਾਰ ਡੀ.ਐਸ.ਪੀ. ਕੋਟਕਪੂਰਾ ਨੇ ਦੱਸਿਆ ਕਿ ਸਹਾਇਕ ਥਾਣੇਦਾਰ ਜਗਮੀਤ ਸਿੰਘ ਸਮੇਤ ਪੁਲਸ ਪਾਰਟੀ ਬੱਸ ਅੱਡਾ ਪਿੰਡ ਸੰਧਵਾ ਵਿਖੇ ਗਸ਼ਤ ਕਰ ਰਹੇ ਸਨ। ਇਸ ਦੌਰਾਨ ਇਕ ਭਰੋਸੇਯੋਗ ਮੁਖਬਰ ਨੇ ਗੁਪਤ ਸੂਚਨਾ ਦਿੱਤੀ ਕਿ ਗੁੱਜਰ ਵਾਸੀ ਪਿੰਡ ਔਲਖ, ਸੋਨੀ ਵਾਸੀ ਪਿੰਡ ਮੱਲਕੇ, ਗੁਰਲਾਲ ਸਿੰਘ ਵਾਸੀ ਪਿੰਡ ਬੀੜ ਸਿੱਖਾਂਵਾਲਾ, ਲਵ ਵਾਸੀ ਖਾਰਾ ਅਤੇ ਮਨਿੰਦਰ ਵਾਸੀ ਹਰੀ ਕੇ ਕਲਾਂ ਇਕੱਠੇ ਹੋ ਕੇ ਰਾਹਗੀਰਾਂ ਨੂੰ ਲੁੱਟਣ ਦੀ ਯੋਜਨਾ ਬਣਾ ਰਹੇ ਹਨ ਅਤੇ ਉਨ੍ਹਾਂ ਕੋਲ ਮਾਰੂ ਹਥਿਆਰ ਹੋਣ ਦੀ ਵੀ ਸੂਚਨਾ ਹੈ। 

ਉਨ੍ਹਾਂ ਦੱਸਿਆ ਕਿ ਇਸ ਸੂਚਨਾ ਨੂੰ ਗੰਭੀਰਤਾ ਨਾਲ ਲੈਂਦਿਆਂ ਪੁਲਸ ਪਾਰਟੀ ਨੇ ਤੁਰੰਤ ਕਾਰਵਾਈ ਕਰਦੇ ਹੋਏ ਉਕਤ ਵਿਅਕਤੀਆਂ ਨੂੰ ਕਾਬੂ ਕਰ ਲਿਆ। ਉਨ੍ਹਾਂ ਦੱਸਿਆ ਕਿ ਪੁਲਸ ਪਾਰਟੀ ਵੱਲੋਂ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਅਤੇ ਮਾਮਲੇ ਦੇ ਹਰ ਪਹਿਲੂ ਦੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ। ਜਾਂਚ ਦੌਰਾਨ ਗ੍ਰਿਫ਼ਤਾਰੀ ਵਿਅਕਤੀਆਂ ਨਾਲ ਜੁੜੇ ਹੋਰ ਵਿਅਕਤੀਆਂ ਦੀ ਸ਼ਨਾਖ਼ਤ ਅਤੇ ਉਨ੍ਹਾਂ ਵੱਲੋਂ ਕੀਤੀਆਂ ਸੰਭਾਵਿਤ ਹੋਰ ਅਪਰਾਧਿਕ ਵਾਰਦਾਤਾਂ ਸਬੰਧੀ ਹਰ ਪਹਿਲੂ ਤੋਂ ਜਾਂਚ ਕੀਤੀ ਜਾ ਰਹੀ ਹੈ। ਇਸ ਸਬੰਧ ਵਿਚ ਤਫਤੀਸ਼ੀ ਅਧਿਕਾਰੀ ਸਹਾਇਕ ਥਾਣੇਦਾਰ ਜਗਮੀਤ ਸਿੰਘ ਨੇ ਦੱਸਿਆ ਕਿ ਗ੍ਰਿਫਤਾਰ ਕੀਤੇ ਗਏ ਉਕਤ ਵਿਅਕਤੀਆਂ ਨੂੰ ਮਾਨਯੋਗ ਅਦਾਲਤ ਵਿੱਚ ਪੇਸ਼ ਕੀਤਾ ਗਿਆ, ਜਿਸ ਤੋਂ ਬਾਅਦ ਮਾਨਯੋਗ ਅਦਾਲਤ ਵੱਲੋਂ ਇੰਨ੍ਹਾਂ ਨੂੰ ਨਿਆਇਕ ਹਿਰਾਸਤ ਵਿੱਚ ਭੇਜ ਦਿੱਤਾ ਗਿਆ।


author

Gurminder Singh

Content Editor

Related News