ਹਥਿਆਰਾਂ ਦੀ ਨੋਕ ''ਤੇ ਪੈਟਰੋਲ ਪੰਪ ਤੋਂ ਢਾਈ ਲੱਖ ਦੀ ਨਕਦੀ ਲੁੱਟ ਫ਼ਰਾਰ ਹੋਏ ਲੁਟੇਰੇ

Thursday, May 04, 2023 - 03:21 PM (IST)

ਹਥਿਆਰਾਂ ਦੀ ਨੋਕ ''ਤੇ ਪੈਟਰੋਲ ਪੰਪ ਤੋਂ ਢਾਈ ਲੱਖ ਦੀ ਨਕਦੀ ਲੁੱਟ ਫ਼ਰਾਰ ਹੋਏ ਲੁਟੇਰੇ

ਮੰਡੀ ਲੱਖੇਵਾਲੀ(ਸੁਖਪਾਲ) : ਮੰਡੀ ਲੱਖੇਵਾਲੀ ਵਿਖੇ ਨੰਦਗੜ੍ਹ ਰੋਡ ’ਤੇ ਸਥਿਤ ਕਰਨ ਫਿਲਿੰਗ ਸਟੇਸ਼ਨ ’ਤੇ ਮੋਟਰਸਾਈਕਲ ਸਵਾਰ ਚਾਰ ਲੁਟੇਰਿਆਂ ਨੇ ਰਾਤ 9 ਵਜੇ ਦੇ ਕਰੀਬ ਪੈਟਰੋਲ ਪੰਪ ਨੂੰ ਲੁੱਟ ਲਿਆ ਤੇ ਢਾਈ ਲੱਖ ਤੋਂ ਵੱਧ ਦੀ ਨਕਦੀ ਲੈ ਕੇ ਫ਼ਰਾਰ ਹੋ ਗਏ। ਲੁਟੇਰਿਆਂ ਨੇ ਪੈਟਰੋਲ ਪੰਪ ਦੇ ਮੈਨੇਜਰ ਸੁਨੀਲ ਕੁਮਾਰ ਨੂੰ ਵੀ ਜ਼ਖ਼ਮੀ ਕਰ ਦਿੱਤਾ ਤੇ ਹਥਿਆਰਾਂ ਦੀ ਨੋਕ ’ਤੇ ਪੈਸੇ ਖੋਹ ਕੇ ਫ਼ਰਾਰ ਹੋ ਗਏ। ਜ਼ਖ਼ਮੀ ਸੁਨੀਲ ਕੁਮਾਰ ਨੂੰ ਸਿਵਲ ਹਸਪਤਾਲ ਸ੍ਰੀ ਮੁਕਤਸਰ ਸਾਹਿਬ ਵਿਖੇ ਲਿਜਾਇਆ ਗਿਆ, ਜਿਥੋਂ ਉਸ ਨੂੰ ਫਰੀਦਕੋਟ ਦੇ ਸ੍ਰੀ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਵਿਖੇ ਰੈਫਰ ਕਰ ਦਿੱਤਾ ਗਿਆ।

ਇਹ ਵੀ ਪੜ੍ਹੋ- ਸ. ਬਾਦਲ ਦੇ ਭੋਗ ਸਮਾਗਮ 'ਚ ਬੋਲੇ ਅਮਿਤ ਸ਼ਾਹ, ਸਿੱਖ ਪੰਥ ਨੇ ਆਪਣਾ ਇਕ ਸੱਚਾ ਸਿਪਾਹੀ ਖੋਹਿਆ

ਜਾਣਕਾਰੀ ਅਨੁਸਾਰ ਪੈਟਰੋਲ ਪੰਪ ਦਾ ਮਾਲਕ ਜਸਕਰਨ ਸਿੰਘ ਬਰਾੜ ਪੈਟਰੋਲ ਪੰਪ ’ਤੇ ਨਕਦੀ ਲੈਣ ਲਈ ਆਉਣ ਹੀ ਲੱਗਾ ਸੀ ਕਿ ਉਸ ਨੂੰ ਇਸ ਲੁੱਟ ਦੀ ਜਾਣਕਾਰੀ ਮਿਲੀ। ਥਾਣਾ ਮੁਖੀ ਮਲਕੀਤ ਸਿੰਘ ਨੇ ਦੱਸਿਆ ਕਿ 4 ਨਕਾਬਪੋਸ਼ ਲੁਟੇਰੇ ਦੋ ਮੋਟਰਸਾਈਕਲਾਂ ਤੇ ਸਵਾਰ ਹੋ ਕੇ ਆਏ ਅਤੇ ਉਨ੍ਹਾਂ ਹਥਿਆਰਾਂ ਦੀ ਨੋਕ ’ਤੇ ਲੁੱਟ ਦੀ ਵਾਰਦਾਤ ਨੂੰ ਅੰਜਾਮ ਦਿੱਤਾ। ਇਸ ਸਬੰਧੀ ਪੁਲਸ ਵੱਲੋਂ ਬਹੁਤ ਹੀ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ। ਇਸ ਤੋਂ ਇਲਾਵਾ ਸੀ. ਸੀ. ਟੀ. ਵੀ. ਫੁਟੇਜ ਨੂੰ ਵੀ ਚੈੱਕ ਕੀਤਾ ਜਾ ਰਿਹਾ ਹੈ।

ਇਹ ਵੀ ਪੜ੍ਹੋ- ਪਟਿਆਲਾ 'ਚ ਵੱਡੀ ਵਾਰਦਾਤ, ਦਿਨ-ਦਿਹਾੜੇ PRTC ਠੇਕੇਦਾਰ ਦਾ ਗੋਲ਼ੀਆਂ ਮਾਰ ਕੇ ਕਤਲ

ਨੋਟ- ਇਸ ਖ਼ਬਰ ਸਬੰਧੀ ਆਪਣੇ ਵਿਚਾਰ ਕੁਮੈਂਟ ਬਾਕਸ 'ਚ ਸਾਂਝੇ ਕਰੋ। 


author

Simran Bhutto

Content Editor

Related News