ਮੁਕਤਸਰ ''ਚ ਸਹੁਰਿਆਂ ਤੋਂ ਦੁਖੀ ਵਿਅਕਤੀ ਨੇ ਕੀਤੀ ਖ਼ੁਦਕੁਸ਼ੀ, ਪਤਨੀ ਸਮੇਤ 4 ਖ਼ਿਲਾਫ਼ ਮਾਮਲਾ ਦਰਜ

Tuesday, Nov 22, 2022 - 05:44 PM (IST)

ਮੁਕਤਸਰ ''ਚ ਸਹੁਰਿਆਂ ਤੋਂ ਦੁਖੀ ਵਿਅਕਤੀ ਨੇ ਕੀਤੀ ਖ਼ੁਦਕੁਸ਼ੀ, ਪਤਨੀ ਸਮੇਤ 4 ਖ਼ਿਲਾਫ਼ ਮਾਮਲਾ ਦਰਜ

ਸ੍ਰੀ ਮੁਕਤਸਰ ਸਾਹਿਬ (ਪਵਨ ਤਨੇਜਾ, ਖੁਰਾਣਾ) : ਮੁਕਤਸਰ 'ਚ ਸਹੁਰੇ ਪਰਿਵਾਰ ਤੋਂ ਪ੍ਰੇਸ਼ਾਨ ਨੌਜਵਾਨ ਵੱਲੋਂ ਫਾਹਾ ਲਾ ਕੇ ਖ਼ੁਦਕੁਸ਼ੀ ਕਰ ਲੈਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਮਾਮਲੇ 'ਚ ਥਾਣਾ ਸਿਟੀ ਮੁਕਤਸਰ ਦੀ ਪਰਿਵਾਰ ਦੇ ਬਿਆਨਾਂ ਦੇ ਆਧਾਰ 'ਤੇ ਪਤਨੀ ਸਮੇਤ 4 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਪੁਲਸ ਨੂੰ ਦਿੱਤੀ ਸ਼ਿਕਾਇਤ ’ਚ ਮ੍ਰਿਤਕ ਦੀ ਮਾਤਾ ਸੁਮਨ ਦੇਵੀ ਨੇ ਦੱਸਿਆ ਕਿ ਉਸ ਦੇ ਮੁੰਡੇ ਰਿਸ਼ੂ ਦਾ ਵਿਆਹ ਅਵਨੀਤ ਕੌਰ ਪੁੱਤਰੀ ਕਮਲਜੀਤ ਸਿੰਘ ਵਾਸੀ ਕਿਰਤ ਨਗਰ ਸ੍ਰੀ ਮੁਕਤਸਰ ਸਾਹਿਬ ਨਾਲ ਕਰੀਬ ਡੇਢ ਸਾਲ ਪਹਿਲਾਂ ਹੋਇਆ ਸੀ। 

ਇਹ ਵੀ ਪੜ੍ਹੋ- ਪੰਜਾਬ ਸਰਕਾਰ SAS ਨਗਰ ਦੇ ਸੁੰਦਰੀਕਰਨ ਅਤੇ ਵਿਕਾਸ ਕਾਰਜਾਂ 'ਤੇ ਖਰਚੇਗੀ 1.21 ਕਰੋੜ ਰੁਪਏ : ਮੰਤਰੀ ਨਿੱਝਰ

ਸ਼ਿਕਾਇਤਕਰਤਾ ਨੇ ਦੱਸਿਆ ਕਿ ਅਵਨੀਤ ਕੌਰ 20-25 ਦਿਨ ਪਹਿਲਾਂ ਕਿਸੇ ਮੁੰਡੇ ਨਾਲ ਫੋਨ ’ਤੇ ਗੱਲ ਕਰ ਰਹੀ ਸੀ, ਜਿਸ ’ਤੇ ਉਸ ਦੇ ਮੁੰਡੇ ਰਿਸ਼ੂ ਨੇ ਅਵਨੀਤ ਕੌਰ ਦੇ ਮਾਤਾ-ਪਿਤਾ ਨੂੰ ਦੱਸਿਆ, ਜੋ ਅਵਨੀਤ ਕੌਰ ਨੂੰ ਆਪਣੇ ਨਾਲ ਘਰ ਲੈ ਗਏ। ਜਿਸ ਤੋਂ ਬਾਅਦ ਉਸ ਦਾ ਮੁੰਡਾ ਰਿਸ਼ੂ ਆਪਣੀ ਪਤਨੀ ਅਵਨੀਤ ਨੂੰ ਉਸ ਦੇ ਪੇਕੇ ਘਰੋਂ ਲੈਣ ਗਿਆ, ਜਿੱਥੇ ਉਸ ਦੇ ਸਹੁਰੇ ਪਰਿਵਾਰ ਨੇ ਉਸ ਨਾਲ ਬਦਤਮੀਜ਼ੀ ਕੀਤੀ। ਜਿਸ ਤੋਂ ਦੁਖੀ ਹੋ ਕੇ ਰਿਸ਼ੂ ਨੇ ਆਪਣੇ ਘਰ ਆ ਕੇ ਪੱਖੇ ਦੀ ਹੁੱਕ ਨਾਲ ਫਾਹਾ ਲੈ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ। ਥਾਣਾ ਸਿਟੀ ਸ੍ਰੀ ਮੁਕਤਸਰ ਸਾਹਿਬ ਪੁਲਸ ਨੇ ਸ਼ਿਕਾਇਤਕਰਤਾ ਦੇ ਬਿਆਨਾਂ ’ਤੇ ਮ੍ਰਿਤਕ ਦੀ ਪਤਨੀ ਅਵਨੀਤ ਕੌਰ, ਸੱਸ ਜਸਪ੍ਰੀਤ ਕੌਰ, ਸਾਲੀ ਨਿਸ਼ੂ ਅਤੇ ਸਹੁਰੇ ਕਮਲਜੀਤ ਸਿੰਘ ਦੇ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ।

ਨੋਟ- ਇਸ ਖ਼ਬਰ ਬਾਰੇ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਸਾਂਝੇ ਕਰੋ।


author

Anuradha

Content Editor

Related News